Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਰਣਨੀਤਕ ਸਾਂਝੇਦਾਰੀ ਪਰਿਸ਼ਦ ਦੀ ਸਥਾਪਨਾ ਬਾਰੇ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਰਣਨੀਤਕ ਸਾਂਝੇਦਾਰੀ ਪਰਿਸ਼ਦ ਦੀ ਸਥਾਪਨਾ ਲਈ 29 ਅਕਤੂਬਰ, 2019 ਨੂੰ ਪ੍ਰਧਾਨ ਮੰਤਰੀ ਵੱਲੋਂ ਹਸਤਾਖਰ ਕੀਤੇ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ।

ਇਸ ਸਮਝੌਤੇ ਨਾਲ ਦੋਹਾਂ ਦੇਸ਼ਾਂ ਦੀ ਉੱਚ ਪੱਧਰੀ ਲੀਡਰਸ਼ਿਪ ਇਸ ਰਣਨੀਤਕ ਭਾਈਵਾਲੀ ਤਹਿਤ ਚਲ ਰਹੇ ਉਪਰਾਲਿਆਂ/ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਨਿਯਮਿਤ ਤੌਰ ‘ਤੇ ਮਿਲਣ ਦੇ ਸਮਰੱਥ ਹੋਵੇਗੀ। ਇਸ ਨਾਲ ਰਣਨੀਤਕ ਜੁੜਾਅ ਬਣਾਉਣ ਲਈ ਨਵੇਂ ਖੇਤਰਾਂ ਦੀ ਪਹਿਚਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਇਹ ਪ੍ਰਾਪਤ ਕੀਤੇ ਜਾਣ ਵਾਲੇ ਟੀਚਿਆਂ ਅਤੇ ਲਾਭਾਂ ਨੂੰ ਵੀ ਪਰਿਭਾਸ਼ਿਤ ਕਰੇਗਾ।

ਲਾਭ:

ਇਸ ਪ੍ਰਸਤਾਵ ਦਾ ਉਦੇਸ਼ ਲਿੰਗ, ਵਰਗ ਜਾਂ ਆਮਦਨ ਦੀ ਪਰਵਾਹ ਕੀਤੇ ਬਿਨਾ ਸਾਊਦੀ ਅਰਬ ਨਾਲ ਬਿਹਤਰ ਆਰਥਿਕ ਅਤੇ ਵਪਾਰਕ ਸਬੰਧਾਂ ਦੁਆਰਾ ਨਾਗਰਿਕਾਂ ਨੂੰ ਲਾਭ ਪਹੁੰਚਾਉਣਾ ਹੈ।

ਸਾਊਦੀ ਅਰਬ ਨਾਲ ਕੀਤਾ ਗਿਆ ਇਹ ਸਮਝੌਤਾ ਰੱਖਿਆ, ਸੁਰੱਖਿਆ, ਆਤੰਕਵਾਦ ਦਾ ਮੁਕਾਬਲਾ ਕਰਨ, ਊਰਜਾ ਸੁਰੱਖਿਆ ਅਤੇ ਅਖੁੱਟ ਊਰਜਾ ਵਰਗੇ ਰਣਨੀਤਕ ਖੇਤਰਾਂ ਵਿੱਚ ਹਿੱਸੇਦਾਰੀ ਦੇ ਨਵੇਂ ਰਾਹ ਖੋਲ੍ਹੇਗਾ।

***

ਵੀਆਰਆਰਕੇ/ਐੱਸਸੀ/ਐੱਸਐੱਚ