ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਕਮੇਟੀ ਨੇ ਵਿਦੇਸ਼ ਮੰਤਰਾਲੇ ਦੇ ਦੁਭਾਸ਼ੀਏ ਕੇਡਰ ਲਈ ਸੰਯੁਕਤ ਸਕੱਤਰ ਪੱਧਰ ਦੇ ਦੋ ਪਦਾਂ ਦੇ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਹੈ।
ਇਸ ਫੈਸਲੇ ਨਾਲ ਦੁਭਾਸ਼ੀਏ ਕੇਡਰ ਦੀ ਮਾਹਰਤਾ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਦੁਭਾਸ਼ੀਆ ਸਿਖਲਾਈ ਦੀਆਂ ਜ਼ਰੂਰਤਾਂ ਪੂਰੀਆਂ ਹੋਣਗੀਆਂ।
ਪੂਰੇ ਵਿਸ਼ਵ ਵਿੱਚ ਭਾਰਤ ਸਰਕਾਰ ਦਾ ਦੁਵੱਲਾ ਅਤੇ ਬਹੁਪੱਖੀ ਆਦਾਨ-ਪ੍ਰਦਾਨ ਤੇਜ਼ੀ ਨਾਲ ਵਧ ਰਿਹਾ ਹੈ, ਇਸ ਲਈ ਇੱਕ ਭਾਸ਼ਾ ਤੋਂ ਦੂਜੀ ਭਾਸ਼ਾ ਵਿੱਚ ਅਨੁਵਾਦ ਆਦਿ ਦੀਆਂ ਜ਼ਰੂਰਤਾਂ ਵਿੱਚ ਵੀ ਤੇਜ਼ੀ ਆ ਰਹੀ ਹੈ। ਇਸ ਉਪਾਅ ਨਾਲ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।
*****
ਏਕੇਟੀ/ਐੱਸਐੱਚ