Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਆਸਟਰੇਲੀਆ ਵਿਚਕਾਰ ਅੰਤਰਰਾਸ਼ਟਰੀ ਆਤੰਕਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਦੇ ਮੁਕਾਬਲੇ ਵਿੱਚ ਸਹਿਯੋਗ ਲਈ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਕਾਰ ਅੰਤਰਰਾਸ਼ਟਰੀ ਆਤੰਕਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਦੇ ਮੁਕਾਬਲੇ ਵਿੱਚ ਸਹਿਯੋਗ ਲਈ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦਿੱਤੀ ਹੈ।

ਪ੍ਰਸਤਾਵਿਤ ਸਮਝੌਤਾ ਸੂਚਨਾ ਦੇ ਆਦਾਨ-ਪ੍ਰਦਾਨ, ਮਾਹਰਤਾ, ਅਨੁਭਵ ਅਤੇ ਸਮਰੱਥਾ ਨਿਰਮਾਣ ਰਾਹੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਲਈ ਭਾਰਤ ਅਤੇ ਆਸਟਰੇਲੀਆ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰੇਗਾ।

ਸਮਝੌਤਾ ਚਿੰਨ੍ਹਹਿੱਤ ਖੇਤਰਾਂ ਵਿੱਚ ਲੋੜ ਪੈਣ ‘ਤੇ ਗੱਲਬਾਤ ਅਤੇ ਸਹਿਯੋਗ ਨਾਲ ਮੁੱਦਿਆਂ ਨੂੰ ਹੱਲ ਕਰਨ ਲਈ ਪ੍ਰਭਾਵੀ ਰੂਪ ਰੇਖਾ ਪ੍ਰਦਾਨ ਕਰਦਾ ਹੈ।

ਆਪਸੀ ਸਹਿਯੋਗ ਦੋਨੋਂ ਦੇਸ਼ਾਂ ਦਰਮਿਆਨ ਸੰਸਥਾਗਤ ਗੱਲਬਾਤ ਦੀ ਸੁਵਿਧਾ ਦੇਏਗਾ। ਸਮਝੌਤੇ ਦੇ ਲਾਗੂ ਹੋਣ ‘ਤੇ ਅੰਤਰਰਾਸ਼ਟਰੀ ਆਤੰਕਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਦਾ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।

***

AKT/VBA/SH