Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਯੂਐੱਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਦੇ ਚੇਅਰਮੈਨ ਸ਼੍ਰੀ ਜੌਨ੍ਹ ਚੈਂਬਰਸ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਯੂਐੱਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਦੇ ਚੇਅਰਮੈਨ ਸ਼੍ਰੀ ਜੌਨ੍ਹ ਚੈਂਬਰਸ ਨੇ ਅੱਜ ਗਾਂਧੀਨਗਰ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਪਹਿਲੀਆਂ ਮੀਟਿੰਗਾਂ ਨੂੰ ਯਾਦ ਕੀਤਾ ਅਤੇ ਭਾਰਤ ਤੇ ਅਮਰੀਕਾ ਦਰਮਿਆਨ ਵਧਦੇ ਦੁਵੱਲੇ ਵਪਾਰ ਅਤੇ ਆਰਥਕ ਸਬੰਧਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਵਧਦੇ ਮੇਲ-ਜੋਲ ਅਤੇ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦਿੱਤਾ। ਉਨ੍ਹਾਂ ਨੇ ਭਾਰਤ ਦੇ ਨਿਰਮਾਣ ਖੇਤਰ ਵਿੱਚ ਜ਼ਿਆਦਾ ਅਮਰੀਕੀ ਨਿਵੇਸ਼ ਦਾ ਸੁਆਗਤ ਕੀਤਾ ਅਤੇ ਮੇਕ-ਇਨ-ਇੰਡੀਆ ਲਈ ਅਵਸਰ ਤਲਾਸ਼ਣ ਲਈ ਅਮਰੀਕੀ ਕੰਪਨੀਆਂ ਨੂੰ ਸੱਦਾ ਦਿੱਤਾ।

***

ਏਕੇਟੀ/ਵੀਜੇ/ਐੱਸਬੀਪੀ