Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਬਾਹਰੀ ਪੁਲਾੜ ਦੀ ਖ਼ੋਜ ਅਤੇ ਸ਼ਾਂਤੀਪੂਰਨ ਉਦੇਸ਼ਾਂ ਲਈ ਬਾਹਰੀ ਪੁਲਾੜ ਦੇ ਉਪਯੋਗ ਵਿੱਚ ਸਹਿਯੋਗ ‘ਤੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਬਾਹਰੀ ਪੁਲਾੜ ਦੀ ਖ਼ੋਜ ਅਤੇ ਸ਼ਾਂਤੀਪੂਰਨ ਉਦੇਸ਼ਾਂ ਲਈ ਬਾਹਰੀ ਪੁਲਾੜ ਦੀ ਵਰਤੋਂ ਵਿੱਚ ਸਹਿਯੋਗ ‘ਤੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸਮਝੌਤੇ ਬਾਰੇ ਜਾਣੂ ਕਰਾਇਆ ਗਿਆ। ਇਸ ਸਮਝੌਤੇ ‘ਤੇ 01 ਅਕਤੂਬਰ, 2018 ਨੂੰ ਨਵੀਂ ਦਿੱਲੀ ਵਿੱਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਹਸਤਾਖ਼ਰ ਕੀਤੇ ਗਏ ਸਨ।

ਪ੍ਰਮੁੱਖ ਪ੍ਰਭਾਵ:

ਇਹ ਸਮਝੌਤਾ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਬਣਾਏਗਾ ਅਦੇ ਦੂਰ ਸੰਵੇਦੀ, ਸੈਟੇਲਾਈਟ ਸੰਚਾਰ, ਸੈਟੇਲਾਈਟ ਨੈਵੀਗੇਸ਼ਨ, ਪੁਲਾੜ ਵਿਗਿਆਨ ਅਤੇ ਬਾਹਰੀ ਪੁਲਾੜ ਦੀ ਖ਼ੋਜ ਦੇ ਖੇਤਰ ਵਿੱਚ ਨਵੀਂਆਂ ਸੋਧ ਗਤੀਵਿਧੀਆਂ ਅਤੇ ਐਪਲੀਕੇਸ਼ਨ ਸੰਭਾਵਨਾਵਾਂ ਵਿੱਚ ਤੇਜ਼ੀ ਲਿਆਵੇਗਾ।

ਲਾਭ:

ਇਸ ਸਮਝੌਤੇ ਨਾਲ ਮਾਨਵਤਾ ਦੇ ਲਾਭ ਲਈ ਪੁਲਾੜ ਟੈਕਨੋਲੋਜੀ ਐਪਲੀਕੇਸ਼ਨ ਦੇ ਖੇਤਰ ਵਿੱਚ ਸੰਯੁਕਤ ਗਤੀਵਿਧੀਆਂ ਵਧਣਗੀਆਂ। ਇਸ ਸਮਝੌਤੇ ਨਾਲ ਸੰਯੁਕਤ ਕਾਰਜ ਸਮੂਹ ਬਣੇਗਾ ਜੋ ਸਮਝੌਤੇ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਦੀ ਸਮਾਂ ਸੀਮਾ ਅਤੇ ਸਾਧਨਾਂ ਸਹਿਤ ਕਾਰਜ ਯੋਜਨਾ ਤਿਆਰ ਕਰੇਗਾ।

***

ਏਕੇਟੀ/ਐੱਸਐੱਚ