Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦਾ ਟੈਲੀਫੋਨ ਆਇਆ।

ਯੂਏਈ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਨਿੱਘੀਆਂ ਵਧਾਈਆਂ ਦਿੱਤੀਆਂ।

ਦੋਵਾਂ ਨੇਤਾਵਾਂ ਨੇ ਊਰਜਾ, ਰੱਖਿਆ, ਤਕਨਾਲੋਜੀ, ਨਿਵੇਸ਼ ਅਤੇ ਸਿਹਤ ਦੇ ਖੇਤਰਾਂ ਸਮੇਤ ਭਾਰਤ-ਸੰਯੁਕਤ ਅਰਬ ਅਮੀਰਾਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਨਵੇਂ ਉਪਾਵਾਂ ’ਤੇ ਚਰਚਾ ਕੀਤੀ।

 

ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਭਾਰਤ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਸੰਮੇਲਨ ਦੇ ਸਫਲ ਆਯੋਜਨ ’ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਯੁਵਰਾਜ ਸ਼ੇਖ ਖਾਲਿਦ ਦੀ ਭਾਗੀਦਾਰੀ ਅਤੇ ਭਾਰਤ ਦੀ ਪ੍ਰਧਾਨਗੀ ਹੇਠ ਬ੍ਰਿਕਸ ਵਿੱਚ ਹਾਸਲ ਸਕਾਰਾਤਮਕ ਨਤੀਜਿਆਂ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਸਹਿਯੋਗ ਅਤੇ ਭਾਈਵਾਲੀ ਦੀ ਸ਼ਲਾਘਾ ਕੀਤੀ।

ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੇ ਘਟਨਾਕ੍ਰਮਾਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਦੇ ਯਤਨਾਂ ਵਿੱਚ ਨਿਰੰਤਰ ਸਹਿਯੋਗ ਅਤੇ ਤਾਲਮੇਲ ਦੀ ਵਚਨਬੱਧਤਾ ਪ੍ਰਗਟਾਈ।

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ