Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ ਹੈ।

ਲਾਭ:

ਇਹ ਸਹਿਮਤੀ ਪੱਤਰ ਕਾਨੂੰਨੀ ਪੇਸ਼ੇਵਰਾਂ, ਸਰਕਾਰੀ ਕਰਮਚਾਰੀਆਂ ਦੇ ਅਨੁਭਵ ਦੇ ਆਦਾਨ ਪ੍ਰਦਾਨ ਅਤੇ ਉਨ੍ਹਾਂ ਦੀ ਟਰੇਨਿੰਗ ਅਤੇ ਨਿਪਟਰੇ ਲਈ ਪ੍ਰਭਾਵੀ ਕਾਨੂੰਨੀ ਸਹਾਇਤਾ ਤੰਤਰ ਦੇ ਖੇਤਰ ਵਿੱਚ ਸਰੋਕਾਰਾਂ ਅਤੇ ਜ਼ਰੂਰਤਾਂ ਦਾ ਖਿਆਲ ਰੱਖਦਾ ਹੈ। ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸਹਿਮਤੀ ਪੱਤਰ, ਦੋਹਾਂ ਦੇਸ਼ਾਂ ਵਿੱਚ ਸੂਚਨਾ ਸਾਂਝੀ ਕਰਨ ਸਬੰਧੀ ਦੌਰਿਆਂ ਦੇ ਅਨੁਭਵਾਂ ਦੇ ਵਟਾਂਦਰੇ ਦੇ ਖੇਤਰ ਵਿੱਚ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀ ਕਾਨੂੰਨੀ ਸਮਰੱਥਾ ਨੂੰ ਵਧਾਉਣ ਲਈ ਦੋਵਾਂ ਦੇਸ਼ਾਂ ਦਰਮਿਆਨ ਟਰੇਨਿੰਗ ਪ੍ਰਦਾਨ ਕਰਨ ਵਿੱਚ ਜ਼ਿਆਦਾ ਸਹਿਯੋਗ ਦੀ ਸਹੂਲਤ ਪ੍ਰਦਾਨ ਕਰੇਗਾ।

****

ਐੱਨਡਬਲਿਊ/ਏਕੇਟੀ/ਐੱਸਐੱਚ