ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਨੇ ਭਾਰਤ ਅਤੇ ਮਿਆਂਮਾਰ ਦਰਮਿਆਨ ਯੈਮੇਥਿਨ, ਮਿਆਂਮਾਰ ਵਿਖੇ ਮਹਿਲਾ ਪੁਲਿਸ ਸਿਖਲਾਈ ਕੇਂਦਰ ਦੇ ਅਪਗ੍ਰੇਡੇਸ਼ਨ ਦੇ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦਿੱਤੀ। ਇਸ ਸਮਝੌਤੇ ‘ਤੇ 6 ਸਤੰਬਰ, 2017 ਨੂੰ ਹਸਤਾਖਰ ਕੀਤੇ ਗਏ ਸਨ।
ਇਸ ਸਮਝੌਤੇ ਵਿੱਚ ਭਾਰਤ ਸਰਕਾਰ ਤੋਂ ਤਕਨੀਕੀ ਅਤੇ ਵਿੱਤੀ ਸਹਾਇਤਾ ਨਾਲ ਆਪਣੇ ਪੁਲਿਸ ਬਲ ਦੀ ਸਮਰੱਥਾ ਦਾ ਨਿਰਮਾਣ ਕਰਨ ਲਈ ਮਿਆਂਮਾਰ ਸਰਕਾਰ ਦੀਆਂ ਸਮਰੱਥਾਵਾਂ ਨੂੰ ਹੋਰ ਵਧਾਉਣ ਲਈ ਯੈਮੇਥਿਨ ਮਹਿਲਾ ਪੁਲਿਸ ਸਿਖਲਾਈ ਕੇਂਦਰ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ।
*****
AKT/VBA/SH