Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਤੇ ਪੁਰਤਗਾਲ ਵਿਚਕਾਰ ਸੂਚਨਾ ਟੈਕਨੋਲੋਜੀ ਤੇ ਇਲੈਕਟ੍ਰੌਨਿਕਸ (IT&E) ਖੇਤਰ ਵਿੱਚ ਸਹਿਯੋਗ ਲਈ ਆਪਸੀ ਸਮਝੌਤੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਤੇ ਪੁਰਤਗਾਲ ਵਿਚਕਾਰ ਸੂਚਨਾ ਟੈਕਨੋਲੋਜੀ ਤੇ ਇਲੈਕਟ੍ਰੌਨਿਕਸ (IT&E) ਖੇਤਰ ਵਿੱਚ ਸਹਿਯੋਗ ਲਈ ਆਪਸੀ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਮਝੌਤੇ ‘ਤੇ ਨਵੀਂ ਦਿੱਲੀ ਵਿੱਚ 6 ਜਨਵਰੀ 2017 ਨੂੰ ਦਸਤਖਤ ਕੀਤੇ ਗਏ ਸਨ ।
ਇਹ ਸਮਝੌਤਾ ਦੋਵੇਂ ਦੇਸ਼ਾਂ ਦੇ ਕਾਨੂੰਨਾਂ ਤੇ ਨਿਯਮਾਂ ਦੇ ਅਨੁਰੂਪ ਸੂਚਨਾ ਟੈਕਨੋਲੋਜੀ ਤੇ ਇਲੈਕਟ੍ਰੌਨਿਕਸ ਦੇ ਖੇਤਰ ਵਿੱਚ ਸਮਾਨਤਾ ਅਤੇ ਆਪਸੀ ਹਿਤ ਦੇ ਅਧਾਰ ‘ਤੇ ਲੰਮੀ ਮਿਆਦ ਲਈ ਅਤੇ ਟਿਕਾਊ ਸਹਿਯੋਗ ਵਿਕਸਿਤ ਕਰਨ ਵਿੱਚ ਮਦਦ ਕਰੇਗਾ।

*****

AKT/VBA/SH