Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭੋਪਾਲ ਮੈਮੋਰੀਅਲ ਹਸਪਤਾਲ ਅਤੇ ਖੋਜ ਸੈਂਟਰ, ਭੋਪਾਲ ਵਿੱਚ ਕੰਮ ਕਰ ਰਹੇ ਜਨਰਲ ਡਿਊਟੀ ਮੈਡੀਕਲ ਅਫ਼ਸਰਾਂ, ਮਾਹਿਰ ਗਰੇਡ ਡਾਕਟਰਾਂ ਅਤੇ ਟੀਚਿੰਗ ਮੈਡੀਕਲ ਫੈਕਲਟੀ ਦੀ ਸੇਵਾ ਮੁਕਤੀ ਦੀ ਉਮਰ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਿਹਤ ਖੋਜ ਵਿਭਾਗ ਦੇ ਪ੍ਰਸਤਾਵ ’ਤੇ ਭੋਪਾਲ ਮੈਮੋਰੀਅਲ ਹਸਪਤਾਲ ਅਤੇ ਖੋਜ ਸੈਂਟਰ, ਭੋਪਾਲ ਵਿੱਚ ਕੰਮ ਕਰ ਰਹੇ ਜਨਰਲ ਡਿਊਟੀ ਮੈਡੀਕਲ ਅਫ਼ਸਰਾਂ, ਮਾਹਿਰ ਗਰੇਡ ਡਾਕਟਰਾਂ ਅਤੇ ਟੀਚਿੰਗ ਮੈਡੀਕਲ ਫੈਕਲਟੀ ਦੀ ਸੇਵਾ ਮੁਕਤੀ ਦੀ ਉਮਰ ਵਿੱਚ ਕੇਂਦਰੀ ਸਿਹਤ ਸੇਵਾਵਾਂ ਅਤੇ ਕੇਂਦਰ ਸਰਕਾਰ ਅਧੀਨ ਹਸਪਤਾਲਾਂ/ਸੰਸਥਾਨਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਨੁਸਾਰ ਸੇਵਾ ਮੁਕਤੀ ਦੀ ਉਮਰ ਵਿੱਚ ਵਾਧਾ ਕਰਕੇ ਇਸ ਨੂੰ 65 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਜਨਵਰੀ, 2018 ਵਿੱਚ ਨੋਟੀਫਿਕੇਸ਼ਨ ਰਾਹੀਂ ਕੇਂਦਰੀ ਸਿਹਤ ਸੇਵਾਵਾਂ ਦੇ ਜਨਰਲ ਡਿਊਟੀ ਮੈਡੀਕਲ ਅਫ਼ਸਰਾਂ ਅਤੇ ਮਾਹਿਰਾਂ ਸਮੇਤ ਟੀਚਿੰਗ, ਨਾਨ ਟੀਚਿੰਗ ਅਤੇ ਜਨਤਕ ਸਿਹਤ ਉਪ ਕੈਡਰ ਦੀ ਸੇਵਾ ਮੁਕਤੀ ਦੀ ਉਮਰ ਵਧਾ ਕੇ 65 ਸਾਲ ਕੀਤੀ ਗਈ ਸੀ।

ਸਰਕਾਰ ਦੇ ਫ਼ੈਸਲੇ ਨਾਲ ਬੀਐੱਮਐੱਚਆਰਸੀ ਵਿੱਚ ਫੈਕਲਟੀ ਅਤੇ ਮਾਹਿਰ ਡਾਕਟਰਾਂ ਦੀ ਘਾਟ ਪੂਰੀ ਹੋਵੇਗੀ ਅਤੇ ਭੋਪਾਲ ਗੈਸ ਦੁਖਾਂਤ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਰੀਜ਼ਾਂ ਦੀ ਦੇਖਭਾਲ ਦੀ ਸਹੂਲਤ ਵਿੱਚ ਸੁਧਾਰ ਹੋਵੇਗਾ।

****

ਕੇਐੱਸ/ਐੱਸਐੱਨਸੀ/ਐੱਸਐੱਚ