ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੂੰ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਦੇ ਅਧੀਨ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪੌਂਸ ਟੀਮ (CERT-ln) ਅਤੇ ਯੂਐੱਸ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਵਿਚਕਾਰ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਸਹਿਯੋਗ ਦੇ ਸਬੰਧ ਵਿੱਚ ਸਮਝੌਤੇ ‘ਤੇ ਦਸਤਖਤ ਕਰਨ ਬਾਰੇ ਜਾਣਕਾਰੀ ਦਿੱਤੀ ਗਈ । ਇਸ ਸਮਝੌਤੇ ‘ਤੇ ਨਵੀਂ ਦਿੱਲੀ ਵਿੱਚ 11 ਜਨਵਰੀ 2017 ਨੂੰ ਦਸਤਖਤ ਕੀਤੇ ਗਏ ਸਨ।
ਇਹ ਸਮਝੌਤਾ ਸਮਾਨਤਾ, ਆਪਸਦਾਰੀ ਅਤੇ ਦੁਵੱਲੇ ਲਾਭ ਦੇ ਅਧਾਰ ‘ਤੇ ਅਤੇ ਸਬੰਧਤ ਕਾਨੂੰਨਾਂ, ਨਿਯਮਾਂ ਅਤੇ ਵਿਨਿਯਮਾਂ ਦੇ ਅਨੁਸਾਰ ਸਾਈਬਰ ਸੁਰੱਖਿਆ ਨਾਲ ਸਬੰਧਤ ਸੂਚਨਾਵਾਂ ਦੇ ਕਰੀਬੀ ਸਹਿਯੋਗ ਅਤੇ ਤਬਾਦਲੇ ਨੂੰ ਉਤਸ਼ਾਹਿਤ ਕਰਨ ਦਾ ਇਰਦਾ ਰੱਖਦਾ ਹੈ।
AKT/VBA/SH