Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ (Young FICCI Ladies Organisation) ਦੇ ਇੱਕ 25 ਮੈਂਬਰੀ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਕਈ ਵਿਸ਼ਿਆਂ, ਜਿਵੇਂ ਕਿ ਮਹਿਲਾ ਉੱਦਮਤਾ ਅਤੇ ਮਹਿਲਾ ਸਸ਼ਕਤੀਕਰਨ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਵਫ਼ਦ ਦੇ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਸਤਾਰ ਨਾਲ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ‘ਵੇਸਟ ਟੂ ਵੈਲਥ’ ਉੱਦਮਤਾ ਲਈ ਵੱਡੇ ਮੌਕੇ ਪ੍ਰਦਾਨ ਕਰਦਾ ਹੈ ਜਿਸ ਨਾਲ ਕਮਿਊਨਿਟੀ ਸਿਹਤ ਨੂੰ ਕਾਫੀ ਲਾਭ ਮਿਲਦੇ ਹਨ।

ਪਾਣੀ ਦੀ ਸੰਭਾਲ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਸਾਨੂੰ ਸਭ ਨੂੰ ਨਿਜੀ ਤੌਰ `ਤੇ ਪਾਣੀ ਦੀ ਸਹੀ ਵਰਤੋਂ ਉੱਤੇ ਅਤੇ ਮਾਈਕ੍ਰੋ ਅਤੇ ਤੁਪਕਾ ਸਿੰਚਾਈ ਉੱਤੇ ਜ਼ੋਰ ਦੇਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਰਿਵਾਰਕ ਕਦਰਾਂ-ਕੀਮਤਾਂ, ਵਿਭਿੰਨਤਾ ਦੀ ਪ੍ਰਵਾਨਗੀ ਅਤੇ ਵਾਤਾਵਰਨ ਸਬੰਧੀ ਚੇਤਨਤਾ ਭਾਰਤ ਦੀਆਂ ਤਿੰਨ ਵੱਡੀਆਂ ਰਵਾਇਤਾਂ ਹਨ ਜਿਨ੍ਹਾਂ ਨੂੰ ਸਾਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ।

ਸਿੱਖਿਆ, ਹੁਨਰ ਵਿਕਾਸ, ਕਲਾ ਅਤੇ ਸੱਭਿਆਚਾਰ ਅਤੇ ਔਰਤਾਂ ਦੀ ਸੁਰੱਖਿਆ ਬਾਰੇ ਵੀ ਚਰਚਾ ਹੋਈ।

AKT/NT