Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਨਾਤਨ ਮੰਦਿਰ ਕਲਚਰਲ ਸੈਂਟਰ, ਓਨਟਾਰੀਓ, ਕੈਨੇਡਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ

ਸਨਾਤਨ ਮੰਦਿਰ ਕਲਚਰਲ ਸੈਂਟਰ, ਓਨਟਾਰੀਓ, ਕੈਨੇਡਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਨਾਤਨ ਮੰਦਿਰ ਕਲਚਰਲ ਸੈਂਟਰ (ਐੱਸਐੱਮਸੀਸੀ)ਮਾਰਖਮਓਨਟਾਰੀਓਕੈਨੇਡਾ ਵਿੱਚ ਸਰਦਾਰ ਪਟੇਲ ਦੀ ਪ੍ਰਤਿਮਾ ਦੇ ਉਦਘਾਟਨ ਮੌਕੇ ਇੱਕ ਵੀਡੀਓ ਸੰਦੇਸ਼ ਜ਼ਰੀਏ ਸੰਬੋਧਨ ਕੀਤਾ।

ਸ਼ੁਰੂਆਤ ਕਰਦਿਆਂਪ੍ਰਧਾਨ ਮੰਤਰੀ ਨੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਗੁਜਰਾਤ ਦਿਵਸ ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਆਪਣੇ ਦੌਰੇ ਦੌਰਾਨ ਸਨਾਤਨ ਮੰਦਿਰ ਕਲਚਰਲ ਸੈਂਟਰ ਦੇ ਸਕਾਰਾਤਮਕ ਪ੍ਰਭਾਵ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਆਪਣੀ 2015 ਦੀ ਯਾਤਰਾ ਦੌਰਾਨ ਖ਼ਾਸ ਤੌਰ ਤੇ ਭਾਰਤੀ ਮੂਲ ਦੇ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸਨਾਤਨ ਮੰਦਿਰ ਵਿੱਚ ਸਰਦਾਰ ਪਟੇਲ ਦੀ ਇਹ ਪ੍ਰਤਿਮਾ ਨਾ ਸਿਰਫ਼ ਸਾਡੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰੇਗੀ ਬਲਕਿ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਦਾ ਪ੍ਰਤੀਕ ਵੀ ਬਣੇਗੀ।

ਡਾਇਸਪੋਰਾ ਵਿੱਚ ਭਾਰਤੀ ਲੋਕਾਚਾਰ ਅਤੇ ਕਦਰਾਂ-ਕੀਮਤਾਂ ਦੀ ਗਹਿਰਾਈ ਤੇ ਵਿਆਖਿਆ ਕਰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਭਾਵੇਂ ਕਈ ਪੀੜ੍ਹੀਆਂ ਤੱਕ ਦੁਨੀਆ ਵਿੱਚ ਕਿਤੇ ਵੀ ਰਹਿਣ ਪਰ ਉਨ੍ਹਾਂ ਦੀ ਭਾਰਤੀਤਾ ਅਤੇ ਭਾਰਤ ਪ੍ਰਤੀ ਵਫ਼ਾਦਾਰੀ ਕਦੇ ਵੀ ਘੱਟ ਨਹੀਂ ਹੁੰਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਆਪਣੇ ਨਿਵਾਸ ਦੇ ਦੇਸ਼ ਲਈ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਹਨ ਅਤੇ ਆਪਣੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਕਰਤੱਵ ਦੀ ਭਾਵਨਾ ਨੂੰ ਆਪਣੇ ਨਾਲ ਰੱਖਦੇ ਹਨ। ਅਜਿਹਾ ਇਸ ਲਈ ਹੈ ਕਿਉਂਕਿ ਭਾਰਤ ਨਾ ਸਿਰਫ਼ ਇੱਕ ਰਾਸ਼ਟਰ ਹੈਬਲਕਿ ਇੱਕ ਵਿਚਾਰ ਵੀ ਹੈਇਹ ਇੱਕ ਸੱਭਿਆਚਾਰ ਵੀ ਹੈ। ਭਾਰਤ ਉਹ ਉੱਚ ਪੱਧਰੀ ਵਿਚਾਰ ਹੈ- ਜੋ ਵਸੁਧੈਵ ਕੁਟੁੰਬਕਮ‘ ਦੀ ਗੱਲ ਕਰਦਾ ਹੈ। ਭਾਰਤ ਦੂਸਰਿਆਂ ਦੇ ਨੁਕਸਾਨ ਦੀ ਕੀਮਤ ਤੇ ਆਪਣੀ ਉੱਨਤੀ ਦਾ ਸੁਪਨਾ ਨਹੀਂ ਦੇਖਦਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਜਾਂ ਕਿਸੇ ਹੋਰ ਦੇਸ਼ ਵਿੱਚ ਵੀ ਸਨਾਤਨ ਮੰਦਿਰ ਉਸ ਦੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਵੀ ਨਿਖਾਰਦਾ ਹੈ। ਜਦੋਂ ਕੈਨੇਡਾ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਇਆ ਜਾਂਦਾ ਹੈਤਾਂ ਇਹ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਜਸ਼ਨ ਹੈ। ਉਨ੍ਹਾਂ ਅੱਗੇ ਕਿਹਾ ਮੇਰਾ ਵਿਸ਼ਵਾਸ ਹੈਭਾਰਤ ਦੀ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦਾ ਇਹ ਜਸ਼ਨ ਕੈਨੇਡਾ ਦੇ ਲੋਕਾਂ ਨੂੰ ਭਾਰਤ ਨੂੰ ਹੋਰ ਨਜ਼ਦੀਕ ਤੋਂ ਸਮਝਣ ਦਾ ਮੌਕਾ ਦੇਵੇਗਾ।

ਉੱਥੇ ਸਰਦਾਰ ਪਟੇਲ ਦੇ ਸਥਾਨ ਅਤੇ ਪ੍ਰਤਿਮਾ ਨੂੰ ਨਵੇਂ ਭਾਰਤ ਦੀ ਵਿਆਪਕ ਤਸਵੀਰ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਇੱਕ ਅਜਿਹੇ ਭਾਰਤ ਦਾ ਸੁਪਨਾ ਦੇਖਿਆ ਸੀ ਜੋ ਆਧੁਨਿਕ ਅਤੇ ਪ੍ਰਗਤੀਸ਼ੀਲ ਹੋਵੇ ਅਤੇ ਇਸਦੇ ਨਾਲ ਹੀਆਪਣੀ ਸੋਚਫ਼ਿਲਾਸਫੀ ਅਤੇ ਆਪਣੀਆਂ ਜੜ੍ਹਾਂ ਨਾਲ ਗਹਿਰਾ ਜੁੜਿਆ ਹੋਵੇ। ਇਸੇ ਲਈਪ੍ਰਧਾਨ ਮੰਤਰੀ ਨੇ ਕਿਹਾਨਵੇਂ ਆਜ਼ਾਦ ਭਾਰਤ ਵਿੱਚਸਰਦਾਰ ਪਟੇਲ ਨੇ ਹਜ਼ਾਰਾਂ ਵਰ੍ਹਿਆਂ ਦੀ ਵਿਰਾਸਤ ਨੂੰ ਯਾਦ ਕਰਨ ਲਈ ਸੋਮਨਾਥ ਮੰਦਰ ਦੀ ਪੁਨਰ ਸਥਾਪਨਾ ਕੀਤੀ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਅੱਜਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੌਰਾਨਅਸੀਂ ਆਪਣੇ ਆਪ ਨੂੰ ਸਰਦਾਰ ਪਟੇਲ ਦੇ ਸੁਪਨੇ ਦੇ ਨਵੇਂ ਭਾਰਤ ਦੀ ਸਿਰਜਣਾ ਦੇ ਸੰਕਲਪ ਨੂੰ ਸਮਰਪਿਤ ਕਰ ਰਹੇ ਹਾਂ ਅਤੇ ਸਟੈਚੂ ਆਵ੍ ਯੂਨਿਟੀ’ ਇਸ ਵਿੱਚ ਇੱਕ ਪ੍ਰਮੁੱਖ ਪ੍ਰੇਰਣਾ ਹੈ। ਸਨਾਤਨ ਮੰਦਿਰ ਕਲਚਰਲ ਸੈਂਟਰ ਵਿੱਚ ਸਟੈਚੂ ਆਵ੍ ਯੂਨਿਟੀ’ ਦੀ ਪ੍ਰਤੀਕ੍ਰਿਤੀ ਦਾ ਮਤਲਬ ਹੈ ਕਿ ਭਾਰਤ ਦੇ ਅੰਮ੍ਰਿਤ ਸੰਕਲਪ ਭਾਰਤ ਦੀਆਂ ਸੀਮਾਵਾਂ ਤੱਕ ਸੀਮਿਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਸੰਕਲਪ ਗਲੋਬਲ ਪੱਧਰ ਤੇ ਫੈਲ ਰਿਹਾ ਹੈਜੋ ਦੁਨੀਆ ਨੂੰ ਜੋੜ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਅੰਮ੍ਰਿਤ ਸੰਕਲਪਾਂ ਦੇ ਗਲੋਬਲ ਪਹਿਲੂ ਨੂੰ ਦੁਹਰਾਇਆ ਅਤੇ ਕਿਹਾ ਕਿ ਜਦੋਂ ਅਸੀਂ ਆਤਮਨਿਰਭਰ ਭਾਰਤ ਦੀ ਗੱਲ ਕਰਦੇ ਹਾਂਅਸੀਂ ਦੁਨੀਆ ਦੀ ਪ੍ਰਗਤੀ ਦੀਆਂ ਨਵੀਆਂ ਸੰਭਾਵਨਾਵਾਂ ਖੋਲ੍ਹਣ ਦੀ ਗੱਲ ਕਰਦੇ ਹਾਂ। ਇਸੇ ਤਰ੍ਹਾਂਯੋਗ ਦੇ ਪ੍ਰਸਾਰ ਵਿੱਚਹਰ ਕਿਸੇ ਦੇ ਰੋਗ ਮੁਕਤ ਹੋਣ ਦੀ ਭਾਵਨਾ ਨਿਹਿਤ ਹੈ। ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਜਿਹੇ ਮੁੱਦਿਆਂ ਵਿੱਚ ਭਾਰਤ ਸਮੁੱਚੀ ਮਾਨਵਤਾ ਦੀ ਪ੍ਰਤੀਨਿਧਤਾ ਕਰ ਰਿਹਾ ਹੈ। ਅੰਤ ਵਿੱਚਪ੍ਰਧਾਨ ਮੰਤਰੀ ਨੇ ਇਸ ਸੰਦੇਸ਼ ਨੂੰ ਅੱਗੇ ਲਿਜਾਣ ਵਿੱਚ ਭਾਰਤੀ ਭਾਈਚਾਰੇ ਦੀ ਵਧੀ ਹੋਈ ਭੂਮਿਕਾ ਦਾ ਸੱਦਾ ਦਿੰਦਿਆਂਜ਼ੋਰ ਦੇ ਕੇ ਕਿਹਾ, “ਸਾਡੀ ਮਿਹਨਤ ਸਿਰਫ਼ ਸਾਡੇ ਲਈ ਨਹੀਂ ਹੈ। ਸਮੁੱਚੀ ਮਾਨਵਤਾ ਦਾ ਕਲਿਆਣ ਭਾਰਤ ਦੀ ਪ੍ਰਗਤੀ ਨਾਲ ਜੁੜਿਆ ਹੋਇਆ ਹੈ।”

 ***********

ਡੀਐੱਸ