ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਸਪੇਨ ਵਿਚਾਲੇ ਸ਼ਹਿਰੀ ਹਵਾਬਾਜ਼ੀ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ-ਪੱਤਰ ਉੱਤੇ ਹਸਤਾਖਰ ਕੀਤੇ ਜਾਣ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸਹਿਮਤੀ-ਪੱਤਰ ਭਾਰਤ ਅਤੇ ਸਪੇਨ ਵਿਚਾਲੇ ਸ਼ਹਿਰੀ ਹਵਾਬਾਜ਼ੀ ਦੇ ਖੇਤਰ ਵਿੱਚ ਸਬੰਧਾਂ ਦੇ ਮਾਮਲੇ ਵਿੱਚ ਇੱਕ ਅਹਿਮ ਮੀਲ-ਪੱਥਰ ਹੈ ਅਤੇ ਇਸ ਨਾਲ ਦੋਵੇਂ ਦੇਸ਼ਾਂ ਵਿਚਾਲੇ ਵਪਾਰ, ਨਿਵੇਸ਼, ਸੈਰ-ਸਪਾਟਾ ਤੇ ਸਭਿਆਚਾਰਕ ਆਦਾਨ-ਪ੍ਰਦਾਨ ਵਿੱਚ ਚੋਖਾ ਵਾਧਾ ਹੋਣ ਦੀ ਸੰਭਾਵਨਾ ਹੈ।
AKT/VBA/SH