ਪੀਐੱਮਇੰਡੀਆ
ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਤੇਲ ਅਤੇ ਗੈਸ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਇਜ਼ਰਾਈਲ ਦਰਮਿਆਨ ਸਮਝੌਤੇ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਗਈ।
ਇਸ ਐੱਮਓਯੂ ਨਾਲ ਊਰਜਾ ਖੇਤਰ ਵਿੱਚ ਭਾਰਤ-ਇਜ਼ਰਾਈਲ ਸਬੰਧ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਹੈ। ਇਸ ਨਾਲ ਦੋਹਾਂ ਦੇਸ਼ਾਂ ਵੱਲੋਂ ਇੱਕ ਦੂਜੇ ਦੇ ਖੇਤਰ ਵਿੱਚ ਨਿਵੇਸ਼ ਕੀਤਾ ਜਾਵੇਗਾ, ਟੈਕਨੋਲੋਜੀ ਦਾ ਵਟਾਂਦਰਾ ਹੋਵੇਗਾ, ਖੋਜ ਅਤੇ ਵਿਕਾਸ ਹੋਵੇਗਾ, ਸਾਂਝਾ ਅਧਿਐਨ ਕੀਤਾ ਜਾਵੇਗਾ, ਮਨੁੱਖੀ ਸੰਸਾਧਨਾਂ ਦੀ ਸਮਰੱਥਾ ਵਿਕਸਿਤ ਹੋਵੇਗੀ ਅਤੇ ਸਟਾਰਟ ਅੱਪ ਦੇ ਖੇਤਰ ਵਿੱਚ ਸਹਿਯੋਗ ਵਧੇਗਾ।
***
ਏਕੇਟੀ/ਵੀਬੀਏ/ਐੱਸਐੱਚ