Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਕਾਸ ਅਤੇ ਵਿਸ਼ਵ ਭਲਾਈ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।


ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਅਸੀਂ ਖੋਜ, ਨਵੀਨਤਾ ਅਤੇ ਵਿਗਿਆਨਕ ਜਗਿਆਸਾ ਦੀ ਉਸ ਭਾਵਨਾ ਦਾ ਜਸ਼ਨ ਮਨਾਉਂਦੇ ਹਾਂ, ਜੋ ਸਾਡੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲਗਾਤਾਰ ਅੱਗੇ ਵਧਾਉਂਦੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਦਿਨ ਮਹਾਨ ਵਿਗਿਆਨੀ ਸਰ ਸੀ.ਵੀ. ਰਮਨ ਵੱਲੋਂ “ਰਮਨ ਪ੍ਰਭਾਵ” ਦੀ ਇਤਿਹਾਸਕ ਖੋਜ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਹੱਤਵਪੂਰਨ ਖੋਜ ਨੇ ਭਾਰਤੀ ਵਿਗਿਆਨਕ ਖੋਜ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਕੀਤਾ ਅਤੇ ਨਾਮੀ ਸਥਾਨ ਦਿਵਾਇਆ।

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਖੋਜ ਵਾਤਾਵਰਣ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਰਾਸ਼ਟਰੀ ਵਿਕਾਸ ਅਤੇ ਵਿਸ਼ਵ ਭਲਾਈ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਦੇ ਦੇਸ਼ ਦੇ ਅਟੁੱਟ ਸੰਕਲਪ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ ਹੈ ; 

ਅੱਜ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ, ਅਸੀਂ ਖੋਜ, ਨਵੀਨਤਾ ਅਤੇ ਵਿਗਿਆਨਕ ਜਗਿਆਸਾ ਦੀ ਉਸ ਭਾਵਨਾ ਦਾ ਜਸ਼ਨ ਮਨਾਉਂਦੇ ਹਾਂ ਜੋ ਸਾਡੇ ਦੇਸ਼ ਨੂੰ ਤਰੱਕੀ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧਾਉਂਦੀ ਹੈ ।

ਇਹ ਦਿਨ ਸਰ ਸੀ.ਵੀ. ਰਮਨ ਵੱਲੋਂ ਰਮਨ ਪ੍ਰਭਾਵ ਦੀ ਇਤਿਹਾਸਕ ਖੋਜ ਦੀ ਯਾਦ ਮਨਾਇਆ ਜਾਂਦਾ ਹੈ। ਇਸ ਖੋਜ ਨੇ ਭਾਰਤੀ ਖੋਜ ਨੂੰ ਵਿਸ਼ਵ ਨਕਸ਼ੇ ’ਤੇ ਆਪਣੇ ਆਪ ਨੂੰ ਮਜ਼ਬੂਤੀ ਨਾਲ ਸਥਾਪਿਤ ਕੀਤਾ। 

ਅਸੀਂ ਆਪਣੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਖੋਜ ਵਾਤਾਵਰਣ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਰਾਸ਼ਟਰੀ ਵਿਕਾਸ ਅਤੇ ਵਿਸ਼ਵ ਭਲਾਈ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹਾਂ।

************

ਐਮਜੇਪੀਐਸ/ਡਾ. ਪਵਨ ਖੇੜਕਰ