Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਸੰਸਥਾ ਆਪਣੀ ਸਥਾਪਨਾ ਦਾ ਸ਼ਤਾਬਦੀ ਵਰ੍ਹਾ ਮਨਾ ਰਹੀ ਹੈ, ਜੋ ਇਸਦੀ ਅਕਾਦਮਿਕ ਉੱਤਮਤਾ ਅਤੇ ਰਾਸ਼ਟਰ ਨਿਰਮਾਣ ਦੀ ਸ਼ਾਨਦਾਰ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਕਾਲਜ ਦੇ ਲੰਬੇ ਸਮੇਂ ਦੇ ਯੋਗਦਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਅਗਵਾਈ ਪ੍ਰਦਾਨ ਕਰਨ ਵਾਲੀਆਂ ਪੀੜ੍ਹੀਆਂ ਦੇ ਨਿਰਮਾਣ ਵਿੱਚ ਇਸਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਇਸ ਮੌਕੇ ’ਤੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੇ ਸ਼ਤਾਬਦੀ ਵਰ੍ਹਾ ਨੂੰ ਮਨਾਉਣ ਲਈ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਭਾਰਤ ਦੇ ਵੱਕਾਰੀ ਵਿੱਦਿਅਕ ਸੰਸਥਾਨਾਂ ਵਿੱਚੋਂ ਇੱਕ ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਸਾਲ ਅਸੀਂ ਇਸ ਸੰਸਥਾ ਦੀ ਸ਼ਤਾਬਦੀ ਮਨਾ ਰਹੇ ਹਾਂ। ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ ਗਈ। ਇਸ ਸੰਸਥਾ ਨੂੰ ਮੇਰੀਆਂ ਸ਼ੁਭਕਾਮਨਾਵਾਂ।”

*****

ਐੱਮਜੇਪੀਐੱਸ/ਵੀਜੇ/ਐੱਸਐੱਸ