Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਸਵਾਗਤ ਦੌਰਾਨ ਪ੍ਰਧਾਨ ਮੰਤਰੀ ਦੀ ਟਿੱਪਣੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਮੈਂਬਰਾਂ ਨਾਲ ਅੱਜ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦਾ ਸਦਨ ਦੇ ਚੇਅਰਮੈਨ ਵਜੋਂ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨੇ ਸਵਾਗਤ ਕਰਦਿਆਂ ਕਿਹਾ ਕਿ ਅੱਜ 11 ਅਗਸਤ ਦਾ ਉਹ ਦਿਨ ਹੈ ਜਦੋਂ ਅਜ਼ਾਦੀ ਸੰਗਰਾਮ ਦੇ ਇੱਕ ਨੌਜਵਾਨ ਕ੍ਰਾਂਤੀਕਾਰੀ ਸ਼੍ਰੀ ਖੁਦੀਰਾਮ ਬੋਸ ਨੂੰ ਬ੍ਰਿਟਿਸ਼ ਸਰਕਾਰ ਨੇ ਫਾਂਸੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਾਨੂੰ ਉਨ੍ਹਾਂ ਲੋਕਾਂ ਦੇ ਬਲੀਦਾਨ ਦੀ ਯਾਦ ਦਿਵਾਉਂਦੀ ਹੈ ਜੋ ਅਜ਼ਾਦੀ ਲਈ ਲੜੇ ਹਨ ਅਤੇ ਉਹ ਜ਼ਿੰਮੇਵਾਰੀ ਜਿਸ ‘ਤੇ ਸਾਡੇ ਸਾਰਿਆਂ ਲਈ ਇਹ ਸਥਾਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਵੈਂਕਈਆ ਨਾਇਡੂ ਪਹਿਲੇ ਰਾਸ਼ਟਰਪਤੀ ਹਨ ਜੋ ਅਜ਼ਾਦ ਭਾਰਤ ਵਿੱਚ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੀ ਨਾਇਡੂ ਦਾ ਲੰਬਾ ਤਜਰਬਾ ਹੈ ਅਤੇ ਉਹ ਸੰਸਦੀ ਪ੍ਰਕਿਰਿਆਵਾਂ ਦੀਆਂ ਜਟਿਲਤਾਵਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ।

ਸ਼੍ਰੀ ਵੈਂਕਈਆ ਨਾਇਡੂ ਨਾਲ ਆਪਣੇ ਲੰਬੇ ਸਬੰਧਾਂ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਨਾਇਡੂ ਹਮੇਸ਼ਾ ਗ੍ਰਾਮੀਣ ਖੇਤਰਾਂ, ਗਰੀਬਾਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਪ੍ਰਤੀ ਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਮੁੱਦਿਆਂ ‘ਤੇ ਉਨ੍ਹਾਂ ਦੀ ਜਾਣਕਾਰੀ ਬਹੁਮੁੱਲੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੱਥ ਇਹ ਹੈ ਕਿ ਨਿਮਰ, ਗ੍ਰਾਮੀਣ ਪਿੱਠਭੂਮੀ ਵਾਲੇ ਲੋਕ ਅੱਜ ਭਾਰਤ ਵਿੱਚ ਉੱਚੇ ਪਦਾਂ ‘ਤੇ ਹਨ ਜੋ ਭਾਰਤੀ ਲੋਕਤੰਤਰ ਦੀ ਪਕਿਆਈ ਅਤੇ ਭਾਰਤ ਦੇ ਸੰਵਿਧਾਨ ਦੀ ਤਾਕਤ ਨੂੰ ਦਰਸਾਉਂਦਾ ਹੈ।

AKT/NT