ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਨਿਆਂਇਕ ਸਹਿਯੋਗ ਦੇ ਖੇਤਰ ਵਿਚ ਭਾਰਤ ਅਤੇ ਜ਼ਾਂਬੀਆ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਹਾਲ ਹੀ ਦੇ ਵਰ੍ਹਿਆਂ ਵਿੱਚ ਭਾਰਤ ਅਤੇ ਜ਼ਾਂਬੀਆ ਦਰਮਿਆਨ ਸਮਾਜਿਕ, ਸੱਭਿਆਚਾਰਕ ਅਤੇ ਵਣਜ ਸਬੰਧ ਸਾਰਥਕ ਦਿਸ਼ਾ ਵਿੱਚ ਵਿਕਸਤ ਹੋਏ ਹਨ। ਨਿਆਂ ਦੇ ਖੇਤਰ ਵਿੱਚ ਸਹਿਯੋਗ ਸਮਝੌਤੇ ਉੱਤੇ ਹਸਤਾਖ਼ਰ ਨਾਲ ਦੋਹਾਂ ਦੇਸ਼ਾਂ ਦਰਮਿਆਨ ਚੰਗੇ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਨਿਆਂਇਕ ਸੁਧਾਰਾਂ ਨੂੰ ਨਵੀਂ ਦਿਸ਼ਾ ਮਿਲੇਗੀ।
***
ਏਕੇਟੀ/ਵੀਬੀਏ