Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿੱਤ ਮੰਤਰੀ ਨੇ ਵਿਆਪਕ ਵੇਰਵਾ ਦਿੰਦਿਆਂ ਸਪਸ਼ਟ ਕੀਤਾ ਕਿ ਬਜਟ ਸਾਡੇ ਰਾਸ਼ਟਰ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਜੀ ਨੇ ਅੱਜ ਲੋਕ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਇਸ ਗੱਲ ਦਾ ਵਿਸਤ੍ਰਿਤ ਵੇਰਵਾ ਦਿੱਤਾ ਕਿ ਇਸ ਸਾਲ ਦਾ ਬਜਟ ਸਾਡੇ ਦੇਸ਼ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਰਿਫਾਰਮ ਐਕਸਪ੍ਰੈੱਸ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈਜ਼) ਨੂੰ ਸਮਰਥਨ, ਕੌਸ਼ਲ ਵਿਕਾਸ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਸਿਹਤ ਸੇਵਾ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਯਤਨਾਂ ਅਤੇ ਹੋਰ ਪਹਿਲੂਆਂ ‘ਤੇ ਜ਼ੋਰ ਦਿੱਤਾ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਲੋਕ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਜੀ ਨੇ ਇਸ ਗੱਲ ਦਾ ਵਿਸਤ੍ਰਿਤ ਵੇਰਵਾ ਦਿੱਤਾ ਕਿ ਇਸ ਸਾਲ ਦਾ ਬਜਟ ਸਾਡੇ ਦੇਸ਼ ਦੇ ਆਰਥਿਕ ਬਦਲਾਓ ਵਿੱਚ ਕਿਸ ਤਰ੍ਹਾਂ ਯੋਗਦਾਨ ਪਾਵੇਗਾ। ਉਨ੍ਹਾਂ ਨੇ ਰਿਫਾਰਮ ਐਕਸਪ੍ਰੈੱਸ, ਐੱਮਐੱਸਐੱਮਈਜ਼ ਨੂੰ ਸਮਰਥਨ, ਕੌਸ਼ਲ ਵਿਕਾਸ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਸਿਹਤ ਸੇਵਾ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਯਤਨਾਂ ਅਤੇ ਹੋਰ ਪਹਿਲੂਆਂ ‘ਤੇ ਜ਼ੋਰ ਦਿੱਤਾ।”

@nsitharaman

 

*****

ਐੱਮਜੇਪੀਐੱਸ/ਵੀਜੇ