Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਉਜ਼ਬੇਕਿਸਤਾਨ ਵਿਚਕਾਰ ਫਾਰਮਾਸਿਊਟੀਕਲ ਖੇਤਰ ਵਿੱਚ ਸਹਿਯੋਗ ਲਈ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਫਾਰਮਾਸਿਊਟੀਕਲ ਉਤਪਾਦਾਂ ਦੇ ਵਪਾਰ, ਉਦਯੋਗ ਅਤੇ ਖੋਜ ਅਤੇ ਵਿਕਾਸ ਦੇ ਖੇਤਰਾਂ ਵਿੱਚ ਸਹਿਯੋਗ ਲਈ ਭਾਰਤ ਅਤੇ ਉਜ਼ਬੇਕਿਸਤਾਨ ਵਿਚਕਾਰ ਸਮਝੌਤੇ ’ਤੇ ਹਸਤਾਖਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦੇ 1 ਅਕਤੂਬਰ, 2018 ਨੂੰ ਭਾਰਤ ਦੌਰੇ ਦੌਰਾਨ ਸਮਝੌਤੇ ’ਤੇ ਹਸਤਾਖਰ ਕੀਤੇ ਜਾਣਗੇ।

ਦੋਹਾਂ ਦੇਸ਼ਾਂ ਵਿੱਚ ਫਾਰਮਾਸਿਊਟੀਕਲ ਉਦਯੋਗ ਦੇ ਮਹੱਤਵ ਅਤੇ ਫਾਰਮਾਸਿਊਟੀਕਲ ਖੇਤਰ ਵਿੱਚ ਵਪਾਰ, ਉਤਪਾਦਨ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂਦੋਨੋਂ ਸਰਕਾਰਾਂ ਦੁਵੱਲੇ ਸਹਿਯੋਗ ਦੀ ਰਸਮੀ ਵਿਵਸਥਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਸਮਝੌਤਾ ਦੋਨੋਂ ਦੇਸ਼ਾਂ ਵਿੱਚ ਵੱਖ-ਵੱਖ ਚਿਕਿਤਸਾ ਖੇਤਰਾਂ ਵਿੱਚ ਸਰਗਰਮ ਫਾਰਮਾਸਿਊਟੀਕਲ ਸਮੱਗਰੀ (ਏਪੀਆਈ) ਸਮੇਤ ਦਵਾਈਆਂ ਦੇ ਉਤਪਾਦਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗਾ। ਇਹ ਵਪਾਰ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ, ਐੱਫਆਈਸੀ ਸਮੇਤ ਫਾਰਮਾਸਿਊਟੀਕਲ ਉਤਪਾਦਾਂ ਦੇ ਨਿਰਯਾਤ ਅਤੇ ਆਯਾਤ ਲਈ ਕਾਨੂੰਨੀ ਅਤੇ ਰੈਗੂਲੇਸ਼ਨ ਜ਼ਰੂਰਤਾਂ ’ਤੇ ਵੀ ਸੂਚਨਾ ਦਾ ਅਦਾਨ-ਪ੍ਰਦਾਨ ਕਰੇਗਾ। ਸਹਿਮਤੀ ਪੱਤਰ ਫਾਰਮਾਸਿਊਟੀਕਲ ਉਤਪਾਦਾਂ ਦੇ ਵਪਾਰ, ਉਦਯੋਗ ਤੇ ਖੋਜ ਅਤੇ ਵਿਕਾਸ ਦੇ ਖੇਤਰਾਂ ਵਿੱਚ ਉਜ਼ਬੇਕਿਸਤਾਨ ਗਣਰਾਜ ਨਾਲ ਸਹਿਯੋਗ ਵਧਾਏਗਾ।

***