ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਵਿਸ਼ੇਸ਼ ਆਰਥਿਕ ਜ਼ੋv (ਸੋਧ) ਬਿਲ, 2019 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ। ਇਹ ਬਿਲ ਵਿਸ਼ੇਸ਼ ਆਰਥਿਕ ਜ਼ੋਨ (ਸੋਧ) ਆਰਡੀਨੈਂਸ, 2019 (2019 ਦਾ 12) ਦੀ ਥਾਂ ਲਵੇਗਾ। ਬਿਲ ਨੂੰ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।
ਵਿਸ਼ੇਸ਼ ਆਰਥਿਕ ਜ਼ੋਨ ਐਕਟ, 2005 ਦੇ ਸੈਕਸ਼ਨ 2 ਦੀ ਉਪ ਧਾਰਾ (5) ਵਿੱਚ ਸੋਧ ਕਰਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਅਧਿਸੂਚਿਤ ਕੀਤਾ ਗਿਆ ਟਰੱਸਟ ਜਾਂ ਕੋਈ ਹੋਰ ਸੰਸਥਾ ਵਿਸ਼ੇਸ਼ ਆਰਥਿਕ ਜ਼ੋਨ ਵਿੱਚ ਯੂਨਿਟ ਸਥਾਪਿਤ ਕਰਨ ਲਈ ਪ੍ਰਵਾਨਗੀ ਦੇਣ ਦੇ ਯੋਗ ਹੋਵੇਗੀ।
****
ਏਕੇਟੀ/ਏਕੇ