Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਸਟਾਰਟਅੱਪ ਸਹਿਯੋਗ ਬਾਰੇ ਭਾਰਤ ਅਤੇ ਕੋਰੀਆ ਗਣਰਾਜ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਟਾਰਟਅੱਪ ਸਹਿਯੋਗ ਬਾਰੇ ਭਾਰਤ ਅਤੇ ਕੋਰੀਆ ਗਣਰਾਜ ਦਰਮਿਆਨ ਸਹਿਮਤੀ ਪੱਤਰ ਨੂੰ ਆਪਣੇ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ । ਇਸ ਸਹਿਮਤੀ ਪੱਤਰ ‘ਤੇ ਫਰਵਰੀ 2019 ਵਿੱਚ ਦਸਤਖਤ ਕੀਤੇ ਗਏ ਸਨ ।

ਇਸ ਸਹਿਮਤੀ ਪੱਤਰ ਨਾਲ ਦੋਹਾਂ ਦੇਸ਼ਾਂ ਦੇ ਸਟਾਰਟਅੱਪ ਉਦਯੋਗਾਂ ਦਰਮਿਆਨ ਦੁਵੱਲੇ ਸਹਿਯੋਗ ਵਿੱਚ ਅਸਾਨੀ ਹੋਵੇਗੀ ਅਤੇ ਹੁਲਾਰਾ ਮਿਲੇਗਾ , ਜੋ ਉਨ੍ਹਾਂ ਦੇ ਰਾਸ਼ਟਰੀ ਕਾਨੂੰਨਾਂ ਅਤੇ ਨਿਯਮਾਂ ਅਤੇ ਅਜਿਹੇ ਕਿਸੇ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਸੰਧੀਆਂ ਅਤੇ ਸਮਝੌਤਿਆਂ ‘ਤੇ ਅਧਾਰਿਤ ਹੋਵੇਗਾ , ਜੋ ਦੋਹਾਂ ਦੇਸ਼ਾਂ ਨਾਲ ਸਬੰਧਿਤ ਹੋਣ ।

*****

ਏਕੇਟੀ