ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਭਾਰਤ ਅਤੇ ਜਪਾਨ ਦਰਮਿਆਨ ਸਹਿਯੋਗ ਪੱਤਰ (ਐੱਮਓਸੀ) ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਲਾਭ :
ਭਾਰਤ ਅਤੇ ਜਪਾਨ ਦਰਮਿਆਨ ਫੂਡ ਪ੍ਰੋਸੈੱਸਿੰਗ ਖੇਤਰ ਵਿੱਚ ਦੁਵੱਲੇ ਸਹਿਯੋਗ ਨਾਲ ਦੋਹਾਂ ਦੇਸ਼ਾਂ ਦੇ ਫੂਡ ਪ੍ਰੋਸੈੱਸਿੰਗ ਖੇਤਰ ਨੂੰ ਪਰਸਪਰ ਲਾਭ ਹੋਵੇਗਾ। ਇਸ ਨਾਲ ਦੋਹਾਂ ਦੇਸ਼ਾਂ ਵਿੱਚ ਫੂਡ ਪ੍ਰੋਸੈੱਸਿੰਗ ਵਿੱਚ ਬਿਹਤਰੀਨ ਕਵਾਇਦਾਂ ਲਈ ਸਹਿਮਤੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਦੇ ਨਾਲ ਨਾਲ ਇਕਵਿਟੀ ਅਤੇ ਸਮਾਵੇਸ਼ਨ ਲਈ ਸੰਸ਼ੋਧਤ ਬਜ਼ਾਰ ਪਹੁੰਚ ਵਿੱਚ ਸੁਧਾਰ ਲਿਆਉਣ ਲਈ ਸਹਾਇਤਾ ਮਿਲੇਗੀ। ਸਹਿਮਤੀ ਪੱਤਰ ਨਾਲ ਇਨੋਵੇਟਿਵ ਟੈਕਨੋਲੋਜੀ ਅਤੇ ਪ੍ਰਕਿਰਿਆਵਾਂ ਨੂੰ ਅਪਣਾ ਕੇ ਫੂਡ ਪ੍ਰੋਸੈੱਸਿੰਗ ਖੇਤਰ ਬਿਹਤਰ ਹੋਵੇਗਾ। ਇਸ ਨਾਲ ਸ੍ਰੇਸ਼ਠ ਵਿਵਹਾਰਾਂ ਅਤੇ ਬਿਹਤਰ ਬਜ਼ਾਰਾਂ ਤੱਕ ਪਹੁੰਚ ਬਣਾ ਕੇ ਦੇਸ਼ ਵਿੱਚ ਫੂਡ ਪ੍ਰੋਸੈਸਿੰਗ ਨੂੰ ਵਧਾਉਣ ਵਿੱਚ ਮਦਦ ਮਿਲੇਗੀ।
***
ਏਕੇਟੀ/ਐੱਸਐੱਚ