Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਡਾਕ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਜਪਾਨ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਡਾਕ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਜਪਾਨ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਹਿਮਤੀ ਪੱਤਰ ਤਹਿਤ ਦੋਹਾਂ ਦੇਸ਼ਾਂ ਦਰਮਿਆਨ ਡਾਕ ਸੇਵਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਡਾਕ ਖੇਤਰ ਵਿੱਚ ਸਹਿਯੋਗ ਵਧੇਗਾ।

ਲਾਭ:

ਇਸ ਸਹਿਮਤੀ ਪੱਤਰ ਤਹਿਤ ਭਾਰਤ ਅਤੇ ਜਪਾਨ ਦਰਮਿਆਨ ਡਾਕ ਸੇਵਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਡਾਕ ਖੇਤਰ ਵਿੱਚ ਸਹਿਯੋਗ ਵਧੇਗਾ:

• ਡਾਕ ਨੀਤੀ ਦੇ ਸੰਬੰਧ ਵਿੱਚ ਦੋਵੇਂ ਪੱਖ ਆਪਣੇ ਅਨੁਭਵਾਂ ਦੇ ਅਧਾਰ ‘ਤੇ ਸੂਚਨਾਵਾਂ ਸਾਂਝੀਆਂ ਕਰਨਗੇ ਅਤੇ ਰਵੱਈਏ ਦਾ ਆਦਾਨ-ਪ੍ਰਦਾਨ ਕਰਨਗੇ।

• ਸਹਿਯੋਗੀ ਰਿਸ਼ਤੇ ਵਧਾਉਣ ਲਈ ਚਰਚਾ ਨੂੰ ਹਲਾਸ਼ੇਰੀ।

• ਦੋਹਾਂ ਧਿਰਾਂ ਵੱਲੋਂ ਆਪਸ ਵਿੱਚ ਤੈਅ ਕੀਤੇ ਜਾਣ ਵਾਲੇ ਵਿਸ਼ੇਸ਼ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਡਾਕ ਸੇਵਾ ਸੰਵਾਦ ਦੀ ਸਥਾਪਨਾ।

ਇਸ ਸਮਝੌਤੇ ਨਾਲ ਭਾਰਤ ਅਤੇ ਜਪਾਨ ਦਰਮਿਆਨ ਸਹਿਯੋਗ ਵਧੇਗਾ ਅਤੇ ਇਸ ਤਰ੍ਹਾਂ ਦੋਹਾਂ ਦੇਸ਼ਾਂ ਦੀਆਂ ਡਾਕ ਗਤੀਵਿਧੀਆਂ ਨੂੰ ਫਾਇਦਾ ਪਹੁੰਚੇਗਾ।

****

ਏਕੇਟੀ/ਐੱਸਐੱਚ