ਪੀਐੱਮਇੰਡੀਆ
ਰੂਸੀ ਸੰਘ ਦੇ ਵਿਦੇਸ਼ ਮੰਤਰੀ, ਮਾਣਯੋਗ ਸ਼੍ਰੀ ਸਰਗੇਈ ਲਾਵਰੋਵ (Mr. Sergei Lavrov) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਵਿਦੇਸ਼ ਮੰਤਰੀ ਲਾਵਰੋਵ ਨੇ 23ਵੇਂ ਭਾਰਤ-ਰੂਸ ਸਮਿਟ ਵਿੱਚ ਦਸੰਬਰ 2025 ਵਿੱਚ ਹੋਈ ਦੋਵੇਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।
ਵਿਦੇਸ਼ ਮੰਤਰੀ ਲਾਵਰੋਵ ਅਤੇ ਪ੍ਰਧਾਨ ਮੰਤਰੀ ਨੇ ਯੂਕ੍ਰੇਨ ਅਤੇ ਪੱਛਮੀ ਏਸ਼ੀਆ ਦੀ ਸਥਿਤੀ ਸਮੇਤ, ਆਪਸੀ ਹਿਤ ਦੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਅੱਗੇ ਵਧਣ ਦੇ ਸਭ ਤੋਂ ਵਧੀਆ ਮਾਰਗ ਵਜੋਂ ਗੱਲਬਾਤ ਅਤੇ ਕੂਟਨੀਤੀ ਦੇ ਪੱਖ ਵਿੱਚ ਭਾਰਤ ਦੇ ਨਿਰੰਤਰ ਰੁਖ਼ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਲਾਵਰੋਵ ਨੂੰ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦੇਣ ਦੀ ਬੇਨਤੀ ਕੀਤੀ।
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ/ਏਕੇ
Pleased to receive Russia’s Foreign Minister Sergei Lavrov. Thanked him for an update on the progress on various facets of our Special & Privileged Strategic Partnership.
— Narendra Modi (@narendramodi) May 14, 2026
We also exchanged views on various regional and global issues, including situation in Ukraine and West… pic.twitter.com/fg9YL1b0Se