ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੇ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਖੇਤੀਬਾੜੀ ਤੇ ਸਬੰਧਤ ਖੇਤਰਾਂ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ `ਤੇ ਦਸਤਖਤ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸਹਿਮਤੀ ਪੱਤਰ ਦੋਵੇਂ ਦੇਸ਼ਾਂ ਲਈ ਲਾਭਦਾਇਕ ਹੋਵੇਗਾ। ਇਹ ਦੋਵੇਂ ਦੇਸ਼ਾਂ ਵਿਚਾਲੇ ਉੱਤਮ ਖੇਤੀਬਾੜੀ ਪਿਰਤਾਂ ਦੀ ਸਮਝ ਨੂੰ ਪ੍ਰੋਤਸਾਹਤ ਕਰੇਗਾ ਅਤੇ ਖੇਤਾਂ ਵਿੱਚ ਵਧੀਆ ਉਤਪਾਦਕਤਾ ਲਈ ਸਹਾਈ ਹੋਵੇਗਾ। ਇਸ ਨਾਲ ਗਲੋਬਲ ਮਾਰਕੀਟ ਵਿੱਚ ਸੁਧਾਰ ਵੀ ਆਵੇਗਾ। ਖੇਤੀਬਾੜੀ ਟੈਕਨੋਲੋਜੀ ਵਿੱਚ ਸਹਿਯੋਗ ਨਾਲ ਉਤਪਾਦਨ ਅਤੇ ਉਤਪਾਦਕਤਾ ਵਧਾਉਣ ਲਈ ਨਵੀਨ ਤਕਨੀਕਾਂ ਹਾਸਲ ਹੋਣਗੀਆਂ, ਜਿਨ੍ਹਾਂ ਨਾਲ ਖ਼ੁਰਾਕ ਸੁਰੱਖਿਆ ਮਜ਼ਬੂਤ ਹੋਵੇਗੀ।
AKT/VBA/SH