Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਕੱਤਰਾਂ ਦੇ ਪਹਿਲੇ ਗਰੁੱਪ ਨੇ ਪ੍ਰਧਾਨ ਮੰਤਰੀ ਨੂੰ ਵਿਚਾਰ ਅਤੇ ਸੁਝਾਅ ਪੇਸ਼ ਕੀਤੇ

ਸਕੱਤਰਾਂ ਦੇ ਪਹਿਲੇ ਗਰੁੱਪ ਨੇ ਪ੍ਰਧਾਨ ਮੰਤਰੀ ਨੂੰ ਵਿਚਾਰ ਅਤੇ ਸੁਝਾਅ ਪੇਸ਼ ਕੀਤੇ


ਰਾਜ-ਪ੍ਰਬੰਧ ਦੇ ਵੱਖ-ਵੱਖ ਖੇਤਰਾਂ ਵਿੱਚ ਤਬਦੀਲੀ ਲਿਆਉਣ ਦੇ ਮਕਸਦ ਨਾਲ ਵਿਚਾਰ ਪੇਸ਼ ਕਰਨ ਲਈ ਪ੍ਰਧਾਨ ਮੰਤਰੀ ਦੀ ਸਕੱਤਰਾਂ ਨੂੰ ਦਿੱਤੀ ਹੱਲਾਸ਼ੇਰੀ ਦੇ ਸੰਦਰਭ ਵਿੱਚ, ਸਕੱਤਰਾਂ ਦੇ (ਅੱਠ ਗਰੁਪਾਂ ਵਿੱਚੋਂ) ਪਹਿਲੇ ਗਰੁੱਪ ਨੇ ਊਰਜਾ ਦੀ ਸੰਭਾਲ ਅਤੇ ਦਕਸ਼ਤਾ ਬਾਰੇ ਆਪਣੇ ਵਿਚਾਰ ਅਤੇ ਸੁਝਾਅ ਪ੍ਰਧਾਨ ਮੰਤਰੀ ਨੂੰ ਦਿੱਤੇ।

ਇਸ ਮੌਕੇ ਪ੍ਰਧਾਨ ਮੰਤਰੀ, ਨਰੇਂਦਰ ਮੋਦੀ, ਅਤੇ ਕੇਂਦਰੀ ਮੰਤਰੀ ਸ੍ਰੀ ਰਾਜਨਾਥ ਸਿੰਘ, ਸ਼੍ਰੀ ਅਰੁਣ ਜੇਟਲੀ, ਸ੍ਰੀਮਤੀ ਸੁਸ਼ਮਾ ਸਵਰਾਜ, ਨੀਤੀ ਆਯੋਗ ਦੇ ਉਪ ਚੇਅਰਮੈਨ ਸ਼੍ਰੀ ਅਰਵਿੰਦ ਪਨਗੜ੍ਹੀਆ ਤੋਂ ਇਲਾਵਾ ਭਾਰਤ ਸਰਕਾਰ ਦੇ ਸਾਰੇ ਸਕੱਤਰ ਮੌਜੂਦ ਸਨ। ਸੁਝਾਅ ਪੇਸ਼ ਕਰਨ ਦੌਰਾਨ ਅਤੇ ਬਾਅਦ ਵਿੱਚ, ਪ੍ਰਧਾਨ ਮੰਤਰੀ ਸਮੇਤ ਸਰੋਤਿਆਂ ਵਿੱਚੋਂ ਬਹੁਤ ਸਾਰੇ ਮੈਂਬਰਾਂ ਨੇ ਸੁਝਾਵਾਂ ਦੇ ਵਿਸ਼ੇ ਨਾਲ ਸਬੰਧਤ ਪ੍ਰਸ਼ਨ ਪੁੱਛੇ, ਅਤੇ ਆਪਣੇ ਸੁਝਾਅ ਦਿੱਤੇ।
ਪ੍ਰਧਾਨ ਮੰਤਰੀ ਨੇ ਸੁਝਾਵਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਕੱਤਰਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਉਮੀਦ ਨਾਲੋਂ ਕਿਤੇ ਜ਼ਿਆਦਾ ਚੰਗੇ ਵਿਚਾਰ ਪੇਸ਼ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਨੇ ਆਪਸੀ ਗੱਲਬਾਤ ਅਤੇ ਸੁਝਾਵਾਂ ਦੀ ਸਰਾਹਨਾ ਕੀਤੀ, ਅਤੇ ਇਸ ਮੌਕੇ ਹਿੱਸਾ ਲੈਣ ਵਾਲੇ ਸਾਰੇ ਵਿਅਕਤੀਆਂ ਦੀ ਸ਼ਲਾਘਾ ਕੀਤੀ।