ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸੂਚਨਾ ਟੈਕਨੋਲੋਜੀ ਤੇ ਇਲੈਕਟ੍ਰੌਨਿਕਸ ਦੇ ਖੇਤਰ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਅਤੇ ਸਰਬੀਆ ਵਿਚਾਲੇ ਹਸਤਾਖਰ ਕੀਤੇ ਗਏ ਸਹਿਮਤੀ-ਪੱਤਰ ਨੂੰ ਪਿਛਲੀ ਤਾਰੀਖ਼ ਤੋਂ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਹਿਮਤੀ-ਪੱਤਰ ਦਾ ਉਦੇਸ਼ ਆਈ.ਟੀ. ਅਤੇ ਇਲੈਕਟ੍ਰੌਨਿਕਸ ਦੇ ਖੇਤਰ ‘ਚ ਭਾਰਤ ਅਤੇ ਸਰਬੀਆ ਵਿਚਾਲੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਅਤੇ ਨਿਜੀ ਇਕਾਈਆਂ ਵਿਚਾਲੇ ਸਰਗਰਮ ਸਹਿਯੋਗ ਅਤੇ ਆਦਾਨ-ਪ੍ਰਦਾਨਾਂ, ਸਮਰੱਥਾ ਨਿਰਮਾਣ ਸੰਸਥਾਨਾਂ, ਆਈ.ਟੀ. ਅਤੇ ਇਲੈਕਟ੍ਰੌਨਿਕਸ ‘ਚ ਦੋਵੇਂ ਦੇਸ਼ਾਂ ਦੇ ਸਰਕਾਰੀ ਅਤੇ ਨਿਜੀ ਸੰਗਠਨਾਂ ਨੂੰ ਵਿਕਸਤ ਕਰਨਾ ਹੈ।
AKT/VBA/SH