Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਸ਼ਵ ਮਾਨਸਿਕ ਸਿਹਤ ਦਿਵਸ, ਵਿਸ਼ੇਸ਼ ਤੌਰ ‘ਤੇ ਯਾਦ ਦਿਵਾਉਂਦਾ ਹੈ ਕਿ ਮਾਨਸਿਕ ਸਿਹਤ ਸਮੁੱਚੀ ਤੰਦਰੁਸਤੀ ਦਾ ਇੱਕ ਬੁਨਿਆਦੀ ਹਿੱਸਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ਸਾਨੂੰ ਖ਼ਾਸ ਤੌਰ ‘ਤੇ ਯਾਦ ਦਿਵਾਉਂਦਾ ਹੈ ਕਿ ਮਾਨਸਿਕ ਸਿਹਤ ਸਮੁੱਚੀ ਭਲਾਈ ਦਾ ਇੱਕ ਬੁਨਿਆਦੀ ਹਿੱਸਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਦੁਨੀਆ ਵਿੱਚ, ਇਹ ਦਿਨ ਦੂਜਿਆਂ ਪ੍ਰਤੀ ਚਿੰਤਨ ਅਤੇ ਹਮਦਰਦੀ ਦਿਖਾਉਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਇੱਕ ਅਜਿਹਾ ਮਾਹੌਲ ਬਣਾਉਣ ਲਈ ਸਮੂਹਿਕ ਯਤਨਾਂ ਦੀ ਅਪੀਲ ਕੀਤੀ ਜਿੱਥੇ ਖ਼ਾਸ ਤੌਰ ‘ਤੇ ਮਾਨਸਿਕ ਸਿਹਤ ‘ਤੇ ਚਰਚਾਵਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਸੰਸਾਰ ਵਿੱਚ, ਇਹ ਦਿਨ ਦੂਜਿਆਂ ਪ੍ਰਤੀ ਚਿੰਤਨ ਅਤੇ ਹਮਦਰਦੀ ਦਿਖਾਉਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ।

ਸ਼੍ਰੀ ਮੋਦੀ ਨੇ ਮਾਨਸਿਕ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਅਤੇ ਦੂਜਿਆਂ ਨੂੰ ਸਿਹਤਮੰਦ ਬਣਾਉਣ ਅਤੇ ਖ਼ੁਸ਼ੀ ਦਾ ਅਹਿਸਾਸ ਕਰਵਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਲਿਖਿਆ:

“ਵਿਸ਼ਵ ਮਾਨਸਿਕ ਸਿਹਤ ਦਿਵਸ ਖ਼ਾਸ ਤੌਰ ‘ਤੇ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਾਨਸਿਕ ਸਿਹਤ ਸਮੁੱਚੀ ਭਲਾਈ ਦਾ ਇੱਕ ਬੁਨਿਆਦੀ ਹਿੱਸਾ ਹੈ। ਇਸ ਇੱਕ ਤੇਜ਼ ਰਫ਼ਤਾਰ ਵਾਲੀ ਦੁਨੀਆ ਵਿੱਚ, ਇਹ ਦਿਨ ਦੂਜਿਆਂ ਲਈ ਹਮਦਰਦੀ ਦਾ ਭਾਵ ਰੱਖਣ ਅਤੇ ਉਤਸ਼ਾਹਿਤ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਆਓ ਅਸੀਂ ਸਮੂਹਿਕ ਤੌਰ ‘ਤੇ ਅਜਿਹੇ ਮਾਹੌਲ ਦਾ ਨਿਰਮਾਣ ਕਰੀਏ ਜਿੱਥੇ ਮਾਨਸਿਕ ਸਿਹਤ ‘ਤੇ ਚਰਚਾਵਾਂ ਨੂੰ ਵੱਧ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ। ਇਸ ਖੇਤਰ ਵਿੱਚ ਕੰਮ ਕਰਨ ਵਾਲੇ ਅਤੇ ਦੂਜਿਆਂ ਨੂੰ ਸਿਹਤਮੰਦ ਅਤੇ ਖ਼ੁਸ਼ੀ ਦਾ ਅਹਿਸਾਸ ਕਰਵਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਨੂੰ ਮੇਰੀਆਂ ਵਧਾਈਆਂ।”

************

MJPS/ST

ਐੱਮਜੇਪੀਐੱਸ/ਐੱਸਟੀ