Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰਪਤੀ ਪੁਤਿਨ ਅਤੇ ਪ੍ਰਧਾਨ ਮੰਤਰੀ ਵਿਚਕਾਰ ਟੈਲੀਫੋਨ ਕਾਲ


 

ਰੂਸ  ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਵੀ. ਪੁਤਿਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੂੰ ਫੋਨ ਕੀਤਾ ਆਮ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਉੱਤੇ ਉਨ੍ਹਾਂ ਨੂੰ ਵਧਾਈ ਦਿੱਤੀ । ਰਾਸ਼ਟਰਪਤੀ ਸ਼੍ਰੀ ਪੁਤਿਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਦੋਹਾਂ ਦੇਸ਼ਾਂ ਦੀ ਜਨਤਾ ਦਰਮਿਆਨ ਸਾਲਾਂ ਪੁਰਾਣੀ ਦੋਸਤੀ ਨੂੰ ਹੋਰ ਮਜ਼ਬੂਤ ਬਣਾਉਣਗੇ ਅਤੇ ਦੋਹਾਂ ਦੇਸ਼ਾਂ ਨੂੰ ਜੋੜਨ ਵਾਲੀ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਵੀ ਵਿਆਪਕ ਬਣਾਉਣਗੇ ।

ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਅਤੇ ਵਧਾਈ ਦੇ ਸ਼ਬਦਾਂ ਲਈ ਰਾਸ਼ਟਰਪਤੀ ਪੁਤਿਨ ਦਾ ਧੰਨਵਾਦ ਕੀਤਾ।  ਉਨ੍ਹਾਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਦੋਹਾਂ ਪੱਖਾਂ ਦਰਮਿਆਨ ਵਧਦੇ ਸਹਿਯੋਗ ਦੇ ਇਲਾਵਾ ਰਾਸ਼ਟਰਪਤੀ ਪੁਤਿਨ  ਨਾਲ ਆਪਣੇ ਨਿਜੀ ਸਬੰਧਾਂ ਨੂੰ ਸਵੀਕਾਰ ਕੀਤਾ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਰੂਸ ਦਰਮਿਆਨ ਸਮੇਂ ਦੀ ਕਸੌਟੀ ਉੱਤੇ ਖਰੀ ਉਤਰੀ ਅਤੇ ਪੁਰਾਣੀ ਦੁਵੱਲੀ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਮਜ਼ਬੂਤੀ ਪ੍ਰਦਾਨ ਕਰਨ ਲਈ ਰਾਸ਼ਟਰਪਤੀ ਸ਼੍ਰੀ ਪੁਤਿਨ  ਨਾਲ ਅਗਲੀ ਗੱਲਬਾਤ ਦਾ ਉਹ ਤੀਬਰਤਾ ਨਾਲ ਇੰਤਜਾਰ ਕਰ ਰਹੇ ਹਨ

ਏਕੇਟੀ/ਵੀਜੇ/ਵੀਕੇ