Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਵੋਟਰ ਦਿਵਸ `ਤੇ ਪ੍ਰਧਾਨ ਮੰਤਰੀ ਨੇ ਸਾਰੇ ਯੋਗ ਵੋਟਰਾਂ ਨੂੰ ਤਾਕੀਦ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵੋਟਰ ਦਿਵਸ`ਤੇ ਸਾਰੇ ਯੋਗ ਵੋਟਰਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਬਣਵਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਪ੍ਰਧਾਨ ਮੰਤਰੀ ਨੇ ਕਿਹਾ,‘‘ਰਾਸ਼ਟਰੀ ਵੋਟਰ ਦਿਵਸ `ਤੇਸਾਰਿਆਂ ਨੂੰ ਸ਼ੁਭਕਾਮਨਾਵਾਂ। ਭਾਰਤੀ ਚੋਣ ਕਮਿਸ਼ਨ ਨੂੰ ਵਧਾਈਆਂ ਜਿਸ ਦੀ ਸਥਾਪਨਾ ਅੱਜ ਦੇ ਦਿਨ ਹੋਈ ਸੀ।

ਮੈਂ ਸਾਰੇ ਯੋਗ ਵੋਟਰਾਂ, ਖ਼ਾਸ ਕਰਕੇ ਨੌਜਵਾਨਾਂ, ਨੂੰ ਤਾਕੀਦ ਕਰਦਾ ਹਾਂ ਕਿ ਉਹ ਆਪਣੀਆਂ ਵੋਟਾਂ ਬਣਵਾਉਣ ਅਤੇ ਆਪਣੀ ਭਾਗੀਦਾਰੀ ਨਾਲ ਲੋਕਤੰਤਰ ਨੂੰ ਮਜ਼ਬੂਤ ਕਰਨ। ਵੋਟ ਦੀ ਅਥਾਹ ਤਾਕਤ ਹੈ।’’

 

***

ਏਕੇਟੀ/ਏਕੇ