Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਲੋਕ ਸਭਾ 2019 ਦੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨਾਂ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਲੋਕ ਸਭਾ 2019 ਦੀਆਂ ਆਮ ਚੋਣਾਂ ਲਈ ਜਨ ਪ੍ਰਤਿਨਿਧਤਾ ਐਕਟ 1951 ਦੀ ਧਾਰਾ 14 ਦੀ ਉਪ ਧਾਰਾ (2) ਤਹਿਤ ਕਾਨੂੰਨੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਚੋਣ ਕਮਿਸ਼ਨ ਵੱਲੋਂ ਆਪਣੀ ਕਾਰਵਾਈ ਵਿੱਚ ਸਿਫ਼ਾਰਿਸ਼ ਕੀਤੀਆਂ ਗਈਆਂ ਮਿਤੀਆਂ ’ਤੇ ਲੋਕ ਸਭਾ ਦੇ ਮੈਂਬਰ ਚੁਣਨ ਲਈ ਸੰਸਦੀ ਚੋਣ ਖੇਤਰਾਂ ਨੂੰ ਸੱਦਾ ਦੇਣ ਦਾ ਪ੍ਰਾਵਧਾਨ ਹੈ।

ਪ੍ਰਭਾਵ

ਨੋਟੀਫਿਕੇਸ਼ਨਾਂ ਜਾਰੀ ਕਰਨ ਨਾਲ 17ਵੀਂ ਲੋਕ ਸਭਾ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ।

*****

ਏਕੇਟੀ/ਐੱਸਐੱਚ