ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੱਖਿਆ ਯੂਨੀਵਰਸਿਟੀ ਦੀ ਜ਼ਮੀਨ ਦੇ ਨੇੜੇ ਬੱਸ ਬੇ (bus bay) ਦੀ ਸਥਾਪਨਾ ਲਈ ਐੱਨਐੱਚਏਆਈ ਨਾਲ ਲਗਦੀ ਤਿੰਨ ਮਰਲੇ ਜ਼ਮੀਨ ਦੀ ਨੋਟੀਫਿਕੇਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਹਰਿਆਣਾ ਸਰਕਾਰ ਵੱਲੋਂ ਤਿੰਨ ਮਰਲਾ ਜ਼ਮੀਨ ਬਦਲੇ ਰੱਖਿਆ ਮੰਤਰਾਲੇ ਨੂੰ 1,82,719 ਰੁਪਏ ਵਾਪਸ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 2011 ਵਿੱਚ ਇਸ ਜ਼ਮੀਨ ਨੂੰ ਪ੍ਰਾਪਤ ਕਰਨ ਲਈ ਰੱਖਿਆ ਮੰਤਰਾਲੇ ਵੱਲੋਂ ਹਰਿਆਣਾ ਸਰਕਾਰ ਨੂੰ ਦਿੱਤੇ ਗਏ ਸਨ।
***
ਏਕੇਟੀ/ਵੀਬੀਏ/ਐੱਸਐੱਚ