Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਸ਼ਵ ਵਪਾਰ ਸੰਗਠਨਦੇ ਡਾਇਰੈਕਟਰ ਜਨਰਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ (ਡੀਜੀ) ਸ਼੍ਰੀ ਰੌਬਰਟੋ ਐਜ਼ਵੀਡੋ (Mr. Roberto Azevệdo) ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਉਹ ਵਿਸ਼ਵ ਵਪਾਰ ਸੰਗਠਨ ਦੇ ਮੰਤਰੀਆਂ ਦੀ ਗ਼ੈਰ-ਰਸਮੀ ਬੈਠਕ ਵਿੱਚ ਹਿੱਸਾ ਲੈਣਲਈਨਵੀਂ ਦਿੱਲੀ ਆਏ ਹੋਏ ਹਨ।

ਡੀਜੀ ਨੇ ਬਹੁਪੱਖੀ ਵਪਾਰ ਪ੍ਰਣਾਲੀ ਨੂੰ ਪੁਨਰ ਸ਼ਕਤੀ ਦੇਣ ਦੇ ਤਰੀਕਿਆਂ ਦੀ ਪੜਚੋਲ ਕਰਨ ਲਈ ਗੱਲਬਾਤ ਸ਼ੁਰੂ ਕਰਨ ਦੀ ਪਹਿਲਕਦਮੀ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਬਹੁਪੱਖੀ ਵਪਾਰ ਪ੍ਰਣਾਲੀ ਦਾ ਮਜ਼ਬੂਤ ਸਮਰਥਕ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਦੀਆਂ ਗਤੀਵਿਧੀਆਂ ਨੂੰ ਤਰਜੀਹ ਦੇਣ ਲਈ ਜ਼ਰੂਰੀ ਹੈ ਕਿ ਇਹ ਵਿਕਾਸਸ਼ੀਲ ਦੇਸ਼ਾਂ ਦੇ ਸਰੋਕਾਰਾਂਨਾਲ ਨਜਿੱਠੇ।ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ ਨੂੰਵਿਕਾਸਸ਼ੀਲ ਦੇਸ਼ਾਂ ਵਿੱਚਮੁਕਤ ਵਪਾਰ ਅਤੇ ਵਿਸ਼ਵੀਕਰਨ ਦੇ ਲਾਭ ਹੋਰ ਦ੍ਰਿਸ਼ਮਾਨ ਕਰਨ ਲਈ ਵਿਸ਼ੇਸ਼ਯਤਨ ਕਰਨ ਦੀ ਤਾਕੀਦ ਕਰਦਿਆਂ, ਪ੍ਰਧਾਨ ਮੰਤਰੀ ਨੇ ਵਿਸ਼ਵ ਵਪਾਰ ਸੰਗਠਨ ਦੇ ਮੰਤਰੀਆਂ ਦੀ ਗ਼ੈਰ-ਰਸਮੀਬੈਠਕ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

****

ਏਕੇਟੀ/ਐੱਸਐੱਚ