ਪੀਐੱਮਇੰਡੀਆ
ਸਾਧਾਰਨ
ਅੱਜ ਅਸੀਂ ਸਾਰੇ 80ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ। ਅੱਜ ਹਰ ਦਿਲ ਦੀ ਧੜਕਣ ਵੰਦੇ ਮਾਤਰਮ ਦੀ ਆਵਾਜ਼ ਨਾਲ ਗੂੰਜ ਰਹੀ ਹੈ।
ਅੱਜ, ‘ਹਰ ਘਰ ਤਿਰੰਗਾ ਹੈ, ਹਰ ਮਨ ਤਿਰੰਗਾ ਹੈ।’ਦੇਸ਼ ਉਤਸ਼ਾਹ ਅਤੇ ਉਮੰਗ ਨਾਲ ਨਵੇਂ ਸੰਕਲਪਾਂ ਨੂੰ ਲੈ ਕੇ ਅੱਜ ਅੱਗੇ ਵਧ ਰਿਹਾ ਹੈ।
ਅੱਜ, ਦੇਸ਼ ਉਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾ ਨਾਲ ਯਾਦ ਕਰਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਤਿਆਗ ਅਤੇ ਕੁਰਬਾਨੀ ਦਿੱਤੀ। ਆਪਣੀ ਤਪੱਸਿਆ, ਤਿਆਗ ਅਤੇ ਕੁਰਬਾਨੀ ਨਾਲ ਆਜ਼ਾਦੀ ਦੇ ਇੱਕੋ-ਇੱਕ ਟੀਚੇ ਨੂੰ ਲੈ ਕੇ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕਰ ਦਿੱਤੀ।
ਪੂਜਨੀਕ ਬਾਪੂ ਸਮੇਤ ਸਾਰੇ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਦੀ ਮਹਾਨ ਪਰੰਪਰਾ ਜਗਾਉਣ ਵਾਲੇ ਮਹਾਨ ਕ੍ਰਾਂਤੀਕਾਰੀਆਂ ਨੂੰ ਅੱਜ ਮੈਂ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।
ਆਜ਼ਾਦੀ ਤੋਂ ਬਾਅਦ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਪਹਿਲੀ ਵਾਰ ਵੰਦੇ ਮਾਤਰਮ ਗੂੰਜ ਰਿਹਾ ਹੈ। ਅਤੇ ਅੱਜ ਜਦੋਂ ਅਸੀਂ ਦੇਸ਼ ਦੇ ਲੋਕ ਵੰਦੇ ਮਾਤਰਮ ਦੇ 150 ਸਾਲ ਮਨਾ ਰਹੇ ਹਾਂ, ਤਾਂ ਇਸ ਤੋਂ ਵੱਡਾ ਉੱਤਮ ਮੌਕਾ ਹੋਰ ਕੀ ਹੋ ਸਕਦਾ ਹੈ?
ਪਿਛਲੇ ਦਿਨੀਂ, ਦੇਸ਼ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਦਾ ਪ੍ਰਕੋਪ ਰਿਹਾ, ਜ਼ਮੀਨ ਖਿਸਕਣ ਦਾ ਪ੍ਰਕੋਪ ਰਿਹਾ, ਕਈ ਪਰਿਵਾਰ ਪ੍ਰਭਾਵਿਤ ਹੋਏ। ਉਨ੍ਹਾਂ ਦੇ ਦੁੱਖ-ਦਰਦ ਨੂੰ ਅਸੀਂ ਭਲੀ-ਭਾਂਤ ਅਨੁਭਵ ਕਰਦੇ ਹਾਂ। ਪੀੜਤ ਪਰਿਵਾਰਾਂ ਨੂੰ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਅਤੇ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹੇ ਹਾਂ।
ਇੱਕ ਰਾਸ਼ਟਰ ਉਦੋਂ ਮਹਾਨ ਬਣਦਾ ਹੈ, ਉਦੋਂ ਆਪਣੀਆਂ ਸਿੱਧੀਆਂ ਨੂੰ ਪ੍ਰਾਪਤ ਕਰਦਾ ਹੈ, ਜਦੋਂ ਆਪਣੇ ਸੁਪਨਿਆਂ, ਆਪਣੇ ਸੰਕਲਪਾਂ ਅਤੇ ਆਪਣੀ ਸਮਰੱਥਾ ਦੇ ਦਮ ’ਤੇ ਅੱਗੇ ਵਧਦਾ ਹੈ।
ਸਾਡੇ ਸੰਕਲਪ ਵੀ ਉੱਚੇ ਹੋਣੇ ਚਾਹੀਦੇ ਹਨ ਕਿਉਂਕਿ ਜਦੋਂ ਸੁਪਨੇ ਉੱਚੇ ਹੁੰਦੇ ਹਨ, ਸੰਕਲਪ ਉੱਚੇ ਹੁੰਦੇ ਹਨ, ਤਾਂ ਸਾਡੀ ਸਮਰੱਥਾ ਦੀ ਉਚਾਈ ਵੀ ਵਧਦੀ ਹੈ, ਸਾਡੇ ਯਤਨਾਂ ਦੀ ਉਚਾਈ ਵੀ ਵਧਦੀ ਹੈ ਅਤੇ ਉਦੋਂ ਜਾ ਕੇ ਅਸੀਂ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਾਂ।
ਅੱਜ, ਭਾਰਤ ਨੇ ਵੀ ਇੱਕ ਬਹੁਤ ਵੱਡਾ ਸੁਪਨਾ ਦੇਖਿਆ ਹੈ, ਦ੍ਰਿੜ੍ਹ ਸੰਕਲਪ ਨਾਲ ਦੇਖਿਆ ਹੈ, ਨਵੀਂਆਂ ਉੱਚਾਈਆਂ ਨੂੰ ਛੂਹਣ ਲਈ ਦੇਖਿਆ ਹੈ ਅਤੇ ਉਹ ਸੁਪਨਾ ਹੈ, ਜਦੋਂ ਆਜ਼ਾਦੀ ਦੇ 100 ਸਾਲ ਹੋਣਗੇ। 2047 ਵਿੱਚ ਅਸੀਂ ਵਿਕਸਤ ਭਾਰਤ ਬਣਾ ਕੇ ਰਹਾਂਗੇ।
140 ਕਰੋੜ ਦੇਸ਼ ਵਾਸੀਆਂ ਦੀ ਮਿਹਨਤ ਨਾਲ, ਇਸ ਟੀਚੇ ਨੂੰ ਅਸੀਂ ਹਾਸਲ ਕਰਨਾ ਹੈ ਅਤੇ ਜਦੋਂ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਵਿਕਸਤ ਹੋਣ ਦਾ ਸੰਕਲਪ ਲੈਂਦਾ ਹੈ, ਤਾਂ ਇਹ ਦੁਨੀਆ ਦੀਆਂ ਨਜ਼ਰਾਂ ਵਿੱਚ ਵੀ ਸਾਡੀ ਹਿੰਮਤ ਦਾ ਪ੍ਰਤੀਕ ਬਣ ਜਾਂਦਾ ਹੈ। ਦੁਨੀਆ ਸਾਡੇ ਵੱਲ ਦੇਖਣ ਦਾ ਨਜ਼ਰੀਆ ਬਦਲਣ ਲਈ ਮਜਬੂਰ ਹੋ ਜਾਂਦੀ ਹੈ।
ਪਿਛਲੇ 12 ਸਾਲਾਂ ਵਿੱਚ ਦੇਸ਼ ਦੇ ਕਰੋੜਾਂ ਨਾਗਰਿਕਾਂ ਨੇ ਦਲਿਤ ਹੋਣ, ਦੱਬੇ-ਕੁਚਲੇ ਹੋਣ, ਹਾਸ਼ੀਏ ‘ਤੇ ਧੱਕੇ ਗਏ ਹੋਣ, ਕਬਾਇਲੀ ਹੋਣ, ਪਿੰਡ ਵਿੱਚ ਰਹਿਣ ਵਾਲਾ ਹੋਵੇ, ਸ਼ਹਿਰ ਵਿੱਚ ਰਹਿਣ ਵਾਲਾ ਹੋਵੇ, ਗ਼ਰੀਬ ਹੋਵੇ, ਮੱਧ ਵਰਗ ਦਾ ਹੋਵੇ, ਨੌਜਵਾਨ ਹੋਵੇ, ਬਜ਼ੁਰਗ ਹੋਵੇ, ਔਰਤ ਹੋਵੇ, ਮਰਦ ਹੋਵੇ, ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ, ਹਰੇਕ ਨੇ ਪਿਛਲੇ 12 ਸਾਲਾਂ ਵਿੱਚ ਇੱਕ ਸੰਕਲਪ ਨਾਲ, ਸਮਰਪਣ ਨਾਲ, ਦੇਸ਼ ਨੂੰ ਨਵੀਂਆਂ ਉਚਾਈਆਂ ’ਤੇ ਲੈ ਜਾਣ ਵਿੱਚ ਹਰ ਤਰ੍ਹਾਂ ਨਾਲ ਯਤਨ ਕੀਤਾ ਹੈ।
ਮੈਂ ਉਨ੍ਹਾਂ ਦੇ ਇਨ੍ਹਾਂ ਯਤਨਾਂ ਨੂੰ ਆਦਰਪੂਰਵਕ ਪ੍ਰਵਾਨ ਕਰਦਾ ਹਾਂ ਅਤੇ ਉਸੇ ਦਾ ਨਤੀਜਾ ਹੈ ਕਿ ਇੰਨੇ ਘੱਟ ਸਮੇਂ ਵਿੱਚ 25 ਕਰੋੜ ਦੇਸ਼ ਵਾਸੀ, ਗ਼ਰੀਬੀ ਨੂੰ ਹਰਾ ਕੇ ਗ਼ਰੀਬੀ ਤੋਂ ਬਾਹਰ ਨਿਕਲੇ ਹਨ।
ਇਨ੍ਹਾਂ ਦੇਸ਼ ਵਾਸੀਆਂ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਅਸੀਂ ਕਦੇ ਫ੍ਰੈਜਾਈਲ ਫਾਈਵ ਵਿੱਚ ਗਿਣੇ ਜਾਂਦੇ ਸੀ। 12 ਸਾਲਾਂ ਦੇ ਅੰਦਰ-ਅੰਦਰ ਅਸੀਂ ਸਭ ਤੋਂ ਤੇਜ਼ੀ ਨਾਲ ਵਧਦੀ ਵੱਡੀ ਆਰਥਿਕਤਾ ਬਣ ਗਏ ਹਾਂ।
ਪਿਛਲੇ 12 ਸਾਲਾਂ ਵਿੱਚ ਡਿਫੈਂਸ ਪ੍ਰੋਡਕਸ਼ਨ ਲਗਭਗ 4 ਗੁਣਾ ਹੋਇਆ। ਖਾਦੀ ਅਤੇ ਗ੍ਰਾਮ ਉਦਯੋਗ ਦਾ ਉਤਪਾਦਨ ਲਗਭਗ 5 ਗੁਣਾ ਹੋਇਆ, ਇਲੈਕਟ੍ਰੌਨਿਕ ਮੈਨੂਫੈਕਚਰਿੰਗ ਲਗਭਗ 7 ਗੁਣਾ ਵਧਿਆ।
ਆਧੁਨਿਕ ਰੇਲਵੇ ਕੋਚਾਂ ਦਾ ਨਿਰਮਾਣ 21 ਗੁਣਾ ਵਧਿਆ, ਮੋਬਾਈਲ ਫੋਨ ਉਤਪਾਦਨ 35 ਗੁਣਾ ਵਧਿਆ, ਇੰਨਾ ਹੀ ਨਹੀਂ ਆਧੁਨਿਕ ਯੁੱਗ ਨੂੰ ਦੇਖਦਿਆਂ ਡਿਜੀਟਲ ਅਤੇ ਨਵੀਨਤਾ ਦੀ ਦੁਨੀਆ ਵਿੱਚ ਵੀ ਅਸੀਂ ਆਪਣਾ ਪਰਚਮ ਲਹਿਰਾਇਆ।
ਇੰਟਰਨੈੱਟ ਯੂਜ਼ਰ, ਇੰਟਰਨੈੱਟ ਕੰਜ਼ਿਊਮਰ ਲਗਭਗ-ਲਗਭਗ ਚਾਰ ਗੁਣਾ ਵਧੇ। ਪੇਟੈਂਟ ਗ੍ਰਾਂਟ ਹੋਣ ਦੀ ਸੰਖਿਆ 4 ਗੁਣਾ ਵਧੀ।
ਡਿਜੀਟਲ ਟ੍ਰਾਂਜ਼ੈਕਸ਼ਨ 100 ਗੁਣਾ ਵਧਿਆ। ਇਸ ਦੇ ਨਾਲ ਹੀ, ਅਸੀਂ ਆਮ ਨਾਗਰਿਕਾਂ ਦੀ ਰੋਜ਼ਾਨਾ ਸਹੂਲਤ ਅਤੇ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਵੀ ਓਨੀ ਹੀ ਗੰਭੀਰਤਾ ਨਾਲ ਕੰਮ ਕੀਤਾ ਹੈ।
ਹਰ ਸਾਲ ਔਸਤਨ 15 ਗੁਣਾ ਜ਼ਿਆਦਾ ਤੇਜ਼ੀ ਨਾਲ ਅਸੀਂ ਨਲ ਤੋਂ ਜਲ ਕੁਨੈਕਸ਼ਨ ਦਿੱਤੇ।
ਹਰ ਸਾਲ ਔਸਤਨ ਛੇ ਗੁਣਾ ਜ਼ਿਆਦਾ ਰਫ਼ਤਾਰ ਨਾਲ ਲੋਕਾਂ ਨੂੰ ਗੈਸ ਕੁਨੈਕਸ਼ਨ ਦਿੱਤੇ। ਹਰ ਸਾਲ ਚਾਰ ਗੁਣਾ ਰਫ਼ਤਾਰ ਨਾਲ ਗ਼ਰੀਬਾਂ ਲਈ ਪਖਾਨੇ ਬਣਾਉਣ ਦਾ ਕੰਮ ਕੀਤਾ। ਹਰ ਸਾਲ ਤਿੰਨ ਗੁਣਾ ਜ਼ਿਆਦਾ ਤੇਜ਼ੀ ਨਾਲ ਗ਼ਰੀਬਾਂ ਨੂੰ ਘਰ ਦੇਣ ਦਾ ਕੰਮ ਕੀਤਾ।
ਦੇਸ਼ ਨੇ ਸ਼ਾਸਨ ਵਿੱਚ ਵੀ ਬਹੁਤ ਬਦਲਾਅ ਲਿਆਂਦਾ। ਹਜ਼ਾਰਾਂ ਪਾਲਣਾ ਜ਼ਰੂਰਤਾਂ ਨੂੰ ਖ਼ਤਮ ਕਰ ਦਿੱਤਾ। ਸੈਂਕੜਿਆਂ ਦੀ ਤਾਦਾਦ ਵਿੱਚ ਪੁਰਾਣੇ ਕਾਨੂੰਨ ਖ਼ਤਮ ਕੀਤੇ। ਪਿਛਲੀ ਸ਼ਤਾਬਦੀ ਦੇ ਕਾਨੂੰਨਾਂ ਨਾਲ 21ਵੀਂ ਸ਼ਤਾਬਦੀ ਦੀ ਮਾਰਚ ਨਹੀਂ ਹੋ ਸਕਦੀ।
ਅਸੀਂ ਆਧੁਨਿਕ ਇਨਫ੍ਰਾਸਟ੍ਰਕਚਰ ਲਈ ਮੈਟਰੋ ਦਾ ਵਿਸਥਾਰ ਕੀਤਾ ਹੈ, ਅਸੀਂ ਪਬਲਿਕ ਟਰਾਂਸਪੋਰਟ ਨੂੰ ਤਾਕਤ ਦਿੱਤੀ। ਜਿਸ ਰਫ਼ਤਾਰ ਨਾਲ ਕੰਮ, ਜਿਸ ਸਕੇਲ ’ਤੇ ਕੰਮ ਕੀਤਾ, ਇਹ ਸਭ, ਇਹ ਰਫ਼ਤਾਰ, ਇਹ ਵਿਸਥਾਰ, ਇਹ ਉਪਲਬਧੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਿਛਲੇ ਇੱਕ ਦਹਾਕੇ ਨੇ ਦੇਖੀ ਹੈ।
ਅਤੇ ਜਦੋਂ ਇੰਨੀਆਂ ਸਾਰੀਆਂ ਸਿੱਧੀਆਂ ਸਾਡੇ ਸਾਹਮਣੇ ਹੋਣ, ਇੰਨੀ ਤੇਜ਼ ਗਤੀ ਦਿਖਾਈ ਦਿੰਦੀ ਹੋਵੇ, ਦੇਸ਼ ਵਾਸੀਆਂ ਦੀ ਸਮਰੱਥਾ ਪਲ-ਪਲ ਮਜ਼ਬੂਤ ਹੁੰਦੀ ਹੋਵੇ, ਉਦੋਂ ਤਾਂ 2047 ਵਿੱਚ ਵਿਕਸਤ ਭਾਰਤ ਬਣਨ ਦਾ ਸੰਕਲਪ ਕਦੇ ਵੀ ਅਧੂਰਾ ਨਹੀਂ ਰਹਿ ਸਕਦਾ।
2. ਵਣਜ ਅਤੇ ਉਦਯੋਗ ਮੰਤਰਾਲਾ
ਇਸ ਲਈ ਸਾਨੂੰ ਵੀ ਆਪਣੀਆਂ ਸਮਰੱਥਾਵਾਂ ਨੂੰ ਵਧਾਉਣਾ ਹੈ, ਆਪਣੇ ਹਿੱਤਾਂ ਦੀ ਸੁਰੱਖਿਆ ਸਾਨੂੰ ਖੁਦ ਕਰਨੀ ਹੈ ਅਤੇ ਇਸ ਲਈ ਆਤਮਨਿਰਭਰ ਭਾਰਤ ਦਾ ਸੰਕਲਪ ਬਹੁਤ ਦ੍ਰਿੜ੍ਹਤਾ ਨਾਲ ਅਸੀਂ ਲੈ ਕੇ ਅੱਗੇ ਵਧ ਰਹੇ ਹਾਂ। ਮੇਕ ਇਨ ਇੰਡੀਆ, ਸਵਦੇਸ਼ੀ, ਵੋਕਲ ਫ਼ਾਰ ਲੋਕਲ, ਇਨ੍ਹਾਂ ਸਾਰੇ ਖੇਤਰਾਂ ਵਿੱਚ ਅੱਜ ਹਰ ਭਾਰਤੀ ਦਾ ਮਨ ਜੁੜ ਰਿਹਾ ਹੈ।
2014 ਤੋਂ ਬਾਅਦ, ਦੁਨੀਆ ਦੇ ਲਗਭਗ 40 ਦੇਸ਼ਾਂ ਨਾਲ ਸਾਡਾ ਐੱਫਟੀਏ ਸਮਝੌਤਾ ਹੋ ਰਿਹਾ ਹੈ। ਤੁਸੀਂ ਦੇਖੋ, ਕਿੱਡਾ ਵੱਡਾ ਮੌਕਾ ਆਇਆ ਹੈ, ਪਰ ਮੈਂ ਇਹ ਜੋ ਵਪਾਰ ਸਮਝੌਤੇ ਹੋਏ ਹਨ, ਇਹ ਇੱਕ ਬਹੁਤ ਵੱਡਾ ਮੌਕਾ ਹੈ ਅਤੇ ਇਸ ਲਈ ਖਾਸ ਕਰਕੇ ਮੈਂ ਮੇਰੇ ਐੱਮਐੱਸਐੱਮਈਜ਼ ਨੂੰ ਕਹਿਣਾ ਚਾਹਾਂਗਾ ਕਿ ਸਾਨੂੰ ਇਸ ਮੌਕੇ ਨੂੰ ਛੱਡਣਾ ਨਹੀਂ ਹੈ।
ਦੁਨੀਆ ਵਿੱਚ ਅਸੀਂ ਪਹੁੰਚਣਾ ਹੈ, ਭਾਰਤ ਦੇ ਉਤਪਾਦ ਦੀ ਹਰ ਚੀਜ਼ ਦੁਨੀਆ ਦੇ ਬਾਜ਼ਾਰ ਵਿੱਚ ਪਹੁੰਚੇ ਅਤੇ ਭਾਵੇਂ ਸਾਡਾ ਟੈਕਸਟਾਈਲ ਹੋਵੇ, ਸਾਡੀ ਮਸ਼ੀਨਰੀ ਹੋਵੇ, ਦਵਾਈਆਂ ਹੋਣ, ਅਸੀਂ ਮੌਕਾ ਛੱਡਣਾ ਨਹੀਂ ਹੈ, ਪਰ ਆਲਮੀ ਜੋ ਪੈਰਾਮੀਟਰਜ਼ ਹਨ, ਉਸ ਪੈਰਾਮੀਟਰ ਨੂੰ ਸਾਨੂੰ ਪਾਰ ਕਰਨਾ ਹੋਵੇਗਾ। ਸਾਨੂੰ ਦੁਨੀਆ ਤੋਂ ਜੋ ਮਿਲਦਾ ਹੈ, ਉਸ ਤੋਂ ਚੰਗਾ ਦੇਣਾ ਪਵੇਗਾ।
ਅਸੀਂ ਰਿਫੌਰਮ ਐਕਸਪ੍ਰੈੱਸ ’ਤੇ ਚੱਲ ਪਏ ਹਾਂ ਅਤੇ ਅਸੀਂ ਆਉਣ ਵਾਲੇ ਦਿਨਾਂ ਵਿੱਚ ਵੀ ਨੈਕਸਟ ਲੈਵਲ ਰਿਫੌਰਮ ਵੱਲ ਵਧਣ ਵਾਲੇ ਹਾਂ ਅਤੇ ਇਸ ਲਈ ਸਰਕਾਰ, ਸਮਾਜ, ਉਦਯੋਗ, ਉਤਪਾਦਕ, ਕਿਸਾਨ, ਹਰ ਕਿਸੇ ਨੂੰ ਆਪਣੀਆਂ ਟ੍ਰੈਡਿਸ਼ਨਲ ਵਿਵਸਥਾਵਾਂ ਵਿੱਚ ਰਿਫੌਰਮ ਕਰਨਾ ਪਵੇਗਾ, ਸੋਚ ਵਿੱਚ ਰਿਫੌਰਮ ਕਰਨਾ ਹੋਵੇਗਾ, ਆਪਣੇ ਟੀਚਿਆਂ ਨੂੰ ਰਿਫੌਰਮ ਕਰਨਾ ਹੋਵੇਗਾ।
ਆਉਣ ਵਾਲੇ ਦਿਨਾਂ ਵਿੱਚ ਜਦੋਂ ਮੈਂ ਸਪਤ ਧਾਰਾ ਦੀ ਗੱਲ ਕਰਦਾ ਹਾਂ, ਸਪਤ ਧਾਰਾ ਦੀ ਪਹਿਲੀ ਸ਼ਕਤੀ ਹੈ – ਮੈਨੂਫੈਕਚਰਿੰਗ ਪਾਵਰ।
ਸਾਨੂੰ ਮੈਨੂਫੈਕਚਰਿੰਗ ਸੈਕਟਰ ਨੂੰ ਬਹੁਤ ਅੱਗੇ ਵਧਾਉਣਾ ਹੋਵੇਗਾ ਅਤੇ ਪ੍ਰੋਡਕਸ਼ਨ ਵਧਾਉਣ ਦੇ ਨਾਲ-ਨਾਲ ਸਾਨੂੰ ਛੋਟੇ-ਛੋਟੇ ਪੁਰਜ਼ੇ ਵੀ ਬਣਾਉਣੇ ਹਨ ਅਤੇ ਵੱਡੇ-ਵੱਡੇ ਪ੍ਰੋਡਕਟ ਵੀ ਬਣਾਉਣੇ ਹਨ।
ਪੂਰੀ ਵੈਲਿਊ ਚੇਨ ਸਾਡੀ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਲੈ ਕੇ ਚੱਲਣਾ, ਸਾਨੂੰ ਕੰਪੋਨੈਂਟ ਵੀ ਚਾਹੀਦੇ ਹਨ ਅਤੇ ਸਾਨੂੰ ਕੰਪਲੀਟ ਮੈਨੂਫੈਕਚਰਿੰਗ ਵੀ ਚਾਹੀਦੀ ਹੈ, ਕੰਪਲੀਟ ਪ੍ਰੋਡਕਟ ਵੀ ਚਾਹੀਦਾ ਹੈ। ਡਿਜ਼ਾਈਨ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ ਭਾਰਤ ਨੂੰ ਗਲੋਬਲ ਸਪਲਾਈ ਚੇਨ ਦਾ ਭਰੋਸੇਮੰਦ ਕੇਂਦਰ ਬਣਨਾ ਹੋਵੇਗਾ।
ਸਾਡੀਆਂ ਫੈਕਟਰੀਆਂ ਮੁਕਾਬਲਾਤਮਕ ਹੋਣ, ਸਾਡੇ ਉਤਪਾਦ ਯੂਜ਼ਰ ਫ੍ਰੈਂਡਲੀ ਹੋਣ, ਸਾਡੀ ਪੈਕੇਜਿੰਗ ਦੁਨੀਆ ਦੇ ਲੋਕਾਂ ਨੂੰ ਲੁਭਾਉਣ ਵਾਲੀ ਹੋਵੇ, ਆਕਰਸ਼ਿਤ ਕਰਨ ਵਾਲੀ ਹੋਵੇ। ਸਾਡਾ ਜ਼ੀਰੋ ਡਿਫੈਕਟ ਪ੍ਰਿਸੀਜ਼ਨ ਮੈਨੂਫੈਕਚਰਿੰਗ, ਇਹ ਸਾਡੀ ਪਛਾਣ ਬਣਨਾ ਚਾਹੀਦਾ ਹੈ।
ਹਰ ਨਿਰਮਾਤਾ, ਹਰ ਉੱਦਮੀ, ਹਰ ਐੱਮਐੱਸਐੱਮਈਜ਼ ਨੂੰ ਮੈਂ ਕਹਿਣਾ ਚਾਹੁੰਦਾ ਹਾਂ, ਗਲੋਬਲ ਬਾਜ਼ਾਰ ਵਿੱਚ ਸਾਡੀ ਪਛਾਣ ਭਰੋਸੇਯੋਗਤਾ ਅਤੇ ਗੁਣਵੱਤਾ ਦੇ ਅਧਾਰ ’ਤੇ ਹੋਣੀ ਚਾਹੀਦੀ ਹੈ। ਗੁਣਵੱਤਾ ਦੇ ਸਬੰਧ ਵਿੱਚ ਨੋ ਸਮਝੌਤਾ ਅਤੇ ਇਸ ਲਈ ਸਾਡਾ ਮੰਤਰ ਕੁਆਲਿਟੀ, ਕੁਆਲਿਟੀ, ਕੁਆਲਿਟੀ ਹੋਣਾ ਚਾਹੀਦਾ ਹੈ। ਇਹੋ ਸਾਡੀ ਗਲੋਬਲ ਬ੍ਰਾਂਡ ਵੈਲਿਊ ਬਣੇਗਾ।
3. ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ
ਸਰਕਾਰ ਆਪਣੇ ਮੋਢਿਆਂ ’ਤੇ ਬਹੁਤ ਬੋਝ ਚੁੱਕ ਰਹੀ ਹੈ। ਯੂਰੀਆ ਦੀ ਇੱਕ ਬੋਰੀ ਜਿਸ ਦੀ ਕੀਮਤ ਆਲਮੀ ਬਾਜ਼ਾਰ ਵਿੱਚ 3,000 ਰੁਪਏ ਹੈ, ਸਾਡੇ ਕਿਸਾਨਾਂ ਨੂੰ ਸਿਰਫ਼ 300 ਰੁਪਏ ਵਿੱਚ ਉਪਲਬਧ ਕਰਵਾਈ ਜਾ ਰਹੀ ਹੈ।
ਇੰਨਾ ਹੀ ਨਹੀਂ ਡੀਏਪੀ, ਅੱਜ ਦੁਨੀਆ ਵਿੱਚ ਬਾਜ਼ਾਰ 5000 ਪਹੁੰਚ ਚੁੱਕਿਆ ਹੈ, ਪਰ ਮੇਰੇ ਦੇਸ਼ ਦੇ ਕਿਸਾਨਾਂ ਨੂੰ ਦਿੱਕਤ ਨਾ ਹੋਵੇ, ਇਸ ਲਈ 1350 ਰੁਪਏ ਵਿੱਚ ਅੱਜ ਵੀ ਡੀਏਪੀ ਦੇਣ ਦਾ ਕੰਮ ਅਸੀਂ ਕਰ ਰਹੇ ਹਾਂ।
ਸਪਤ ਧਾਰਾ ਦੀ ਦੂਜੀ ਸ਼ਕਤੀ ਹੈ – ਖੇਤੀਬਾੜੀ ਅਤੇ ਫੂਡ ਪ੍ਰੋਡਕਸ਼ਨ। ਫੂਡ ਪ੍ਰੋਸੈਸਿੰਗ, ਸਾਨੂੰ ਇਸ ਦਿਸ਼ਾ ਵਿੱਚ ਅੱਗੇ ਵਧਣਾ ਹੋਵੇਗਾ। ਸਾਡੇ ਕਿਸਾਨਾਂ ਲਈ ਹੁਣ ਦੁਨੀਆ ਦੇ ਬਾਜ਼ਾਰ ਖੁੱਲ੍ਹ ਚੁੱਕੇ ਹਨ।
ਐੱਫਟੀਏ ਦੇ ਕਾਰਨ ਸਾਨੂੰ ਇੱਕ ਬਹੁਤ ਵੱਡਾ ਬਾਜ਼ਾਰ ਮਿਲ ਰਿਹਾ ਹੈ, ਸਾਨੂੰ ਉੱਥੇ ਪਹੁੰਚਣਾ ਹੈ, ਸਾਨੂੰ ਉਸ ਜਗ੍ਹਾ ਨੂੰ ਹੱਥ ਲਗਾਉਣਾ ਹੈ, ਸਾਨੂੰ ਖੇਤ ਤੋਂ ਲੈ ਕੇ ਨਿਰਯਾਤ ਬਾਜ਼ਾਰ ਵੱਲ ਜਾਣਾ ਹੋਵੇਗਾ।
ਸਾਡੇ ਕਿਸਾਨ ਕੈਮੀਕਲ ਫ੍ਰੀ ਖੇਤੀ ਨੂੰ ਬਲ ਦੇਣਗੇ, ਦੁਨੀਆ ਵਿੱਚ ਇਨ੍ਹਾਂ ਦੀ ਮੰਗ ਹੋਰ ਵਧਣ ਵਾਲੀ ਹੈ ਅਤੇ ਜੋ ਗਲੋਬਲ ਪੈਰਾਮੀਟਰਜ਼ ਦੇ ਅੰਦਰ ਹਰ ਪ੍ਰਕਾਰ ਨਾਲ ਸਿੱਧ ਹੋਣ ਵਾਲੇ ਸਾਡੇ ਐਗਰੋ ਪ੍ਰੋਡਕਟ ਹੋਣਗੇ, ਤਾਂ ਉਸ ਦੁਨੀਆ ਵਿੱਚ ਅਸੀਂ ਆਸਾਨੀ ਨਾਲ ਪਹੁੰਚ ਪਾਵਾਂਗੇ।
4. ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ
ਮੋਬਾਈਲ ਫੋਨ ਉਤਪਾਦਨ 35 ਗੁਣਾ ਵਧਿਆ, ਇੰਨਾ ਹੀ ਨਹੀਂ ਆਧੁਨਿਕ ਯੁੱਗ ਨੂੰ ਦੇਖਦਿਆਂ ਡਿਜੀਟਲ ਅਤੇ ਨਵੀਨਤਾ ਦੀ ਦੁਨੀਆ ਵਿੱਚ ਵੀ ਅਸੀਂ ਆਪਣਾ ਪਰਚਮ ਲਹਿਰਾਇਆ।
ਇੰਟਰਨੈੱਟ ਯੂਜ਼ਰ, ਇੰਟਰਨੈੱਟ ਕੰਜ਼ਿਊਮਰ ਲਗਭਗ-ਲਗਭਗ ਚਾਰ ਗੁਣਾ ਵਧਿਆ ਹੈ। ਪੇਟੈਂਟ ਗ੍ਰਾਂਟ ਹੋਣ ਦੀ ਸੰਖਿਆ 4 ਗੁਣਾ ਵਧੀ ਹੈ।
ਡਿਜੀਟਲ ਟ੍ਰਾਂਜ਼ੈਕਸ਼ਨ 100 ਗੁਣਾ ਵਧੀ ਹੈ। ਇਸ ਦੇ ਨਾਲ ਹੀ, ਅਸੀਂ ਆਮ ਨਾਗਰਿਕਾਂ ਦੀ ਸਹੂਲਤ ਅਤੇ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਵੀ ਓਨੀ ਹੀ ਗੰਭੀਰਤਾ ਨਾਲ ਕੰਮ ਕੀਤਾ ਹੈ।
ਅੱਜ ਦੀ ਡਿਜੀਟਲ ਦੁਨੀਆ ਵਿੱਚ, ਅੱਜ ਦੀ ਤਕਨਾਲੋਜੀ ਵਿੱਚ, ਚਿੱਪ ਦੀ ਮਹੱਤਤਾ ਅਸੀਂ ਸਮਝਦੇ ਹਾਂ। ਕੋਈ ਵੀ ਇਲੈਕਟ੍ਰੌਨਿਕ ਸਾਮਾਨ ਹੋਵੇਗਾ, ਸਾਡੇ ਮੈਡੀਕਲ ਉਪਕਰਨ ਹੋਣਗੇ, ਸਾਡੇ ਟਰਾਂਸਪੋਰਟ ਦੇ ਰਸਤੇ ਹੋਣਗੇ, ਹਰੇਕ ਵਿੱਚ ਚਿੱਪ ਲਾਜ਼ਮੀ ਹੈ।
• ਅਸੀਂ ਇੱਕ ਅਜਿਹੇ ਬਿੰਦੂ ‘ਤੇ ਪਹੁੰਚ ਗਏ ਹਾਂ ਜਿੱਥੇ ਪੂਰੀ ਦੁਨੀਆ ਬਿਨਾਂ ਚਿੱਪਸ ਦੇ ਰੁਕ ਸਕਦੀ ਹੈ। ਇਸੇ ਲਈ, ਭਾਰਤ ਨੇ ਆਤਮਨਿਰਭਰ ਬਣਨ ਦੀ ਦਿਸ਼ਾ ਵਿੱਚ ਸੈਮੀਕੰਡਕਟਰ ਨਿਰਮਾਣ ਵੱਲ ਵੱਡੇ ਕਦਮ ਚੁੱਕੇ ਹਨ। ਤਿੰਨ ਸੈਮੀਕੰਡਕਟਰ ਪਲਾਂਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ।
• ਮੈਂ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦਾ ਹਾਂ, ਆਉਣ ਵਾਲੇ ਸੱਤ-ਅੱਠ ਸਾਲਾਂ ਵਿੱਚ ਹੋਰ 5-7 ਜਾਂ 8 ਸੈਮੀਕੰਡਕਟਰ ਪਲਾਂਟ ਬਹੁਤ ਹੀ ਜਲਦ ਸ਼ੁਰੂ ਹੋਣ ਵਾਲੇ ਹਨ। ਇਹ ਆਤਮ-ਨਿਰਭਰ ਭਾਰਤ ਸਾਨੂੰ ਵਿਕਸਤ ਭਾਰਤ ਦੀ ਦਿਸ਼ਾ ਵਿੱਚ ਜਾਣ ਦਾ ਵੱਡਾ ਮਾਰਗ ਤਿਆਰ ਕਰਦਾ ਹੈ।
ਮੇਰੀ ਸਪਤ ਧਾਰਾ ਦੀ ਤੀਜੀ ਸ਼ਕਤੀ ਹੈ – ਤਕਨਾਲੋਜੀ ਅਤੇ ਨਵੀਨਤਾ। ਅੱਜ ਜ਼ਮਾਨਾ ਏਆਈ ਦਾ ਹੈ, ਕਵਾਂਟਮ ਦਾ ਹੈ, ਪੁਲਾੜ ਦਾ ਹੈ, ਰੋਬੋਟਿਕਸ ਦਾ ਹੈ, ਡਾਟਾ ਸੈਂਟਰਾਂ ਦਾ ਹੈ, ਪੂਰੀ ਤਰ੍ਹਾਂ ਇੱਕ ਨਵਾਂ ਖੇਤਰ ਖੁੱਲ੍ਹ ਚੁੱਕਾ ਹੈ।
ਇਮਰਜਿੰਗ ਟੈਕਨਾਲੋਜੀਜ਼ ਇਹ ਵੀ ਹਰ ਪਲ ਸਾਨੂੰ ਚੁਣੌਤੀ ਦੇ ਰਹੀਆਂ ਹਨ ਅਤੇ ਇਸ ਲਈ ਦੇਸ਼ ਨੂੰ ਦੁਨੀਆ ਲਈ ਬਾਜ਼ਾਰ ਨਹੀਂ ਬਣਾ ਦੇਣਾ, ਸਾਨੂੰ ਨਵੀਨਤਾ ਦਾ ਹਬ ਬਣਨਾ ਹੈ।
ਅਸੀਂ ਯੂਪੀਆਈ ਅਤੇ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਵਿੱਚ ਲੋਹਾ ਮਨਵਾ ਲਿਆ ਹੈ, ਸਾਡੀ ਤਾਕਤ ਦਾ ਅਹਿਸਾਸ ਕਰਵਾ ਦਿੱਤਾ ਹੈ। ਹੁਣ ਭਾਰਤ ਨੂੰ ਡਿਜੀਟਲ ਪਬਲਿਕ ਟੈਕਨਾਲੋਜੀਜ਼, ਉਸ ਨੂੰ ਵੀ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਭਾਰਤ ਨੂੰ ਨੈਕਸਟ ਜਨਰੇਸ਼ਨ ਕਮਿਊਨੀਕੇਸ਼ਨ ਤਕਨਾਲੋਜੀ ਵਿੱਚ ਲੀਡ ਕਰਨਾ ਹੈ।
ਮੇਡ ਇਨ ਇੰਡੀਆ 6ਜੀ ਹਰ ਕੋਨੇ ਵਿੱਚ ਪਹੁੰਚੇ ਇਹ ਸਾਡਾ ਟੀਚਾ ਹੋਣਾ ਚਾਹੀਦਾ ਹੈ ਅਤੇ ਸਾਨੂੰ ਇਸ ਵਿੱਚ ਤੇਜ਼ੀ ਕਰਨੀ ਚਾਹੀਦੀ ਹੈ ਅਤੇ ਇਸ ਲਈ ਸਾਡਾ ਯਤਨ ਘੱਟ ਨਹੀਂ ਹੋਣਾ ਚਾਹੀਦਾ।
5. ਖਾਣ ਮੰਤਰਾਲਾ
• ਕ੍ਰਿਟੀਕਲ ਮਿਨਰਲ ਦਾ ਟੀਚਾ ਸਾਂਝਾ ਕੀਤਾ ਜਾਵੇ, ਨੈਸ਼ਨਲ ਕ੍ਰਿਟੀਕਲ ਮਿਨਰਲਸ ਇਹ ਅਸੀਂ ਲਾਂਚ ਕੀਤਾ। ਬਜਟ ਵਿੱਚ ਕ੍ਰਿਟੀਕਲ ਮਿਨਰਲਸ ਕੌਰੀਡੋਰ ਦਾ ਅਸੀਂ ਐਲਾਨ ਕੀਤਾ ਹੈ।
• ਕਈ ਦੇਸ਼ਾਂ ਨਾਲ ਸਮਝੌਤੇ ਹੋ ਰਹੇ ਹਨ, ਦੁਨੀਆ ਦੇ ਕਈ ਦੇਸ਼ ਹੁਣ ਇਸ ਕ੍ਰਿਟੀਕਲ ਮਿਨਰਲਸ ਦੀ ਦਿਸ਼ਾ ਵਿੱਚ ਭਾਰਤ ’ਤੇ ਭਰੋਸਾ ਕਰਨ ਲੱਗੇ ਹਨ।
6. ਬਿਜਲੀ ਮੰਤਰਾਲਾ / ਨਵੀਨ ਅਤੇ ਅਖੁੱਟ ਊਰਜਾ ਮੰਤਰਾਲਾ
• ਹੁਣ ਊਰਜਾ ਤੋਂ ਬਿਨਾਂ ਵੀ ਨਵੀਂ ਦੁਨੀਆ ਨੂੰ ਚਲਾਉਣਾ ਮੁਸ਼ਕਿਲ ਹੈ ਅਤੇ ਇਸ ਲਈ ਸਾਨੂੰ ਚਿੱਪ ਹੋਵੇ, ਏਆਈ ਹੋਵੇ, ਡਾਟਾ ਸੈਂਟਰ ਹੋਵੇ, ਸਾਨੂੰ ਬਹੁਤ ਵੱਡੀ ਮਾਤਰਾ ਵਿੱਚ ਬਿਜਲੀ ਦੀ ਜ਼ਰੂਰਤ ਹੋਵੇਗੀ।
• ਊਰਜਾ ਸੁਰੱਖਿਆ, ਇਹ ਸਾਡੇ ਸਮੇਂ ਦੀ ਮੰਗ ਹੈ ਅਤੇ ਇਸ ਲਈ ਅਸੀਂ ਪਹਿਲਾਂ ਤੋਂ ਹੀ ਉਸ ਦਿਸ਼ਾ ਵਿੱਚ ਇੱਕ ਤੋਂ ਬਾਅਦ ਇੱਕ ਮਜ਼ਬੂਤ ਕਦਮ ਚੁੱਕੇ ਹਨ।
• ਊਰਜਾ ਸੁਰੱਖਿਆ ਦਾ ਇੱਕ ਵੱਡਾ ਮਾਧਿਅਮ ਹੈ, ਪਰਮਾਣੂ ਊਰਜਾ ਨਿਊਕਲੀਅਰ ਐਨਰਜੀ, ਅਸੀਂ ਸੰਸਦ ਵਿੱਚ ਸ਼ਾਂਤੀ ਐਕਟ ਪਾਸ ਕਰਕੇ, ਇੱਕ ਨਵੇਂ ਟੀਚੇ ’ਤੇ ਜਾਣ ਦਾ ਰਸਤਾ ਤੈਅ ਕਰ ਲਿਆ ਹੈ। 2047 ਤੱਕ ਅਸੀਂ 100 ਗੀਗਾਵਾਟ ਨਿਊਕਲੀਅਰ ਪਾਵਰ ਦਾ ਟੀਚਾ ਲੈ ਕੇ ਚੱਲ ਰਹੇ ਹਾਂ।
• 2014 ਤੋਂ ਪਹਿਲਾਂ ਮੁਸ਼ਕਿਲ ਨਾਲ 20-22 ਲੱਖ ਘਰਾਂ ਵਿੱਚ ਪਾਈਪ ਨਾਲ ਗੈਸ ਪਹੁੰਚਦੀ ਸੀ, ਅੱਜ ਪੌਣੇ ਦੋ ਕਰੋੜ ਘਰਾਂ ਵਿੱਚ ਪਾਈਪ ਨਾਲ ਗੈਸ ਪਹੁੰਚਾਉਣ ਦਾ ਕੰਮ ਹੋ ਰਿਹਾ ਹੈ।
• 12 ਸਾਲ ਪਹਿਲਾਂ ਦੇਸ਼ ਵਿੱਚ ਸੋਲਰ ਐਨਰਜੀ ਦੀ ਸਮਰੱਥਾ ਸਿਰਫ਼ 2 ਗੀਗਾਵਾਟ ਸੀ, 2 ਗੀਗਾਵਾਟ, ਅੱਜ 160 ਗੀਗਾਵਾਟ ਦਾ ਟੀਚਾ ਅਸੀਂ ਪ੍ਰਾਪਤ ਕੀਤਾ ਹੈ।
ਅਸੀਂ ਪੀਐੱਮ ਸੂਰਯਘਰ ਮੁਫ਼ਤ ਬਿਜਲੀ ਯੋਜਨਾ ਚਾਲੂ ਕੀਤੀ ਅਤੇ ਅੱਜ ਮੈਨੂੰ ਸੰਤੁਸ਼ਟੀ ਹੈ ਕਿ ਇੰਨੇ ਘੱਟ ਸਮੇਂ ਵਿੱਚ 50 ਲੱਖ ਘਰਾਂ ਦਾ ਸੋਲਰ ਐਨਰਜੀ ਦਾ ਕੰਮ, ਅਸੀਂ ਅੰਕੜਾ ਪਾਰ ਕਰ ਚੁੱਕੇ ਹਾਂ, ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਸ ਦੇ ਕਾਰਨ ਹਜ਼ਾਰਾਂ ਘਰਾਂ ਦਾ ਬਿਜਲੀ ਬਿਲ ਜ਼ੀਰੋ ਹੋ ਗਿਆ ਹੈ।
ਹਜ਼ਾਰਾਂ ਘਰ ਆਪਣੀ ਬਿਜਲੀ ਦੀ ਵਰਤੋਂ ਕਰਨ ਤੋਂ ਬਾਅਦ ਵਾਧੂ ਬਿਜਲੀ ਅੱਜ ਵੇਚ ਕੇ ਕਮਾਈ ਕਰ ਰਹੇ ਹਨ। ਹਰ ਪਰਿਵਾਰ ਨੂੰ ਅਸੀਂ ਇਸ ਕੰਮ ਲਈ 80,000 ਰੁਪਏ ਸਰਕਾਰ ਵੱਲੋਂ ਇੱਕ-ਇੱਕ ਪਰਿਵਾਰ ਨੂੰ ਮਦਦ ਦਿੱਤੀ ਜਾ ਰਹੀ ਹੈ, ਉਦੋਂ ਜਾ ਕੇ ਅਸੀਂ ਇਸ ਕੰਮ ਨੂੰ ਪੂਰਾ ਕਰ ਰਹੇ ਹਾਂ।
ਸਾਡੀ ਸਪਤ ਧਾਰਾ ਦੀ ਛੇਵੀਂ ਸ਼ਕਤੀ ਹੈ – ਗ੍ਰੀਨ ਇਕੋਨੋਮੀ, ਬਲੂ ਇਕੋਨੋਮੀ, ਜੋ ਗ੍ਰੀਨ ਜੌਬਸ ਨੂੰ ਵੀ ਜਨਮ ਦਿੰਦੀ ਹੈ।
ਸਾਨੂੰ ਗ੍ਰੀਨ ਹਾਈਡ੍ਰੋਜਨ, ਅਖੁੱਟ ਊਰਜਾ, ਐਨਰਜੀ ਸਟੋਰੇਜ, ਗ੍ਰੀਨ ਮੋਬੀਲਿਟੀ, ਗਲੋਬਲ ਸਕੇਲ ’ਤੇ ਗ੍ਰੀਨ ਮੈਨੂਫੈਕਚਰਿੰਗ, ਸਾਨੂੰ ਪ੍ਰਾਪਤ ਕਰਕੇ ਰਹਿਣਾ ਹੈ। ਸਾਨੂੰ ਇਨ੍ਹਾਂ ਸਾਰੇ ਖੇਤਰਾਂ ਵਿੱਚ ਆਪਣੇ ਆਪ ਨੂੰ ਇੱਕ ਆਲਮੀ ਆਗੂ ਵਜੋਂ ਸਥਾਪਿਤ ਕਰਨਾ ਹੋਵੇਗਾ।
7. ਪਰਮਾਣੂ ਊਰਜਾ ਵਿਭਾਗ
ਊਰਜਾ ਸੁਰੱਖਿਆ ਦਾ ਇੱਕ ਵੱਡਾ ਮਾਧਿਅਮ ਹੈ, ਪਰਮਾਣੂ ਊਰਜਾ ਨਿਊਕਲੀਅਰ ਐਨਰਜੀ, ਅਸੀਂ ਸੰਸਦ ਵਿੱਚ ਸ਼ਾਂਤੀ ਐਕਟ ਪਾਸ ਕਰਕੇ, ਇੱਕ ਨਵੇਂ ਟੀਚੇ ’ਤੇ ਜਾਣ ਦਾ ਰਸਤਾ ਤੈਅ ਕਰ ਲਿਆ ਹੈ। 2047 ਤੱਕ ਅਸੀਂ 100 ਗੀਗਾਵਾਟ ਨਿਊਕਲੀਅਰ ਪਾਵਰ ਦਾ ਟੀਚਾ ਲੈ ਕੇ ਚੱਲ ਰਹੇ ਹਾਂ।
ਇਸੇ ਇੱਕ ਦਹਾਕੇ ਵਿੱਚ ਅਸੀਂ ਪੰਜ ਨਵੇਂ ਨਿਊਕਲੀਅਰ ਰਿਐਕਟਰ ਸ਼ੁਰੂ ਕਰਨ ਦਾ ਟੀਚਾ ਲੈ ਕੇ ਚੱਲ ਰਹੇ ਹਾਂ। ਇਸ ਸਾਲ ਭਾਰਤ ਨੇ ਫਾਸਟ ਬ੍ਰੀਡਰ ਨਿਊਕਲੀਅਰ ਤਕਨਾਲੋਜੀ ਵਿੱਚ ਮੁਹਾਰਤ ਹਾਸਲ ਕਰਕੇ ਇੱਕ ਮਹੱਤਵਪੂਰਨ ਪੜਾਅ ਪਾਰ ਕੀਤਾ ਹੈ ਅਤੇ ਉਸ ਦੇ ਕਾਰਨ ਪਰਮਾਣੂ ਈਂਧਨ ਵਿੱਚ ਆਤਮ-ਨਿਰਭਰ ਬਣਨ ਦੀ ਦਿਸ਼ਾ ਵਿੱਚ ਅਸੀਂ ਇੱਕ ਬਹੁਤ ਵੱਡਾ ਸਫ਼ਲਤਾ ਦਾ ਕਦਮ ਰੱਖਿਆ ਹੈ।
8. ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
• 2014 ਤੋਂ ਪਹਿਲਾਂ ਮਤਲਬ ਅੱਜ ਤੋਂ 12 ਸਾਲ ਪਹਿਲਾਂ, ਸਾਡੇ ਦੇਸ਼ ਵਿੱਚ ਸਿਰਫ਼ 70 ਸ਼ਹਿਰਾਂ ਵਿੱਚ ਪਾਈਪ ਨਾਲ ਗੈਸ ਦੀ ਵਿਵਸਥਾ ਸੀ, ਪਾਈਪ ਨਾਲ ਗੈਸ ਦੀ ਵੰਡ ਹੁੰਦੀ ਸੀ। 12 ਸਾਲਾਂ ਵਿੱਚ ਇਨ੍ਹਾਂ 70 ਸ਼ਹਿਰਾਂ ਨੂੰ ਅਸੀਂ 700 ਸ਼ਹਿਰਾਂ ਤੱਕ ਪਹੁੰਚਾ ਦਿੱਤਾ ਹੈ। ਇਹ ਹੁੰਦੀ ਹੈ ਰਫ਼ਤਾਰ, ਇਹ ਹੁੰਦਾ ਹੈ ਵਿਸਥਾਰ।
• 2014 ਤੋਂ ਪਹਿਲਾਂ ਮੁਸ਼ਕਿਲ ਨਾਲ 20-22 ਲੱਖ ਘਰਾਂ ਵਿੱਚ ਪਾਈਪ ਨਾਲ ਗੈਸ ਪਹੁੰਚਦੀ ਸੀ, ਅੱਜ ਪੌਣੇ ਦੋ ਕਰੋੜ ਘਰਾਂ ਵਿੱਚ ਪਾਈਪ ਨਾਲ ਗੈਸ ਪਹੁੰਚਾਉਣ ਦਾ ਕੰਮ ਹੋ ਰਿਹਾ ਹੈ। 12 ਸਾਲ ਪਹਿਲਾਂ ਦੇਸ਼ ਵਿੱਚ ਸੋਲਰ ਐਨਰਜੀ ਦੀ ਸਮਰੱਥਾ ਸਿਰਫ਼ 2 ਗੀਗਾਵਾਟ ਸੀ, 2 ਗੀਗਾਵਾਟ, ਅੱਜ 160 ਗੀਗਾਵਾਟ ਦਾ ਟੀਚਾ ਅਸੀਂ ਪ੍ਰਾਪਤ ਕੀਤਾ ਹੈ।
9. ਰੇਲਵੇ ਮੰਤਰਾਲਾ
• ਆਧੁਨਿਕ ਰੇਲਵੇ ਕੋਚਾਂ ਦਾ ਨਿਰਮਾਣ 21 ਗੁਣਾ ਵਧਿਆ ਹੈ। ਇਲੈਕਟ੍ਰੀਫਿਕੇਸ਼ਨ ਦਾ ਕੰਮ ਸਾਡੇ ਦੇਸ਼ ਵਿੱਚ 1925 ਵਿੱਚ ਸ਼ੁਰੂ ਹੋਇਆ ਸੀ। ਪਰ 90 ਸਾਲਾਂ ਵਿੱਚ 1925 ਤੋਂ ਲੈ ਕੇ 90 ਸਾਲਾਂ ਵਿੱਚ ਸਿਰਫ਼ 30% ਰੇਲ ਦਾ ਇਲੈਕਟ੍ਰੀਫਿਕੇਸ਼ਨ ਹੋਇਆ ਸੀ।
• ਅਸੀਂ ਇਸ ਇੱਕ ਦਹਾਕੇ ਦੇ ਅੰਦਰ ਸ਼ਤ-ਪ੍ਰਤੀਸ਼ਤ ਕੰਮ ਪੂਰਾ ਕਰ ਦਿੱਤਾ । 90 ਸਾਲਾਂ ਵਿੱਚ 30%, 10 ਸਾਲਾਂ ਵਿੱਚ 70%, ਇਹ ਹੁੰਦਾ ਹੈ ਕੰਮ।
• ਇਸ ਦੇ ਕਾਰਨ ਡੀਜ਼ਲ, ਜੋ ਸਾਨੂੰ ਬਾਹਰੋਂ ਲਿਆਉਣਾ ਪੈਂਦਾ ਹੈ, ਉਸ ਦੀ ਬੱਚਤ ਹੋਈ। ਬਿਜਲੀ ਨਾਲ ਸਾਡੀਆਂ ਟ੍ਰੇਨਸ ਚੱਲੀਆਂ, ਵਾਤਾਵਰਨ ਨੂੰ ਫਾਇਦਾ ਹੋਣ ਲੱਗਿਆ।
• ਦੇਸ਼ ਨੇ ਪਹਿਲੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਟ੍ਰੇਨ ਸ਼ੁਰੂ ਕਰ ਦਿੱਤੀ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਇਹ ਸਭ ਤੋਂ ਲੰਬੀ ਟ੍ਰੇਨ ਹੈ ਅਤੇ ਸਭ ਤੋਂ ਤਾਕਤਵਰ ਟ੍ਰੇਨ ਹੈ ਅਤੇ ਦੁਨੀਆ ਵਿੱਚ ਹਾਈਡ੍ਰੋਜਨ ਟ੍ਰੇਨ ਦੇ ਖੇਤਰ ਵਿੱਚ ਵੀ ਭਾਰਤ ਨੇ ਆਪਣਾ ਝੰਡਾ ਗੱਡ ਦਿੱਤਾ ਹੈ।
10. ਗ੍ਰਹਿ ਮੰਤਰਾਲਾ
ਨਕਸਲਵਾਦ, ਮਾਓਵਾਦ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ। ਅਨੇਕਾਂ ਮਾਵਾਂ ਦੇ ਜਵਾਨ ਨੌਜਵਾਨਾਂ ਨੂੰ ਖੋਹ ਲਿਆ, ਬਰਬਾਦ ਕਰ ਦਿੱਤਾ, ਹਰ ਮਾਂ-ਬਾਪ ਦੇ ਸੁਪਨਿਆਂ ਨੂੰ ਚੂਰ-ਚੂਰ ਕਰ ਦਿੱਤਾ। ਇਸ ਨਕਸਲਵਾਦ ਨੇ ਚਾਰ-ਚਾਰ ਦਹਾਕਿਆਂ ਤੱਕ ਹਿੰਦੁਸਤਾਨ ਦੇ ਬਹੁਤ ਵੱਡੇ ਹਿੱਸੇ ਨੂੰ, ਬਹੁਤ ਵੱਡੀ ਆਬਾਦੀ ਨੂੰ ਦਬੋਚ ਕੇ ਰੱਖਿਆ ਸੀ, ਬੰਦੂਕ ਦੀ ਨੋਕ ’ਤੇ ਦਬੋਚ ਕੇ ਰੱਖਿਆ ਸੀ, ਸੰਵਿਧਾਨ ਦੀਆਂ ਧੱਜੀਆਂ ਉਡਾ ਦਿੱਤੀਆਂ ਸਨ ਅਤੇ ਦੇਸ਼ ਦੇ ਆਮ ਨਾਗਰਿਕਾਂ ਦੀ ਸੁਰੱਖਿਆ ਵਿੱਚ 3500 ਤੋਂ ਜ਼ਿਆਦਾ ਸਾਡੀ ਪੁਲਿਸ ਦੇ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਹੋ ਗਏ।
ਅੱਜ ਮੈਨੂੰ ਖ਼ੁਸ਼ੀ ਹੈ ਕਿ ਨਕਸਲੀ ਮਾਓਵਾਦੀ ਹਿੰਸਾ ਦੀ ਆਖ਼ਰੀ ਸਾਹ ਵੀ ਸ਼ਾਇਦ ਰਹਿਣ ਦੀ ਹੁਣ ਤਾਂ ਤਾਕਤ ਨਹੀਂ ਰਹੀ ਹੈ, ਪੂਰੀ ਤਰ੍ਹਾਂ ਉਸ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ, ਜਿੱਥੇ ਕਦੇ ਨਕਸਲਵਾਦੀਆਂ ਦੀਆਂ ਗੋਲ਼ੀਆਂ ਚੱਲਦੀਆਂ ਸਨ, ਜਿੱਥੇ ਕਦੇ ਧਰਤੀ ਖੂਨ ਨਾਲ ਰੰਗੀ ਰਿਹਾ ਕਰਦੀ ਸੀ, ਅੱਜ ਉਨ੍ਹਾਂ ਹੀ ਨਕਸਲ ਖੇਤਰਾਂ ਵਿੱਚ, ਉਨ੍ਹਾਂ ਹੀ ਇਲਾਕਿਆਂ ਵਿੱਚ, ਨਕਸਲ ਮੁਕਤ ਹੋਣ ਦੇ ਕਾਰਨ ਵਿਕਾਸ, ਵਿਸ਼ਵਾਸ ਅਤੇ ਯਤਨ ਦਾ ਤਿਰੰਗਾ ਲਹਿਰਾ ਰਿਹਾ ਹੈ।
ਜੰਗਲਾਂ ਵਿੱਚ ਸਾਨੂੰ ਹਥਿਆਰਬੰਦ ਨਕਸਲੀਆਂ ਦਾ ਖ਼ਾਤਮਾ ਕਰਨ ਵਿੱਚ, ਉਸ ਸੰਕਟ ਤੋਂ ਦੇਸ਼ ਨੂੰ ਮੁਕਤ ਕਰਵਾਉਣ ਵਿੱਚ ਸਫ਼ਲਤਾ ਮਿਲੀ ਹੈ। ਪਰ ਹਥਿਆਰਬੰਦ ਨਕਸਲੀ ਤਾਂ ਗਏ, ਪਰ ਬੁੱਧੀਜੀਵੀ ਨਕਸਲੀ, ਇਹ ਬੁੱਧੀਜੀਵੀ ਨਕਸਲੀ ਮੌਕੇ ਦੀ ਭਾਲ ਵਿੱਚ ਹਨ। ਹਿੰਸਾ ਅਤੇ ਅਰਾਜਕਤਾ ਦੇ ਉਹ ਰਸਤੇ ਖੋਜ ਰਹੇ ਹਨ। ਸਮਾਜ ਨੂੰ ਗ਼ਲਤ ਰਾਹ ’ਤੇ ਘਸੀਟਣ ਲਈ ਭਾਂਤ-ਭਾਂਤ ਦੇ ਦਾਅ ਲਗਾ ਰਹੇ ਹਨ। ਇਨ੍ਹਾਂ ਬੁੱਧੀਜੀਵੀ ਨਕਸਲੀਆਂ ਨੂੰ ਪਛਾਣਨਾ ਹੋਵੇਗਾ। ਇਨ੍ਹਾਂ ਬੁੱਧੀਜੀਵੀ ਨਕਸਲੀਆਂ ਨੂੰ ਅਲੱਗ-ਥਲੱਗ ਕਰਨਾ ਹੋਵੇਗਾ ਅਤੇ ਰਾਸ਼ਟਰ ਨੂੰ ਵਿਕਸਤ ਰਾਸ਼ਟਰ ਬਣਾਉਣ ਦੀ ਮੁੱਖਧਾਰਾ ਨਾਲ ਦੇਸ਼ ਦੀ ਯੁਵਾ ਪੀੜ੍ਹੀ ਨੂੰ ਜੋੜਨਾ ਹੋਵੇਗਾ।
ਸੁਰੱਖਿਅਤ ਭਾਰਤ ਬਣਾਉਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਚੁਣੌਤੀ ਸਰਹੱਦ ਦੇ ਅੰਦਰ ਹੋਵੇ ਜਾਂ ਸਰਹੱਦ ਤੋਂ ਬਾਹਰ, ਭਾਰਤ ਹਰ ਸਥਿਤੀ ਲਈ ਤਿਆਰ ਹੈ। ਅੱਜ ਜੰਗ ਦਾ ਸੁਭਾਅ ਬਦਲ ਰਿਹਾ ਹੈ। ਹੁਣ ਜੰਗ ਸਰਹੱਦ ’ਤੇ ਹੀ ਹੁੰਦਾ ਹੈ, ਇਹ ਗਾਰੰਟੀ ਨਹੀਂ ਹੈ।
ਮੈਂ ਅੱਜ ਲਾਲ ਕਿਲ੍ਹੇ ਤੋਂ ਐਲਾਨ ਕਰ ਰਿਹਾ ਹਾਂ ਕਿ, ਅਸੀਂ ਆਉਣ ਵਾਲੇ ਦਿਨਾਂ ਵਿੱਚ ਸਿਵਲ ਡਿਫ਼ੈਂਸ ਦਾ ਇੱਕ ਵਾਈਬ੍ਰੈਂਟ ਨੈੱਟਵਰਕ ਖੜ੍ਹਾ ਕਰਾਂਗੇ। ਆਧੁਨਿਕ ਵਿਵਸਥਾਵਾਂ ਨਾਲ ਉਨ੍ਹਾਂ ਨੂੰ ਜਾਣੂ ਕਰਵਾਵਾਂਗੇ। ਆਧੁਨਿਕ ਸੰਕਟਾਂ ਤੋਂ ਨਾਗਰਿਕਾਂ ਦੀ ਰੱਖਿਆ ਕਰਨ ਦੀ ਕੀ ਵਿਵਸਥਾ ਹੋ ਸਕਦੀ ਹੈ, ਇੱਕ ਬਹੁਤ ਵੱਡੀ ਵਲੰਟਰੀ ਫੋਰਸ ਸਿਵਲ ਡਿਫ਼ੈਂਸ ਦੀ ਆਧੁਨਿਕ ਚੁਣੌਤੀਆਂ ਨੂੰ ਪਾਰ ਕਰਨ ਵਾਲੀ ਅਸੀਂ ਬਣਾਉਣ ਵਾਲੇ ਹਾਂ।
11. ਰੱਖਿਆ ਮੰਤਰਾਲਾ
ਸਾਡੀ ਪੰਜਵੀਂ ਸ਼ਕਤੀ ਹੈ ਸਪਤ ਧਾਰਾ ਦੀ ਉਹ ਹੈ – ਰੱਖਿਆ ਸ਼ਕਤੀ। ਅਤੇ ਇਹ ਰੱਖਿਆ ਸ਼ਕਤੀ ਦਾ ਮਹੱਤਵ ਹਰ ਤਰ੍ਹਾਂ ਨਾਲ ਹੈ। ਡਿਫ਼ੈਂਸ ਵਿੱਚ ਆਤਮ-ਨਿਰਭਰ ਹੋਣਾ, ਹੁਣ ਭਾਰਤ ਨੇ ਅਨੁਭਵ ਕਰ ਲਿਆ ਹੈ, ਦੁਨੀਆ ਨੇ ਅਨੁਭਵ ਕਰ ਲਿਆ ਹੈ, ਇਸ ਤੋਂ ਬਿਨਾ ਕੋਈ ਚਾਰਾ ਨਹੀਂ ਹੈ।
ਸਾਨੂੰ ਡਿਫ਼ੈਂਸ ਦੇ ਖੇਤਰ ਵਿੱਚ ਆਤਮ-ਨਿਰਭਰ ਹੋਣਾ ਪਵੇਗਾ। ਨੈਕਸਟ ਜਨਰੇਸ਼ਨ ਡਿਫ਼ੈਂਸ ਤਕਨਾਲੋਜੀ ਡਿਵੈਲਪ ਕਰਕੇ ਸਾਨੂੰ ਗਲੋਬਲ ਸਪਲਾਇਰ ਬਣਨ ਦੀ ਦਿਸ਼ਾ ਵਿੱਚ ਸਾਨੂੰ ਟੀਚਾ ਲੈ ਕੇ ਚੱਲਣਾ ਹੈ। ਸਾਨੂੰ ਡਰੋਨ, ਕਾਊਂਟਰ ਡਰੋਨ ਸਿਸਟਮ ਨੂੰ ਵਿਕਸਤ ਕਰਨਾ ਹੋਵੇਗਾ ਅਤੇ ਹਾਈਪਰਸੋਨਿਕ ਡਿਫ਼ੈਂਸ ਟੈਕਨਾਲੋਜੀਜ਼, ਉਸ ’ਤੇ ਸਾਨੂੰ ਲੀਡਰਸ਼ਿਪ ਲੈਣੀ ਹੋਵੇਗੀ।
ਸਾਈਬਰ ਸੁਰੱਖਿਆ ਵੀ ਅੱਜ ਹਰ ਘਰ ਲਈ ਇੱਕ ਸਮੱਸਿਆ ਬਣ ਰਹੀ ਹੈ। ਉਹ ਵੀ ਇੱਕ ਰੱਖਿਆ ਦਾ ਖੇਤਰ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਦੀ ਜੋ ਸਮਰੱਥਾ ਹੈ, ਉਸ ਸਮਰੱਥਾ ਦੀ ਵਰਤੋਂ ਅਸੀਂ ਦੇਸ਼ ਅਤੇ ਦੁਨੀਆ ਲਈ ਕਰ ਸਕਦੇ ਹਾਂ।
ਅਸੀਂ ਮਿਸ਼ਨ ਸੁਦਰਸ਼ਨ ਚੱਕਰ ਦਾ ਪਿਛਲੇ ਸਾਲਾਂ ਵਿੱਚ ਐਲਾਨ ਕੀਤਾ ਸੀ। ਬਹੁਤ ਤੇਜ਼ੀ ਨਾਲ ਉਸ ’ਤੇ ਕੰਮ ਚੱਲ ਰਿਹਾ ਹੈ। ਅੱਜ ਡਿਫ਼ੈਂਸ ਐਕਸਪੋਰਟ ਸਾਡਾ ਕਰੀਬ 50 ਗੁਣਾ ਵਧਿਆ ਹੈ। ਕਰੀਬ 100 ਦੇਸ਼ਾਂ ਵਿੱਚ ਸਾਡੇ ਅਸਤਰ-ਸ਼ਸਤਰ ਪਹੁੰਚ ਰਹੇ ਹਨ।
12. ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
• ਸਪਤ ਧਾਰਾ ਦੀ ਚੌਥੀ ਸ਼ਕਤੀ ਹੈ – ਗਤੀ ਸ਼ਕਤੀ। ਇਹ ਗਤੀ ਸ਼ਕਤੀ, ਦੇਸ਼ ਦੇ ਅੰਦਰ ਸੀਮਲੈੱਸ ਫਾਸਟ ਕਨੈਕਟੀਵਿਟੀ ’ਤੇ ਸਾਨੂੰ ਬਲ ਦੇਣਾ ਹੋਵੇਗਾ।
• ਸ਼ਹਿਰਾਂ ਨੂੰ ਹਾਈ ਸਪੀਡ ਰੇਲ ਨਾਲ ਸਾਨੂੰ ਜੋੜਨਾ ਹੋਵੇਗਾ। ਮੌਡਰਨ ਹਾਈਵੇਜ਼ ਚਾਹੀਦੇ ਹਨ, ਇਨਲੈਂਡ ਵਾਟਰਵੇਜ਼ ਚਾਹੀਦੇ ਹਨ, ਏਅਰਪੋਰਟਸ ਚਾਹੀਦੇ ਹਨ, ਮਲਟੀਮੋਡਲ ਲੌਜਿਸਟਿਕਸ ਦੀ ਵਿਵਸਥਾ ਚਾਹੀਦੀ ਹੈ।
13. ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲਾ
ਸਾਨੂੰ ਪੋਰਟਸ ਨੂੰ ਸਿਰਫ਼ ਸਾਮਾਨ ਉਤਾਰਨ-ਚੜ੍ਹਾਉਣ ਦੀ ਜਗ੍ਹਾ ਨਹੀਂ, ਦੁਨੀਆ ਦੇ ਸ਼ਿਪਸ ਆ ਕੇ ਲੰਗਰ ਹੋ ਜਾਣ ਇੰਨਾ ਹੀ ਨਹੀਂ, ਸਾਨੂੰ ਸਾਡੇ ਪੋਰਟਸ ਨੂੰ ਪੋਰਟ ਲੈੱਡ ਡਿਵੈਲਪਮੈਂਟ ਗ੍ਰੋਥ ਦੀ ਦਿਸ਼ਾ ਵਿੱਚ ਅੱਗੇ ਵਧਾਉਣਾ ਹੋਵੇਗਾ। ਸਾਡੀ ਪੰਜਵੀਂ ਸ਼ਕਤੀ ਹੈ ਸਪਤ ਧਾਰਾ ਦੀ ਉਹ ਹੈ – ਰੱਖਿਆ ਸ਼ਕਤੀ। ਅਤੇ ਇਹ ਰੱਖਿਆ ਸ਼ਕਤੀ ਦਾ ਮਹੱਤਵ ਹਰ ਤਰ੍ਹਾਂ ਨਾਲ ਹੈ।
ਭਾਰਤ ਕੋਲ ਬਲੂ ਇਕੋਨੋਮੀ ਲਈ ਵੀ ਬਹੁਤ ਵੱਡਾ ਮੌਕਾ ਹੈ, ਬਹੁਤ ਲੰਬੀ ਸਾਡੀ ਕੋਸਟ ਲਾਈਨ ਹੈ, ਬਲੂ ਇਕੋਨੋਮੀ ਲਈ ਬਹੁਤ ਵੱਡੇ ਮੌਕੇ ਹਨ।
ਫਿਸ਼ਰੀਜ਼ ਹਨ, ਕੋਸਟਲ ਸੈਰ-ਸਪਾਟਾ ਹੈ, ਓਸ਼ੀਅਨ ਤਕਨਾਲੋਜੀ ਹੈ, ਅਜਿਹੇ ਕਿੰਨੇ ਹੀ ਖੇਤਰ ਹਨ, ਜਿਨ੍ਹਾਂ ਵਿੱਚ ਅਸੀਂ ਅੱਗੇ ਵਧ ਸਕਦੇ ਹਾਂ।
14. ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ
• ਕੇਰਲਮ ਤੋਂ ਲੈ ਕੇ ਗੁਜਰਾਤ ਅਤੇ ਤਾਮਿਲਨਾਡੂ ਤੋਂ ਲੈ ਕੇ ਬੰਗਾਲ, ਇਹ ਸਾਡਾ ਸਮੁੰਦਰੀ ਤਟ, ਸਾਡੇ ਮਛੇਰੇ ਭੈਣ-ਭਰਾ ਅੱਜ ਇਸ ਐੱਫਟੀਏ ਦੇ ਕਾਰਨ ਸਾਡੇ ਸ਼੍ਰਿੰਪ ਯਾਨੀ ਝੀਂਗਾ, ਉਸ ਦੇ ਐਕਸਪੋਰਟ ਦੀ ਬਹੁਤ ਸੰਭਾਵਨਾ ਵਧੀ ਹੈ। ਸਾਡੇ ਸੀ ਫੂਡ ਦੀ ਦੁਨੀਆ ਵਿੱਚ ਪਹੁੰਚ ਬਣਨ ਦੀ ਸੰਭਾਵਨਾ ਵਧੀ ਹੋਈ ਹੈ ।
• ਭਾਰਤ ਕੋਲ ਬਲੂ ਇਕੋਨੋਮੀ ਲਈ ਵੀ ਬਹੁਤ ਵੱਡਾ ਮੌਕਾ ਹੈ, ਬਹੁਤ ਲੰਬੀ ਸਾਡੀ ਕੋਸਟ ਲਾਈਨ ਹੈ, ਬਲੂ ਇਕੋਨੋਮੀ ਲਈ ਬਹੁਤ ਵੱਡੇ ਮੌਕੇ ਹਨ, ਫਿਸ਼ਰੀਜ਼ ਹਨ, ਕੋਸਟਲ ਸੈਰ-ਸਪਾਟਾ ਹੈ, ਓਸ਼ੀਅਨ ਤਕਨਾਲੋਜੀ ਹੈ, ਅਜਿਹੇ ਕਿੰਨੇ ਹੀ ਖੇਤਰ ਹਨ, ਜਿਨ੍ਹਾਂ ਵਿੱਚ ਅਸੀਂ ਅੱਗੇ ਵਧ ਸਕਦੇ ਹਾਂ।
15. ਸੈਰ ਸਪਾਟਾ ਮੰਤਰਾਲਾ
ਭਾਰਤ ਕੋਲ ਵਿਸ਼ਾਲ ਵਣ ਸੰਪਦਾਵਾਂ ਹਨ। ਸਾਡੇ ਕੋਲ 100 ਤੋਂ ਜ਼ਿਆਦਾ ਰਾਸ਼ਟਰੀ ਪਾਰਕ ਹਨ। ਸਮਰੱਥਾ ਬਹੁਤ ਹੈ, ਪਰ ਵਿਦੇਸ਼ੀ ਟੂਰਿਸਟਸ ਨੂੰ ਆਕਰਸ਼ਿਤ ਕਰਨ ਵਿੱਚ ਅਸੀਂ ਪਿੱਛੇ ਰਹੇ ਹਾਂ। ਸਾਡੇ ਕੋਲ ਮੌਕਾ ਹੈ ਸਾਡੀ ਸੌਫਟ ਪਾਵਰ ਦੇ ਮਾਧਿਅਮ ਨਾਲ ਦੁਨੀਆ ਦੇ ਟੂਰਿਸਟਾਂ ਨੂੰ ਭਾਰਤ ਵੱਲ ਆਕਰਸ਼ਿਤ ਕਰਨ ਦਾ, ਸਾਡੀ ਸਮਰੱਥਾ ਅਸੀਂ ਦੁਨੀਆ ਨੂੰ ਦਿਖਾਉਣੀ ਹੈ
ਖੇਡਾਂ ਜੋ ਹਨ, ਉਹ ਵੀ ਇੱਕ ਬਹੁਤ ਵੱਡਾ ਭਾਰਤ ਪ੍ਰਤੀ ਆਕਰਸ਼ਨ ਦਾ ਕੇਂਦਰ, ਦੁਨੀਆ ਦੇ ਖੇਡਾਂ ਦੇ ਇਵੈਂਟ ਭਾਰਤ ਵਿੱਚ ਕਿਉਂ ਨਾ ਹੋਣ। ਕੌਨਸਰਟ ਇਕੋਨੋਮੀ ਬਹੁਤ ਵਧ ਰਹੀ ਹੈ, ਦੇਸ਼ ਦੇ ਨੌਜਵਾਨਾਂ ਦਾ ਆਕਰਸ਼ਨ ਹੈ।
ਦੁਨੀਆ ਦਾ ਹਰ ਕੋਈ ਕਲਾਕਾਰ ਚਾਹੁੰਦਾ ਹੈ, ਕਦੇ ਨਾ ਕਦੇ ਭਾਰਤ ਦੀ ਧਰਤੀ ’ਤੇ ਆਪਣਾ ਕੌਨਸਰਟ ਕਰੇ। ਇਹ ਬਹੁਤ ਵੱਡਾ ਮੌਕਾ ਹੈ, ਸਾਨੂੰ ਇਸ ਨੂੰ ਮੋਬੀਲਾਈਜ਼ ਕਰਨ ਲਈ ਵਿਵਸਥਾਵਾਂ ਖੜ੍ਹੀਆਂ ਕਰਨੀਆਂ ਹੋਣਗੀਆਂ
16. ਸੱਭਿਆਚਾਰ ਮੰਤਰਾਲਾ / ਟੈਕਸਟਾਈਲ ਮੰਤਰਾਲਾ
• ਸਾਡੀ ਸੱਤਵੀਂ ਧਾਰਾ ਹੈ ਸੌਫਟ ਪਾਵਰ। ਭਾਰਤ ਦੀ ਸੌਫਟ ਪਾਵਰ ਦੀ ਤਾਕਤ ਹੈ। ਅੱਜ ਯੋਗ ਨੇ ਪੂਰੀ ਦੁਨੀਆ ਨੂੰ ਭਾਰਤ ਨਾਲ ਜੋੜ ਕੇ ਰੱਖਿਆ ਹੋਇਆ ਹੈ। ਯੋਗ ਦੁਨੀਆ ਲਈ ਇੱਕ ਊਰਜਾ ਬਣਦਾ ਜਾ ਰਿਹਾ ਹੈ।
• ਭਾਰਤ ਕੋਲ ਆਸਥਾ ਦੇ ਕੇਂਦਰ, ਆਯੁਰਵੇਦ ਅਤੇ ਇੱਕ ਹੋਲਿਸਟਿਕ ਹੈਲਥ ਕੇਅਰ ਦੀ ਵਿਵਸਥਾ ਹੈ। ‘ਹੀਲ ਇਨ ਇੰਡੀਆ’ ਦੀ ਮੂਵਮੈਂਟ ਹੋਵੇ, ਅਸੀਂ ਦੁਨੀਆ ਦੇ ਅੰਦਰ ਸਾਡੀ ਸਮਰੱਥਾ ਨੂੰ ਲੈ ਕੇ ਜਾ ਸਕਦੇ ਹਾਂ।
• ਹੈਂਡੀਕ੍ਰਾਫ਼ਟ ਹੋਵੇ, ਸੱਭਿਆਚਾਰ ਹੋਵੇ, ਸਾਡੀਆਂ ਫ਼ਿਲਮਾਂ ਹੋਣ, ਸਾਡਾ ਕ੍ਰਿਏਟਿਵ ਵਰਲਡ ਹੋਵੇ, ਵੀਐੱਫਐਕਸ ਹੋਵੇ, ਸਾਡਾ ਐਨੀਮੇਸ਼ਨ ਹੋਵੇ, ਸਾਡੀ ਗੇਮਿੰਗ ਹੋਵੇ, ਡਿਜੀਟਲ ਕੰਟੈਂਟ ਹੋਵੇ, ਕ੍ਰਿਏਟਿਵ ਵਰਲਡ ਦੇ ਅੰਦਰ ਭਾਰਤ ਆਪਣਾ ਰੁਤਬਾ ਦਿਖਾ ਸਕਦਾ ਹੈ।
• ਅੱਜ ਭਾਰਤ ਨੇ ਵੇਵਸ ਸਮਿਟ ਨੂੰ ਇੱਕ ਬਹੁਤ ਵੱਡੀ ਤਾਕਤ ਦਿੱਤੀ ਹੈ। ਦੁਨੀਆ ਹੌਲੀ-ਹੌਲੀ ਭਾਰਤ ਦਾ ਇਹ ਜੋ ਵਰਲਡ ਆਡੀਓ ਵਿਜ਼ੂਅਲ ਐਂਡ ਐਂਟਰਟੇਨਮੈਂਟ ਸਮਿਟ ਹੈ, ਉਸ ਦੀ ਰਾਹ ਦੇਖਦੀ ਰਹਿੰਦੀ ਹੈ ਅਤੇ ਉਹ ਭਾਰਤ ਦੀ ਸੌਫਟ ਪਾਵਰ ਨੂੰ ਭਾਰਤ ਦੀ ਕ੍ਰਿਏਟਿਵ ਦੁਨੀਆ ਨੂੰ ਦੁਨੀਆ ਨਾਲ ਜਾਣੂ ਕਰਵਾਏਗਾ।
17. ਵਿੱਤ ਮੰਤਰਾਲਾ/ਵਿੱਤੀ ਸੇਵਾਵਾਂ ਵਿਭਾਗ
• ਇਨ੍ਹਾਂ ਦੇਸ਼ ਵਾਸੀਆਂ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਅਸੀਂ ਕਦੇ ਫ੍ਰੈਜਾਈਲ ਫਾਈਵ ਵਿੱਚ ਗਿਣੇ ਜਾਂਦੇ ਸੀ। 12 ਸਾਲਾਂ ਦੇ ਅੰਦਰ-ਅੰਦਰ ਅਸੀਂ ਸਭ ਤੋਂ ਤੇਜ਼ੀ ਨਾਲ ਵਧਦੀ ਵੱਡੀ ਆਰਥਿਕਤਾ ਬਣ ਗਏ ਹਾਂ।
• ਦੇਸ਼ ਭਾਵ ਸਿਰਫ਼ ਸਰਕਾਰ ਨਹੀਂ ਹੁੰਦੀ, ਦੇਸ਼ ਭਾਵ ਹਰ ਨਾਗਰਿਕ ਜੁੜਦਾ ਹੈ। ਕੀ ਅਸੀਂ ਸੋਚ ਨਹੀਂ ਸਕਦੇ ਕਿ ਫਾਰਚੂਨ 500 ਦੀ ਚਰਚਾ ਤਾਂ ਬਹੁਤ ਸੁਣਦੇ ਹਾਂ। ਆਉਣ ਵਾਲੇ ਇੱਕ ਦਹਾਕੇ ਵਿੱਚ ਇਨ੍ਹਾਂ ਫਾਰਚੂਨ 500 ਵਿੱਚ 50 ਕੰਪਨੀਆਂ ਭਾਰਤ ਦੀਆਂ ਕਿਉਂ ਨਾ ਹੋਣ, ਇਹ ਟੀਚਾ ਸਾਡਾ ਕਿਉਂ ਨਾ ਹੋਵੇ।
• ਅਸੀਂ ਯੂਪੀਆਈ ਅਤੇ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਵਿੱਚ ਲੋਹਾ ਮਨਵਾ ਲਿਆ ਹੈ, ਸਾਡੀ ਤਾਕਤ ਦਾ ਅਹਿਸਾਸ ਕਰਵਾ ਦਿੱਤਾ ਹੈ। ਡਿਜੀਟਲ ਟ੍ਰਾਂਜ਼ੈਕਸ਼ਨ 100 ਗੁਣਾ ਵਧਿਆ ਹੈ। ਹੁਣ ਭਾਰਤ ਨੂੰ ਡਿਜੀਟਲ ਪਬਲਿਕ ਟੈਕਨਾਲੋਜੀਜ਼, ਉਸ ਨੂੰ ਵੀ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਭਾਰਤ ਨੂੰ ਨੈਕਸਟ ਜਨਰੇਸ਼ਨ ਕਮਿਊਨੀਕੇਸ਼ਨ ਤਕਨਾਲੋਜੀ ਵਿੱਚ ਲੀਡ ਕਰਨਾ ਹੈ।
• ਅੱਜ ਬੈਂਕਿੰਗ ਸੈਕਟਰ ਫਲ-ਫੁੱਲ ਰਿਹਾ ਹੈ। ਦੁਨੀਆ ਦੇ ਟੌਪ ਬੈਂਕਾਂ ਵਿੱਚ ਭਾਰਤ ਦੇ ਬੈਂਕ ਦਾ ਝੰਡਾ ਵੀ ਕਿਉਂ ਨਾ ਲਹਿਰਾਉਂਦਾ ਹੋਵੇ। ਭਾਰਤ ਦਾ ਬੈਂਕ ਵੀ ਟੌਪ ਬੈਂਕਾਂ, ਪੰਜ ਬੈਂਕਾਂ ਵਿੱਚ ਭਾਰਤ ਦਾ ਵੀ ਇੱਕ ਬੈਂਕ ਹੋਣਾ ਚਾਹੀਦਾ ਹੈ।
• ਕਰੀਬ ਸਵਾ ਤਿੰਨ ਕਰੋੜ ਪਰਿਵਾਰਾਂ ਨੂੰ ਸਵਾਮਿਤਵ ਯੋਜਨਾ ਦਾ ਲਾਭ ਮਿਲਿਆ ਹੈ ਅਤੇ ਇਸ ਦੇ ਕਾਰਨ 140 ਲੱਖ ਕਰੋੜ ਰੁਪਏ ਵਰਗੀ ਸੰਪਤੀ ਅਨਲੌਕ ਹੋਈ ਹੈ, ਜਿਸ ਦੇ ਕਾਰਨ ਬੈਂਕ ਤੋਂ ਲੋਨ ਮਿਲ ਸਕਦਾ ਹੈ, ਲੋਕ ਆਪਣਾ ਕਾਰੋਬਾਰ ਕਰ ਸਕਦੇ ਹਨ।
18. ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਕੋਲ ਆਸਥਾ ਦੇ ਕੇਂਦਰ, ਆਯੁਰਵੇਦ ਅਤੇ ਇੱਕ ਹੋਲਿਸਟਿਕ ਹੈਲਥ ਕੇਅਰ ਦੀ ਵਿਵਸਥਾ ਹੈ। ‘ਹੀਲ ਇਨ ਇੰਡੀਆ’ ਦੀ ਮੂਵਮੈਂਟ ਹੋਵੇ, ਅਸੀਂ ਦੁਨੀਆ ਦੇ ਅੰਦਰ ਸਾਡੀ ਸਮਰੱਥਾ ਨੂੰ ਲੈ ਕੇ ਜਾ ਸਕਦੇ ਹਾਂ।
ਫਾਰਮਾ ਖੇਤਰ ਦੀ ਦਿਸ਼ਾ ਵਿੱਚ ਅਸੀਂ ਬਹੁਤ ਕੰਮ ਕੀਤਾ ਹੈ। ਪਰ ਸਮੇਂ ਦੀ ਮੰਗ ਹੈ ਕਿ ਦੁਨੀਆ ਦੀਆਂ ਪੰਜ ਵੱਡੀਆਂ ਫਾਰਮਾ ਕੰਪਨੀਆਂ ਵਿੱਚ ਭਾਰਤ ਦੀਆਂ ਵੀ ਇੱਕ-ਦੋ ਫਾਰਮਾ ਕੰਪਨੀਆਂ ਦਾ ਨਾਂ ਗੂੰਜਣਾ ਚਾਹੀਦਾ ਹੈ।
ਪਿਛਲੇ 5-7 ਦਹਾਕਿਆਂ ਵਿੱਚ ਸਿਰਫ਼ 25 ਕਰੋੜ, ਅਸੀਂ ਇੱਕ ਦਹਾਕੇ ਦੇ ਅੰਦਰ-ਅੰਦਰ 100 ਕਰੋੜ ਦੇਸ਼ ਵਾਸੀਆਂ ਨੂੰ ਸੋਸ਼ਲ ਸੁਰੱਖਿਆ ਦਾ ਕਵਚ ਦਿੱਤਾ ਹੈ। ਆਯੁਸ਼ਮਾਨ ਭਾਰਤ ਯੋਜਨਾ ਨਾਲ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵੀ ਅੱਜ 5 ਲੱਖ ਰੁਪਏ ਤੱਕ ਮੁਫ਼ਤ ਦਵਾਈ ਦੀ ਵਿਵਸਥਾ ਹੋ ਰਹੀ ਹੈ।
19. ਸਿੱਖਿਆ ਮੰਤਰਾਲਾ
ਪੁਲਾੜ ਸੈਕਟਰ ਨੂੰ ਅਸੀਂ ਓਪਨ ਕਰ ਦਿੱਤਾ। ਨੈਸ਼ਨਲ ਡਰੋਨ ਪਾਲਿਸੀ ਅਸੀਂ ਬਣਾਈ ਹੈ। ਖੇਲੋ ਇੰਡੀਆ ਪਾਲਿਸੀ ਬਣਾਈ ਹੈ। 35 ਸਾਲਾਂ ਤੱਕ ਐਜੂਕੇਸ਼ਨ ਪਾਲਿਸੀ ਨਹੀਂ ਸੀ, ਨਵੀਂ ਐਜੂਕੇਸ਼ਨ ਪਾਲਿਸੀ ਲੈ ਕੇ ਆਏ ਹਾਂ ਅਤੇ ਇਸ ਦਾ ਫਾਇਦਾ ਮਿਡਲ ਕਲਾਸ ਦੇ ਪਰਿਵਾਰਾਂ ਨੂੰ ਹੋਇਆ ਹੈ।
2004 ਤੋਂ 2014, ਅੰਕੜੇ ਮੈਨੂੰ ਤੁਹਾਨੂੰ ਦੇਣੇ ਚਾਹੀਦੇ ਹਨ। 2004 ਤੋਂ 2014, ਸਾਡੇ ਦੇਸ਼ ਵਿੱਚ 350 ਤੋਂ ਵੀ ਘੱਟ ਯੂਨੀਵਰਸਿਟੀਸ ਸਨ ਅਤੇ ਅੱਜ 10-12 ਸਾਲਾਂ ਦੇ ਅੰਦਰ-ਅੰਦਰ, ਕਰੀਬ 650 ਨਵੀਂਆਂ ਯੂਨੀਵਰਸਿਟੀਸ ਜੁੜ ਚੁੱਕੀਆਂ ਹਨ। ਕਰੀਬ 1000 ਦੇ ਅੰਕੜੇ ’ਤੇ ਅਸੀਂ ਪਹੁੰਚ ਰਹੇ ਹਾਂ।
2014 ਤੋਂ ਪਹਿਲਾਂ ਮੈਡੀਕਲ ਦੀਆਂ ਸਿਰਫ਼ 400 ਸੀਟਸ ਹੋਇਆ ਕਰਦੀਆਂ ਸਨ, ਅੱਜ ਕਰੀਬ-ਕਰੀਬ 850 ਸੀਟਾਂ ਮੈਡੀਕਲ ਦੀਆਂ ਹੋ ਰਹੀਆਂ ਹਨ। ਇੰਨਾ ਹੀ ਨਹੀਂ, ਹੁਣ ਵਿਦੇਸ਼ੀ ਯੂਨੀਵਰਸਿਟੀਸ ਵੀ ਭਾਰਤ ਦੀ ਧਰਤੀ ’ਤੇ ਆ ਰਹੀਆਂ ਹਨ। ਭਾਰਤ ਦੇ ਅੰਦਰ ਵਿਦੇਸ਼ੀ ਯੂਨੀਵਰਸਿਟੀ ਦੀ ਡਿਗਰੀ ਮੇਰੇ ਨੌਜਵਾਨ ਨੂੰ ਮਿਲੇ, ਇਸ ਦਾ ਪ੍ਰਬੰਧ ਵੀ ਹੋ ਚੁੱਕਿਆ ਹੈ।
ਸਾਡੇ ਦੇਸ਼ ਦਾ ਨੌਜਵਾਨ ਮਨ ਬਚਪਨ ਤੋਂ ਹੀ ਤਕਨਾਲੋਜੀ ਵੱਲ ਆਕਰਸ਼ਿਤ ਹੋਵੇ, ਉਸ ਦਿਸ਼ਾ ਵਿੱਚ ਅਸੀਂ ਕੰਮ ਕਰ ਰਹੇ ਹਾਂ ਅਤੇ ਇਸ ਲਈ ਅਸੀਂ ਕਰੀਬ 10,000 ਤੋਂ ਜ਼ਿਆਦਾ ਅਟਲ ਟਿੰਕਰਿੰਗ ਲੈਬਾਂ ਛੋਟੇ-ਛੋਟੇ ਬੱਚਿਆਂ ਦੇ ਹਵਾਲੇ ਕਰ ਦਿੱਤੀਆਂ ਹਨ, ਤਾਂ ਜੋ ਉਨ੍ਹਾਂ ਦਾ ਨਵੀਨਤਾ ਅਤੇ ਤਕਨਾਲੋਜੀ ਦੇ ਅੰਦਰ ਮਨ ਬਣੇ।
ਅਸੀਂ ਨੌਜਵਾਨਾਂ ਲਈ ਵੱਖ-ਵੱਖ ਪ੍ਰੀਖਿਆਵਾਂ ਦੀ ਫ੍ਰੀ ਔਨਲਾਈਨ ਕੋਚਿੰਗ ਅਸੀਂ ਕਰਨ ਦਾ ਫ਼ੈਸਲਾ ਕੀਤਾ ਹੈ। ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਹੈ, ਸਾਡੇ ਕੋਲ ਉੱਤਮ ਹੁਨਰ ਹੈ, ਅਧਿਆਪਕ ਹਨ, ਉਨ੍ਹਾਂ ਸਾਧਨਾਂ ਨੂੰ ਜੋੜ ਕੇ ਅਸੀਂ ਦੇਸ਼ ਦੇ ਨੌਜਵਾਨਾਂ ਨੂੰ ਫ੍ਰੀ ਕੋਚਿੰਗ ਦੇਣ ਦਾ ਇੱਕ ਪੂਰਾ ਨੈੱਟਵਰਕ ਅਸੀਂ ਖੜ੍ਹਾ ਕਰਨ ਵਾਲੇ ਹਾਂ।
20. ਯੁਵਾ ਮਾਮਲੇ ਅਤੇ ਖੇਡ ਮੰਤਰਾਲਾ
ਵਿਕਸਤ ਭਾਰਤ ਦੀ ਯਾਤਰਾ ਵਿੱਚ ਨੌਜਵਾਨਾਂ ਦੀ ਬਹੁਤ ਵੱਡੀ ਭੂਮਿਕਾ ਹੈ। ਇੰਨਾ ਹੀ ਨਹੀਂ, ਵਿਕਸਤ ਭਾਰਤ ਦਾ ਸਭ ਤੋਂ ਵੱਡਾ ਲਾਭਪਾਤਰੀ ਵੀ ਮੇਰੇ ਦੇਸ਼ ਦਾ ਨੌਜਵਾਨ ਹੈ।
ਇਸ ਲਈ ਸਾਨੂੰ ਵਿਕਸਤ ਭਾਰਤ ਦੇ ਟੀਚੇ ਨੂੰ ਨੌਜਵਾਨਾਂ ਨਾਲ ਜੋੜ ਕੇ ਅੱਗੇ ਵਧਾਉਣਾ ਹੈ। ਨੌਜਵਾਨਾਂ ਨੂੰ ਸਾਡੀ ਸਰਬਉੱਚ ਪਹਿਲ ਦੇ ਨਾਲ ਸਾਨੂੰ ਅੱਗੇ ਵਧਣਾ ਹੈ।
ਪਿਛਲੇ 10-12 ਸਾਲਾਂ ਵਿੱਚ ਉਸ ਦਿਸ਼ਾ ਵਿੱਚ ਬਹੁਤ ਕੁੱਝ ਹੋਇਆ ਹੈ। ਸਟਾਰਟਅੱਪ ਇੰਡੀਆ ਅਭਿਆਨ, ਅੱਜ ਪੂਰੇ ਦੇਸ਼ ਵਿੱਚ ਢਾਈ ਲੱਖ ਤੋਂ ਜ਼ਿਆਦਾ ਰਜਿਸਟਰਡ ਸਟਾਰਟਅੱਪਸ ਬਣ ਗਏ ਹਨ।
ਦੇਸ਼ ਦੇ ਨੌਜਵਾਨ, ਖ਼ੁਦ ਤਾਂ ਕੰਮ ਕਰ ਰਹੇ ਹਨ, ਹੋਰਾਂ ਨੂੰ ਵੀ ਰੁਜ਼ਗਾਰ ਦੇ ਰਹੇ ਹਨ।
1 ਲੱਖ ਕਰੋੜ ਰੁਪਏ, ਨਵੀਨਤਾ ਫੰਡ ਭਾਰਤ ਸਰਕਾਰ ਨੇ ਐਲਾਨ ਕੀਤਾ ਹੈ। ਮੈਂ ਦੇਸ਼ ਦੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ, ਤੁਸੀਂ ਆਪਣੇ ਸੁਪਨਿਆਂ ਨੂੰ ਲੈ ਕੇ ਆਓ, ਸਾਧਨਾਂ ਦੀ ਕਮੀ ਨਹੀਂ ਰਹਿਣ ਦਿਆਂਗੇ।
ਖੋਜ ਦੇ ਨਵੇਂ ਮੌਕੇ ਮਿਲੇ, ਡਿਜੀਟਲ ਇੰਡੀਆ ਦਾ ਨਵਾਂ ਸਸਤਾ ਡਾਟਾ, ਇਸ ਨੇ ਨੌਜਵਾਨਾਂ ਨੂੰ ਸਸ਼ਕਤ ਕੀਤਾ ਹੈ।
ਭਾਰਤ ਦੇ ਪ੍ਰਾਈਵੇਟ ਸਟਾਰਟਅੱਪ, 28 ਸਾਲ ਦੀ ਐਵਰੇਜ ਉਮਰ ਦੇ ਬੱਚਿਆਂ ਨੇ, ਨੌਜਵਾਨਾਂ ਨੇ, ਦੁਨੀਆ ਵਿੱਚ ਪਹਿਲੀ, ਪਹਿਲੇ ਹੀ ਟ੍ਰਾਇਲ ਵਿੱਚ ਆਪਣਾ ਸੈਟੇਲਾਈਟ ਲਾਂਚ ਕਰ ਦਿੱਤਾ ਅਤੇ ਰੌਕੇਟ ਲਾਂਚ ਕਰ ਦਿੱਤਾ ਉਨ੍ਹਾਂ ਨੇ ਬਹੁਤ ਵੱਡਾ ਕੰਮ ਕਰ ਦਿੱਤਾ।
ਅੱਜ ਕਰੀਬ ਢਾਈ ਲੱਖ ਤੋਂ ਜ਼ਿਆਦਾ ਰਜਿਸਟਰਡ ਸਟਾਰਟਅੱਪਸ ਹਨ। ਅਸੀਂ ਪਿਛਲੇ ਦਿਨੀਂ ਏਆਈ ਇੰਪੈਕਟ ਸਮਿਟ ਕੀਤਾ ਸੀ। ਏਆਈ ਦਾ ਵਿਸਤਾਰ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ।
ਲਾਲ ਕਿਲ੍ਹੇ ਤੋਂ ਮੈਂ ਦੇਸ਼ ਦੇ ਨੌਜਵਾਨਾਂ ਲਈ ਐਲਾਨ ਕਰਨਾ ਚਾਹੁੰਦਾ ਹਾਂ। ਅਸੀਂ ਤੈਅ ਕੀਤਾ ਹੈ ਕਿ ਆਉਣ ਵਾਲੇ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏਆਈ ਸਕਿੱਲ ਲਈ ਟ੍ਰੇਨਿੰਗ ਦੇਣ ਦਾ ਅਸੀਂ ਕੰਮ ਕਰਾਂਗੇ ਤਾਂ ਜੋ ਸਾਡੇ ਦੇਸ਼ ਦਾ ਨੌਜਵਾਨ ਏਆਈ ਦੀ ਦੁਨੀਆ ਵਿੱਚ ਵੀ ਅਗਵਾਈ ਕਰਨ ਦੀ ਸਮਰੱਥਾ ਰੱਖੇ।
ਬਾਇਓਇਕੋਨੋਮੀ ਵਿੱਚ ਦੇਸ਼ ਦੀ ਯੁਵਾ ਸ਼ਕਤੀ ਨੇ ਸਮਰੱਥਾ ਦਿਖਾਈ। 2014 ਤੋਂ ਪਹਿਲਾਂ ਜੋ 60 ਹਜ਼ਾਰ ਕਰੋੜ ਦਾ ਕਾਰੋਬਾਰ ਸੀ, ਅੱਜ ਉਹ ਬਾਇਓਇਕੋਨੋਮੀ 20 ਲੱਖ ਕਰੋੜ ਪਹੁੰਚ ਚੁੱਕੀ ਹੈ, ਸਾਥੀਓ।
ਟੌਪਸ ਯੋਜਨਾ ਨੇ ਬਹੁਤ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਖੇਲੋ ਇੰਡੀਆ ਗੇਮਜ਼, ਯੂਨੀਵਰਸਿਟੀ ਗੇਮਜ਼, ਵਿੰਟਰ ਗੇਮਜ਼, ਬੀਚ ਗੇਮਜ਼, ਸਪੋਰਟਸ ਇਨਫ੍ਰਾਸਟ੍ਰਕਚਰ, ਸਪੋਰਟਸ ਲਈ ਕੋਚਿੰਗ, ਸਪੋਰਟਸ ਮੈਡੀਸਨ, ਸਪੋਰਟਸ ਲਈ ਨਿਊਟ੍ਰੀਸ਼ਨ, ਇਨ੍ਹਾਂ ਸਾਰੇ ਵਿਸ਼ਿਆਂ ਵਿੱਚ ਭਾਰਤ ਹੁਣ ਮੁਹਾਰਤ ਹਾਸਲ ਕਰਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।
ਖੇਡਾਂ ਦੀ ਦੁਨੀਆ ਵਿੱਚ ਭਾਰਤ ਦਾ ਪ੍ਰਦਰਸ਼ਨ ਬਿਹਤਰ ਹੁੰਦਾ ਜਾ ਰਿਹਾ ਹੈ ਅਤੇ ਅਸੀਂ 2036 ਵਿੱਚ ਓਲੰਪਿਕ ਦੇ ਮਜ਼ਬੂਤ ਦਾਅਵੇਦਾਰ ਬਣ ਕੇ ਅੱਗੇ ਵਧ ਰਹੇ ਹਾਂ, ਅਤੇ 2030 ਵਿੱਚ ਕਾਮਨਵੈਲਥ ਗੇਮਜ਼ ਨੂੰ ਭਾਰਤ ਹੁਣ ਹੋਸਟ ਕਰਨ ਵਾਲਾ ਹੈ।
2036 ਵਿੱਚ ਜੋ ਓਲੰਪਿਕ ਹੋਵੇਗਾ, ਅਸੀਂ ਚਾਹੁੰਦੇ ਹਾਂ ਕਿ ਉਹ ਭਾਰਤ ਵਿੱਚ ਹੋਵੇ, ਪਰ 2036 ਵਿੱਚ ਜਿਨ੍ਹਾਂ ਵਿਧਾਵਾਂ ਵਿੱਚ ਅੱਜ ਭਾਰਤ ਖੇਡਦਾ ਨਹੀਂ ਹੈ, ਜਿਨ੍ਹਾਂ ਵਿਧਾਵਾਂ ਵਿੱਚ ਭਾਰਤ ਕੁਆਲੀਫਾਈ ਨਹੀਂ ਕਰਦਾ ਹੈ, ਜਿਨ੍ਹਾਂ ਮੁਕਾਬਲਿਆਂ ਨੂੰ ਭਾਰਤ ਨੇ ਛੱਡ ਕੇ ਰੱਖਿਆ ਹੈ।
ਤਿੰਨ ਚੌਥਾਈ ਹਿੱਸਾ ਸਾਡਾ ਇੰਤਜ਼ਾਰ ਕਰ ਰਿਹਾ ਹੈ, ਭਾਰਤ ਉਸ ’ਤੇ ਜ਼ੋਰ ਦੇਵੇਗਾ ਅਤੇ ਇਸ ਲਈ ਅਸੀਂ ਟੈਲੇਂਟ ਹੰਟ ਦਾ ਇੱਕ ਅਭਿਆਨ ਵੀ ਚਲਾਉਣਾ ਚਾਹੁੰਦੇ ਹਾਂ।
ਇਸ ਲਈ 5 ਤੋਂ 15 ਉਮਰ ਦੇ ਬੱਚਿਆਂ ਵਿੱਚ ਖੇਡ ਪ੍ਰਤਿਭਾ ਲੱਭਣ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਸਕੂਲ-ਸਕੂਲ ਇੱਕ ਟੈਲੇਂਟ ਹੰਟ ਦਾ ਅਭਿਆਨ ਚਲਾਇਆ ਜਾਵੇਗਾ, ਬੱਚਿਆਂ ਦੀ ਪ੍ਰਤਿਭਾ ਨੂੰ ਦੇਖਿਆ ਜਾਵੇਗਾ ਅਤੇ ਫਿਰ ਉਨ੍ਹਾਂ ਨੂੰ ਸਪੈਸ਼ਲ ਟ੍ਰੇਨਿੰਗ ਦੇ ਕੇ ਦੇਸ਼ ਲਈ ਖੇਡਣ ਵਾਲੇ ਚੰਗੇ ਖਿਡਾਰੀ ਬਣਾਏ ਜਾਣਗੇ।
ਦੇਸ਼ ਦੇ ਸਾਹਮਣੇ, ਦੇਸ਼ ਦੇ ਨੌਜਵਾਨਾਂ ਦੇ ਸਾਹਮਣੇ, ਨਸ਼ਾ ਇੱਕ ਬਹੁਤ ਵੱਡਾ ਸੰਕਟ ਬਣਦਾ ਜਾ ਰਿਹਾ ਹੈ। ਨਸ਼ਾ ਮੁਕਤ ਭਾਰਤ, ਇਹ ਸਾਡੇ ਸਭ ਦੀ ਸਮੂਹਿਕ ਜ਼ੁੰਮੇਵਾਰੀ ਹੋਣੀ ਚਾਹੀਦੀ ਹੈ।
21. ਪੁਲਾੜ ਵਿਭਾਗ
ਸਪਤ ਧਾਰਾ ਦੀ ਤੀਜੀ ਸ਼ਕਤੀ ਹੈ – ਤਕਨਾਲੋਜੀ ਅਤੇ ਨਵੀਨਤਾ। ਅੱਜ ਜ਼ਮਾਨਾ ਏਆਈ ਦਾ ਹੈ, ਕਵਾਂਟਮ ਦਾ ਹੈ, ਪੁਲਾੜ ਦਾ ਹੈ, ਰੋਬੋਟਿਕਸ ਦਾ ਹੈ, ਡਾਟਾ ਸੈਂਟਰਾਂ ਦਾ ਹੈ, ਪੂਰੀ ਤਰ੍ਹਾਂ ਇੱਕ ਨਵਾਂ ਖੇਤਰ ਖੁੱਲ੍ਹ ਚੁੱਕਾ ਹੈ।
ਇਮਰਜਿੰਗ ਟੈਕਨਾਲੋਜੀਜ਼ ਇਹ ਵੀ ਹਰ ਪਲ ਸਾਨੂੰ ਚੁਣੌਤੀ ਦੇ ਰਹੀਆਂ ਹਨ ਅਤੇ ਇਸ ਲਈ ਦੇਸ਼ ਨੂੰ ਦੁਨੀਆ ਲਈ ਬਾਜ਼ਾਰ ਨਹੀਂ ਬਣਾ ਦੇਣਾ, ਸਾਨੂੰ ਨਵੀਨਤਾ ਦਾ ਹਬ ਬਣਨਾ ਹੈ।
ਪੁਲਾੜ ਸੈਕਟਰ ਨੂੰ ਅਸੀਂ ਓਪਨ ਕਰ ਦਿੱਤਾ। ਨੈਸ਼ਨਲ ਡਰੋਨ ਪਾਲਿਸੀ ਅਸੀਂ ਬਣਾਈ ਹੈ। ਖੇਲੋ ਇੰਡੀਆ ਪਾਲਿਸੀ ਬਣਾਈ ਹੈ। 35 ਸਾਲਾਂ ਤੱਕ ਐਜੂਕੇਸ਼ਨ ਪਾਲਿਸੀ ਨਹੀਂ ਸੀ, ਨਵੀਂ ਐਜੂਕੇਸ਼ਨ ਪਾਲਿਸੀ ਲੈ ਕੇ ਆਏ ਹਾਂ ਅਤੇ ਇਸ ਦਾ ਫਾਇਦਾ ਮਿਡਲ ਕਲਾਸ ਦੇ ਪਰਿਵਾਰਾਂ ਨੂੰ ਹੋਇਆ ਹੈ।
22. ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ
ਰਾਸ਼ਟਰ ਦੇ ਨਿਰਮਾਣ ਵਿੱਚ ਅੱਜ ਸਾਡੀਆਂ ਭੈਣਾਂ-ਬੇਟੀਆਂ ਦਾ ਯੋਗਦਾਨ ਸਾਡੇ ਸਭ ਲਈ ਬਹੁਤ ਵੱਡੀ ਪ੍ਰੇਰਨਾ ਦਾ ਕਾਰਨ ਬਣਿਆ ਹੋਇਆ ਹੈ। ਫ਼ਾਈਟਰ ਜੈੱਟ ਹੋਵੇ ਜਾਂ ਸ਼ਹਿਰੀ ਹਵਾਬਾਜ਼ੀ, ਸਾਡੀਆਂ ਬੇਟੀਆਂ ਸਭ ਤੋਂ ਅੱਗੇ ਦਿਖਾਈ ਦੇ ਰਹੀਆਂ ਹਨ।
ਅੱਜ 3 ਕਰੋੜ ਭੈਣਾਂ ਨੂੰ ਅਸੀਂ ਲਖਪਤੀ ਦੀਦੀ ਬਣਾਉਣ ਦਾ ਟੀਚਾ ਤੈਅ ਕੀਤਾ ਸੀ, ਉਸ ਨੂੰ ਪਾਰ ਕਰ ਲਿਆ ਹੈ। ਹੁਣ ਅਸੀਂ 6 ਕਰੋੜ ਲਖਪਤੀ ਦੀਦੀ ਬਣਾਉਣ ਦੇ ਟੀਚੇ ਨੂੰ ਲੈ ਕੇ ਅੱਗੇ ਵਧ ਰਹੇ ਹਾਂ। 3 ਕਰੋੜ ਨਵੀਂਆਂ ਲਖਪਤੀ ਦੀਦੀਆਂ ਬਣਨਾ ਮਤਲਬ ਪੇਂਡੂ ਆਰਥਿਕਤਾ ਵਿੱਚ ਬਹੁਤ ਵੱਡਾ ਬਦਲਾਅ ਮਹਿਲਾ ਸ਼ਕਤੀ ਰਾਹੀਂ ਆਉਣ ਵਾਲਾ ਹੈ।
ਮੈਂ ਦੇਸ਼ ਦੇ ਸਾਰੇ ਰਾਜਨੀਤਿਕ ਦਲਾਂ ਨੂੰ ਅੱਜ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਤਿਰੰਗੇ ਝੰਡੇ ਦੀ ਛਾਂ ਵਿੱਚ ਖੜ੍ਹੇ ਹੋ ਕੇ ਬੇਨਤੀ ਕਰਦਾ ਹਾਂ, ਤਾਕੀਦ ਕਰਦਾ ਹਾਂ। ਆਓ, ਉਨ੍ਹਾਂ ਮਹਿਲਾਵਾਂ ਦੀ ਸਮਰੱਥਾ ਦੇ ਪੁਜਾਰੀ ਬਣੋ। ਉਨ੍ਹਾਂ ਮਹਿਲਾਵਾਂ ਦੇ ਸਨਮਾਨ ਵਿੱਚ ਅੱਗੇ ਆਓ ਅਤੇ ਜਲਦ ਤੋਂ ਜਲਦ ਸਾਡੀਆਂ ਮਾਵਾਂ-ਭੈਣਾਂ ਨੂੰ 33% ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਪ੍ਰਤੀਨਿਧਤਾ ਮਿਲੇ, ਉਹ ਭਾਰਤ ਦੀ ਨੀਤੀ ਘੜਨ ਦੇ ਅੰਦਰ ਆਪਣਾ ਯੋਗਦਾਨ ਦੇਣ।
ਸਮੇਂ ਦੀ ਮੰਗ ਹੈ ਅਤੇ ਮੈਂ ਸਾਰੇ ਰਾਜਨੀਤਿਕ ਦਲਾਂ ਨੂੰ ਫਿਰ ਤੋਂ ਤਾਕੀਦ ਕਰਦਾ ਹਾਂ, ਆਓ ਮਹਿਲਾ ਰਾਖਵਾਂਕਰਨ ਲਾਗੂ ਕਰਕੇ ਮਹਿਲਾ ਸਨਮਾਨ ਵਿੱਚ ਤੁਸੀਂ ਵੀ ਜੁੜੋ, ਤੁਸੀਂ ਵੀ ਜਸ ਲਵੋ, ਤੁਸੀਂ ਵੀ ਕ੍ਰੈਡਿਟ ਲਵੋ, ਪਰ ਮੇਰੀਆਂ ਮਾਵਾਂ-ਭੈਣਾਂ ਨੂੰ ਹੱਕ ਦਿਓ।
23. ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ
ਮੈਂ ਇਨ੍ਹਾਂ ਯਤਨਾਂ ਨੂੰ ਆਦਰਪੂਰਵਕ ਪ੍ਰਵਾਨ ਕਰਦਾ ਹਾਂ ਅਤੇ ਉਸੇ ਦਾ ਨਤੀਜਾ ਹੈ ਕਿ ਇੰਨੇ ਘੱਟ ਸਮੇਂ ਵਿੱਚ 25 ਕਰੋੜ ਦੇਸ਼ ਵਾਸੀ, ਗ਼ਰੀਬੀ ਨੂੰ ਹਰਾ ਕੇ ਗ਼ਰੀਬੀ ਤੋਂ ਬਾਹਰ ਨਿਕਲੇ ਹਨ।
ਪਿਛਲੇ 5-7 ਦਹਾਕਿਆਂ ਵਿੱਚ ਸਿਰਫ਼ 25 ਕਰੋੜ, ਅਸੀਂ ਇੱਕ ਦਹਾਕੇ ਦੇ ਅੰਦਰ-ਅੰਦਰ 100 ਕਰੋੜ ਦੇਸ਼ ਵਾਸੀਆਂ ਨੂੰ ਸੋਸ਼ਲ ਸੁਰੱਖਿਆ ਦਾ ਕਵਚ ਦਿੱਤਾ ਹੈ।
3 ਕਰੋੜ ਭੈਣਾਂ ਨੂੰ ਅਸੀਂ ਲਖਪਤੀ ਦੀਦੀ ਬਣਾਉਣ ਦਾ ਟੀਚਾ ਤੈਅ ਕੀਤਾ ਸੀ, ਉਸ ਨੂੰ ਪਾਰ ਕਰ ਲਿਆ ਹੈ। ਹੁਣ ਅਸੀਂ 6 ਕਰੋੜ ਲਖਪਤੀ ਦੀਦੀ ਬਣਾਉਣ ਦੇ ਟੀਚੇ ਨੂੰ ਲੈ ਕੇ ਅੱਗੇ ਵਧ ਰਹੇ ਹਾਂ।
3 ਕਰੋੜ ਨਵੀਂਆਂ ਲਖਪਤੀ ਦੀਦੀਆਂ ਬਣਨਾ ਮਤਲਬ ਪੇਂਡੂ ਆਰਥਿਕਤਾ ਵਿੱਚ ਬਹੁਤ ਵੱਡਾ ਬਦਲਾਅ ਮਹਿਲਾ ਸ਼ਕਤੀ ਰਾਹੀਂ ਆਉਣ ਵਾਲਾ ਹੈ।
ਹਰ ਸਾਲ ਚਾਰ ਗੁਣਾ ਰਫ਼ਤਾਰ ਨਾਲ ਗ਼ਰੀਬਾਂ ਲਈ ਪਖਾਨੇ ਬਣਾਉਣ ਦਾ ਕੰਮ ਕੀਤਾ।
ਹਰ ਸਾਲ ਤਿੰਨ ਗੁਣਾ ਜ਼ਿਆਦਾ ਤੇਜ਼ੀ ਨਾਲ ਗ਼ਰੀਬਾਂ ਨੂੰ ਘਰ ਦੇਣ ਦਾ ਕੰਮ ਕੀਤਾ
ਆਯੁਸ਼ਮਾਨ ਭਾਰਤ ਯੋਜਨਾ ਨਾਲ 70 ਸਾਲ ਦੀ ਉਮਰ ਦੇ ਬਜ਼ੁਰਗਾਂ ਲਈ ਵੀ ਅੱਜ 5 ਲੱਖ ਰੁਪਏ ਤੱਕ ਮੁਫ਼ਤ ਦਵਾਈ ਦੀ ਵਿਵਸਥਾ ਹੋ ਰਹੀ ਹੈ
24. ਕਬਾਇਲੀ ਮਾਮਲੇ ਮੰਤਰਾਲਾ
ਪਿਛਲੇ 12 ਸਾਲਾਂ ਵਿੱਚ ਦੇਸ਼ ਦੇ ਕਰੋੜਾਂ ਨਾਗਰਿਕਾਂ ਨੇ ਦਲਿਤ ਹੋਣ, ਦੱਬੇ-ਕੁਚਲੇ ਹੋਣ, ਹਾਸ਼ੀਏ ‘ਤੇ ਧੱਕੇ ਗਏ ਹੋਣ, ਕਬਾਇਲੀ ਹੋਣ, ਪਿੰਡ ਵਿੱਚ ਰਹਿਣ ਵਾਲਾ ਹੋਵੇ, ਸ਼ਹਿਰ ਵਿੱਚ ਰਹਿਣ ਵਾਲਾ ਹੋਵੇ, ਗ਼ਰੀਬ ਹੋਵੇ, ਮੱਧ ਵਰਗ ਦਾ ਹੋਵੇ, ਨੌਜਵਾਨ ਹੋਵੇ, ਬਜ਼ੁਰਗ ਹੋਵੇ, ਔਰਤ ਹੋਵੇ, ਮਰਦ ਹੋਵੇ, ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ, ਹਰੇਕ ਨੇ ਇੱਕ ਸੰਕਲਪ ਨਾਲ, ਸਮਰਪਣ ਨਾਲ, ਦੇਸ਼ ਨੂੰ ਨਵੀਂਆਂ ਉਚਾਈਆਂ ’ਤੇ ਲੈ ਜਾਣ ਵਿੱਚ ਹਰ ਤਰ੍ਹਾਂ ਨਾਲ ਯਤਨ ਕੀਤਾ ਹੈ।
25. ਗ੍ਰਾਮੀਣ ਵਿਕਾਸ ਮੰਤਰਾਲਾ
ਹਰ ਸਾਲ ਔਸਤਨ 15 ਗੁਣਾ ਜ਼ਿਆਦਾ ਤੇਜ਼ੀ ਨਾਲ ਅਸੀਂ ਨਲ ਤੋਂ ਜਲ ਕੁਨੈਕਸ਼ਨ ਦਿੱਤੇ। ਹਰ ਸਾਲ ਔਸਤਨ ਛੇ ਗੁਣਾ ਜ਼ਿਆਦਾ ਰਫ਼ਤਾਰ ਨਾਲ ਲੋਕਾਂ ਨੂੰ ਗੈਸ ਕੁਨੈਕਸ਼ਨ ਦਿੱਤੇ।
ਹਰ ਸਾਲ ਚਾਰ ਗੁਣਾ ਰਫ਼ਤਾਰ ਨਾਲ ਗ਼ਰੀਬਾਂ ਲਈ ਪਖਾਨੇ ਬਣਾਉਣ ਦਾ ਕੰਮ ਕੀਤਾ। ਹਰ ਸਾਲ ਤਿੰਨ ਗੁਣਾ ਜ਼ਿਆਦਾ ਤੇਜ਼ੀ ਨਾਲ ਗ਼ਰੀਬਾਂ ਨੂੰ ਘਰ ਦੇਣ ਦਾ ਕੰਮ ਕੀਤਾ।
3 ਕਰੋੜ ਭੈਣਾਂ ਨੂੰ ਅਸੀਂ ਲਖਪਤੀ ਦੀਦੀ ਬਣਾਉਣ ਦਾ ਟੀਚਾ ਤੈਅ ਕੀਤਾ ਸੀ, ਉਸ ਨੂੰ ਪਾਰ ਕਰ ਲਿਆ ਹੈ। ਹੁਣ ਅਸੀਂ 6 ਕਰੋੜ ਲਖਪਤੀ ਦੀਦੀ ਬਣਾਉਣ ਦੇ ਟੀਚੇ ਨੂੰ ਲੈ ਕੇ ਅੱਗੇ ਵਧ ਰਹੇ ਹਾਂ।
3 ਕਰੋੜ ਨਵੀਂਆਂ ਲਖਪਤੀ ਦੀਦੀਆਂ ਬਣਨਾ ਮਤਲਬ ਪੇਂਡੂ ਆਰਥਿਕਤਾ ਵਿੱਚ ਬਹੁਤ ਵੱਡਾ ਬਦਲਾਅ ਮਹਿਲਾ ਸ਼ਕਤੀ ਰਾਹੀਂ ਆਉਣ ਵਾਲਾ ਹੈ।
26. ਜਲ ਸ਼ਕਤੀ ਮੰਤਰਾਲਾ
ਹਰ ਸਾਲ ਔਸਤਨ 15 ਗੁਣਾ ਜ਼ਿਆਦਾ ਤੇਜ਼ੀ ਨਾਲ ਅਸੀਂ ਨਲ ਤੋਂ ਜਲ ਕੁਨੈਕਸ਼ਨ ਦਿੱਤੇ।
ਹਰ ਸਾਲ ਚਾਰ ਗੁਣਾ ਰਫ਼ਤਾਰ ਨਾਲ ਗ਼ਰੀਬਾਂ ਲਈ ਪਖਾਨੇ ਬਣਾਉਣ ਦਾ ਕੰਮ ਕੀਤਾ।
27. ਸ਼ਹਿਰੀ ਹਵਾਬਾਜ਼ੀ ਮੰਤਰਾਲਾ
ਹਵਾਬਾਜ਼ੀ ਖੇਤਰ ਵੀ ਮੇਰੇ ਨੌਜਵਾਨਾਂ ਲਈ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਨਵੇਂ ਏਅਰਪੋਰਟ, ਨਵੇਂ ਰੂਟ, ਨਵੇਂ-ਨਵੇਂ ਰੁਜ਼ਗਾਰ ਦੇ ਮੌਕੇ ਬਣਾ ਰਹੇ ਹਨ।
ਮੇਂਟੇਨੈਂਸ, ਓਵਰਹਾਲਿੰਗ, ਇਸ ਦੇ ਕਾਰਨ ਵੀ ਦੇਸ਼ ਵਿੱਚ ਬਹੁਤ ਵੱਡੀ ਮਾਤਰਾ ਵਿੱਚ ਸਕਿਲਡ ਮੈਨਪਾਵਰ ਨੂੰ ਕੰਮ ਮਿਲ ਰਿਹਾ ਹੈ।
ਮੇਡ ਇਨ ਇੰਡੀਆ ਹਵਾਈ ਜਹਾਜ਼ ਬਣਾਉਣ ਦੀ ਦਿਸ਼ਾ ਵਿੱਚ ਅਸੀਂ ਸਫ਼ਲਤਾ ਪ੍ਰਾਪਤ ਕੀਤੀ ਹੈ।
ਮੇਡ ਇਨ ਇੰਡੀਆ ਡਿਫ਼ੈਂਸ ਟ੍ਰਾਂਸਪੋਰਟ ਏਅਰਕ੍ਰਾਫ਼ਟ ਸੀ295 ਪਹਿਲਾਂ ਹੀ ਆਪਣੀ ਉਡਾਣ ਭਰ ਚੁੱਕਿਆ ਹੈ, ਸਫ਼ਲ ਉਡਾਣ ਭਰ ਚੁੱਕਿਆ ਹੈ।
ਵਿਗਿਆਨ ਅਤੇ ਤਕਨਾਲੋਜੀ ਵਿਭਾਗ
1 ਲੱਖ ਕਰੋੜ ਰੁਪਏ, ਨਵੀਨਤਾ ਫੰਡ ਭਾਰਤ ਸਰਕਾਰ ਨੇ ਐਲਾਨ ਕੀਤਾ ਹੈ। ਮੈਂ ਦੇਸ਼ ਦੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ, ਤੁਸੀਂ ਆਪਣੇ ਸੁਪਨਿਆਂ ਨੂੰ ਲੈ ਕੇ ਆਓ, ਸਾਧਨਾਂ ਦੀ ਕਮੀ ਨਹੀਂ ਰਹਿਣ ਦਿਆਂਗੇ।
ਸਾਡੇ ਦੇਸ਼ ਦਾ ਨੌਜਵਾਨ ਮਨ ਬਚਪਨ ਤੋਂ ਹੀ ਤਕਨਾਲੋਜੀ ਵੱਲ ਆਕਰਸ਼ਿਤ ਹੋਵੇ, ਉਸ ਦਿਸ਼ਾ ਵਿੱਚ ਅਸੀਂ ਕੰਮ ਕਰ ਰਹੇ ਹਾਂ ਅਤੇ ਇਸ ਲਈ ਅਸੀਂ ਕਰੀਬ 10,000 ਤੋਂ ਜ਼ਿਆਦਾ ਅਟਲ ਟਿੰਕਰਿੰਗ ਲੈਬਾਂ ਛੋਟੇ-ਛੋਟੇ ਬੱਚਿਆਂ ਦੇ ਹਵਾਲੇ ਕਰ ਦਿੱਤੀਆਂ ਹਨ, ਤਾਂ ਜੋ ਉਨ੍ਹਾਂ ਦਾ ਨਵੀਨਤਾ ਅਤੇ ਤਕਨਾਲੋਜੀ ਦੇ ਅੰਦਰ ਮਨ ਬਣੇ।
ਖੋਜ ਦੇ ਨਵੇਂ ਮੌਕੇ ਮਿਲੇ, ਡਿਜੀਟਲ ਇੰਡੀਆ ਦਾ ਨਵਾਂ ਸਸਤਾ ਡਾਟਾ, ਇਸ ਨੇ ਨੌਜਵਾਨਾਂ ਨੂੰ ਸਸ਼ਕਤ ਕੀਤਾ ਹੈ।
29. ਬਾਇਓਤਕਨਾਲੋਜੀ ਵਿਭਾਗ
ਬਾਇਓਇਕੋਨੋਮੀ ਵਿੱਚ ਦੇਸ਼ ਦੀ ਯੁਵਾ ਸ਼ਕਤੀ ਨੇ ਸਮਰੱਥਾ ਦਿਖਾਈ। ਸਾਥੀਓ, 2014 ਤੋਂ ਪਹਿਲਾਂ ਜੋ 60 ਹਜ਼ਾਰ ਕਰੋੜ ਦਾ ਕਾਰੋਬਾਰ ਸੀ, ਅੱਜ ਉਹ ਬਾਇਓਇਕੋਨੋਮੀ 20 ਲੱਖ ਕਰੋੜ ਪਹੁੰਚ ਚੁੱਕੀ ਹੈ।
ਭਾਰੀ ਉਦਯੋਗ ਮੰਤਰਾਲਾ
2009-10 ਵਿੱਚ, ਸਿਰਫ਼ 1.5 ਲੱਖ ਡੇਢ ਲੱਖ ਇਲੈਕਟ੍ਰਿਕ ਵਾਹਨ ਵਿਕੇ ਸਨ, ਜਦੋਂ ਕਿ 2025-26 ਵਿੱਚ 25 ਲੱਖ ਇਲੈਕਟ੍ਰਿਕ ਵਾਹਨ ਵਿਕੇ ਹਨ।
ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ
ਲਾਲ ਕਿਲ੍ਹੇ ਤੋਂ ਮੈਂ ਦੇਸ਼ ਦੇ ਨੌਜਵਾਨਾਂ ਲਈ ਐਲਾਨ ਕਰਨਾ ਚਾਹੁੰਦਾ ਹਾਂ। ਅਸੀਂ ਤੈਅ ਕੀਤਾ ਹੈ ਕਿ ਆਉਣ ਵਾਲੇ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏਆਈ ਸਕਿੱਲ ਲਈ ਟ੍ਰੇਨਿੰਗ ਦੇਣ ਦਾ ਅਸੀਂ ਕੰਮ ਕਰਾਂਗੇ ਤਾਂ ਜੋ ਸਾਡੇ ਦੇਸ਼ ਦਾ ਨੌਜਵਾਨ ਏਆਈ ਦੀ ਦੁਨੀਆ ਵਿੱਚ ਵੀ ਅਗਵਾਈ ਕਰਨ ਦੀ ਸਮਰੱਥਾ ਰੱਖੇ।
ਹਵਾਬਾਜ਼ੀ ਖੇਤਰ ਵੀ ਮੇਰੇ ਨੌਜਵਾਨਾਂ ਲਈ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਨਵੇਂ ਏਅਰਪੋਰਟ, ਨਵੇਂ ਰੂਟ, ਨਵੇਂ-ਨਵੇਂ ਰੁਜ਼ਗਾਰ ਦੇ ਮੌਕੇ ਬਣਾ ਰਹੇ ਹਨ।
ਮੇਂਟੇਨੈਂਸ, ਓਵਰਹਾਲਿੰਗ, ਇਸ ਦੇ ਕਾਰਨ ਵੀ ਦੇਸ਼ ਵਿੱਚ ਬਹੁਤ ਵੱਡੀ ਮਾਤਰਾ ਵਿੱਚ ਸਕਿਲਡ ਮੈਨਪਾਵਰ ਨੂੰ ਕੰਮ ਮਿਲ ਰਿਹਾ ਹੈ।
ਮੇਡ ਇਨ ਇੰਡੀਆ ਹਵਾਈ ਜਹਾਜ਼ ਬਣਾਉਣ ਦੀ ਦਿਸ਼ਾ ਵਿੱਚ ਅਸੀਂ ਸਫ਼ਲਤਾ ਪ੍ਰਾਪਤ ਕੀਤੀ ਹੈ। ਮੇਡ ਇਨ ਇੰਡੀਆ ਡਿਫ਼ੈਂਸ ਟ੍ਰਾਂਸਪੋਰਟ ਏਅਰਕ੍ਰਾਫ਼ਟ ਸੀ295 ਪਹਿਲਾਂ ਹੀ ਆਪਣੀ ਸਫ਼ਲ ਉਡਾਣ ਭਰ ਚੁੱਕਿਆ ਹੈ।
ਕਾਨੂੰਨ ਅਤੇ ਨਿਆਂ ਮੰਤਰਾਲਾ
ਦੇਸ਼ ਨੇ ਸ਼ਾਸਨ ਵਿੱਚ ਵੀ ਬਹੁਤ ਬਦਲਾਅ ਲਿਆਂਦਾ। ਹਜ਼ਾਰਾਂ ਪਾਲਣਾ ਜ਼ਰੂਰਤਾਂ ਨੂੰ ਖ਼ਤਮ ਕਰ ਦਿੱਤਾ। ਸੈਂਕੜਿਆਂ ਦੀ ਤਾਦਾਦ ਵਿੱਚ ਪੁਰਾਣੇ ਕਾਨੂੰਨ ਖ਼ਤਮ ਕੀਤੇ। ਪਿਛਲੀ ਸ਼ਤਾਬਦੀ ਦੇ ਕਾਨੂੰਨਾਂ ਨਾਲ 21ਵੀਂ ਸ਼ਤਾਬਦੀ ਦੀ ਮਾਰਚ ਨਹੀਂ ਹੋ ਸਕਦੀ।
ਇਸ ਲਈ ਮੈਂ ਰਾਜ ਸਰਕਾਰਾਂ ਨੂੰ ਕਹਿਣਾ ਚਾਹੁੰਦਾ ਹਾਂ, ਮੈਂ ਸਥਾਨਕ ਸਵਰਾਜ ਦੀਆਂ ਸੰਸਥਾਵਾਂ ਨੂੰ ਕਹਿਣਾ ਚਾਹੁੰਦਾ ਹਾਂ, ਭਾਰਤ ਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਸਾਨੂੰ ਸਾਡੇ ਰਿਫੌਰਮ ਦੀ ਰਫ਼ਤਾਰ ਵਧਾਉਣੀ ਹੋਵੇਗੀ।
ਸਾਨੂੰ 2047 ਦੇ ਟੀਚੇ ਦੇ ਅਨੁਰੂਪ ਸਾਡੀਆਂ ਵਿਵਸਥਾਵਾਂ ਨੂੰ ਵਿਕਸਤ ਕਰਨਾ ਹੋਵੇਗਾ। ਅਸੀਂ ਬੀਤੇ ਹੋਏ ਕਾਲ ਦੇ ਨੀਤੀ-ਨਿਯਮਾਂ ਨਾਲ ਨਹੀਂ ਚੱਲ ਸਕਦੇ, ਸਾਨੂੰ ਆਉਣ ਵਾਲੇ ਸੁਪਨਿਆਂ ਦੇ ਹਿਸਾਬ ਨਾਲ ਨੀਤੀ-ਨਿਯਮਾਂ ਨੂੰ ਘੜਨਾ ਹੋਵੇਗਾ।
ਭਾਰਤ ਦਾ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲਾ / ਜਨਗਣਨਾ
ਮਰਦਮਸ਼ੁਮਾਰੀ ਦਾ ਕੰਮ ਹੋ ਰਿਹਾ ਹੈ, ਗਿਣਤੀ ਚੱਲ ਰਹੀ ਹੈ ਅਤੇ ਗਿਣਤੀ ਸਿਰਫ਼ ਅੰਕੜਿਆਂ ਨਾਲ ਗੱਲ ਬਣਦੀ ਨਹੀਂ ਹੈ।
ਉਸ ਦੀਆਂ ਬਾਰੀਕੀਆਂ ਤੋਂ ਨੀਤੀਆਂ ਬਣਦੀਆਂ ਹਨ, ਯੋਜਨਾਵਾਂ ਬਣਦੀਆਂ ਹਨ, ਦੇਸ਼ ਅੱਗੇ ਵਧਣ ਦੀ ਆਪਣੀ ਰੂਪ-ਰੇਖਾ ਤਿਆਰ ਕਰਦਾ ਹੈ ਅਤੇ ਇਸ ਲਈ ਸਟੀਕ ਜਾਣਕਾਰੀਆਂ ਹੋਣਾ ਬਹੁਤ ਜ਼ਰੂਰੀ ਹੈ।
ਮੈਂ ਦੇਸ਼ ਦੇ ਨੌਜਵਾਨਾਂ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਪਰਿਵਾਰ ਦੇ ਲੋਕਾਂ ਨੂੰ ਬਿਠਾ ਕੇ ਪੂਰੇ ਫਾਰਮ ਨੂੰ ਸਮਝੋ।
ਤੁਸੀਂ ਦੇਖੋ, ਇੰਨਾ ਵੱਡਾ ਕੰਮ ਦੇਸ਼ ਕਰ ਲਵੇਗਾ ਅਤੇ ਦੇਸ਼ ਦਾ ਸਮਾਂ ਅਤੇ ਸ਼ਕਤੀ ਸਹੀ ਕੰਮ ਲਈ ਵਰਤੋਂ ਵਿੱਚ ਆਵੇਗੀ ਅਤੇ ਇਸ ਲਈ ਮੇਰੇ ਦੇਸ਼ ਦੇ ਨੌਜਵਾਨਾਂ ਨੂੰ ਜਨਗਣਨਾ ਦੇ ਇਸ ਕੰਮ ਵਿੱਚ ਸਰਗਰਮੀ ਨਾਲ ਜੁੜਨ ਲਈ ਮੈਂ ਤਾਕੀਦ ਕਰਦਾ ਹਾਂ।
34. ਵਣਜ ਅਤੇ ਉਦਯੋਗ ਮੰਤਰਾਲਾ / ਫਾਰਮਾਸਿਊਟੀਕਲ ਵਿਭਾਗ
ਫਾਰਮਾ ਦੀ ਦਿਸ਼ਾ ਵਿੱਚ ਅਸੀਂ ਬਹੁਤ ਕੰਮ ਕੀਤਾ ਹੈ। ਪਰ ਸਮੇਂ ਦੀ ਮੰਗ ਹੈ ਕਿ ਦੁਨੀਆ ਦੀਆਂ ਪੰਜ ਵੱਡੀਆਂ ਫਾਰਮਾ ਕੰਪਨੀਆਂ ਵਿੱਚ ਭਾਰਤ ਦੀਆਂ ਵੀ ਇੱਕ-ਦੋ ਫਾਰਮਾ ਕੰਪਨੀਆਂ ਦਾ ਨਾਂ ਗੂੰਜਣਾ ਚਾਹੀਦਾ ਹੈ।
ਸਾਡੀ ਕੋਈ ਕੰਸਲਟਿੰਗ ਫਰਮ, ਅਕਾਊਂਟਿੰਗ ਫਰਮ, ਦੁਨੀਆ ਦੀਆਂ ਟੌਪ ਫਰਮਾਂ ਦੇ ਅੰਦਰ ਕਿਉਂ ਨਹੀਂ ਹੋਣੀ ਚਾਹੀਦੀ? ਭਾਰਤ ਦੀਆਂ ਤਕਨਾਲੋਜੀ ਕੰਪਨੀਆਂ ਦੁਨੀਆ ਦੇ ਅੰਦਰ ਸਿਰਮੌਰ ਹੋਣ, ਇਹ ਸਾਡਾ ਟੀਚਾ ਹੋਣਾ ਚਾਹੀਦਾ ਹੈ।
ਸਾਡੇ ਅਜਿਹੇ ਬ੍ਰਾਂਡ ਹੋਣ, ਜਿਨ੍ਹਾਂ ਨਾਲ ਦੁਨੀਆ ਆਕਰਸ਼ਿਤ ਹੁੰਦੀ ਹੋਵੇ। ਸਾਡੇ ਬ੍ਰਾਂਡ ਸਾਡੇ ਦੇਸ਼ ਦੀ ਪਛਾਣ ਹੋਣ ਅਤੇ ਦੁਨੀਆ ਲਈ ਇੱਕ ਡੈਸਟੀਨੇਸ਼ਨ ਬਣ ਜਾਣ, ਉਸ ਦਿਸ਼ਾ ਵਿੱਚ ਸਾਨੂੰ ਕੰਮ ਕਰਨਾ ਹੈ।
ਵਿਕਸਤ ਭਾਰਤ
ਦੇਸ਼ ਭਾਵ ਸਿਰਫ਼ ਸਰਕਾਰ ਨਹੀਂ ਹੁੰਦੀ, ਦੇਸ਼ ਭਾਵ ਹਰ ਨਾਗਰਿਕ ਜੁੜਦਾ ਹੈ। ਕੀ ਅਸੀਂ ਸੋਚ ਨਹੀਂ ਸਕਦੇ ਕਿ ਫਾਰਚੂਨ 500 ਦੀ ਚਰਚਾ ਤਾਂ ਬਹੁਤ ਸੁਣਦੇ ਹਾਂ। ਆਉਣ ਵਾਲੇ ਇੱਕ ਦਹਾਕੇ ਵਿੱਚ ਇਨ੍ਹਾਂ ਫਾਰਚੂਨ 500 ਵਿੱਚ 50 ਕੰਪਨੀਆਂ ਭਾਰਤ ਦੀਆਂ ਕਿਉਂ ਨਾ ਹੋਣ, ਇਹ ਟੀਚਾ ਸਾਡਾ ਕਿਉਂ ਨਾ ਹੋਵੇ?
ਸਾਡੇ ਅਜਿਹੇ ਬ੍ਰਾਂਡ ਹੋਣ, ਜਿਨ੍ਹਾਂ ਨਾਲ ਦੁਨੀਆ ਆਕਰਸ਼ਿਤ ਹੁੰਦੀ ਹੋਵੇ। ਸਾਡੇ ਬ੍ਰਾਂਡ ਸਾਡੇ ਦੇਸ਼ ਦੀ ਪਛਾਣ ਹੋਣ ਅਤੇ ਦੁਨੀਆ ਲਈ ਇੱਕ ਡੈਸਟੀਨੇਸ਼ਨ ਬਣ ਜਾਣ, ਉਸ ਦਿਸ਼ਾ ਵਿੱਚ ਸਾਨੂੰ ਕੰਮ ਕਰਨਾ ਹੈ।
ਇਸ ਲਈ ਮੈਂ ਰਾਜ ਸਰਕਾਰਾਂ ਨੂੰ ਕਹਿਣਾ ਚਾਹੁੰਦਾ ਹਾਂ, ਮੈਂ ਸਥਾਨਕ ਸਵਰਾਜ ਦੀਆਂ ਸੰਸਥਾਵਾਂ ਨੂੰ ਕਹਿਣਾ ਚਾਹੁੰਦਾ ਹਾਂ, ਭਾਰਤ ਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਸਾਨੂੰ ਸਾਡੇ ਰਿਫੌਰਮ ਦੀ ਰਫ਼ਤਾਰ ਵਧਾਉਣੀ ਹੋਵੇਗੀ।
ਸਾਨੂੰ 2047 ਦੇ ਟੀਚੇ ਦੇ ਅਨੁਰੂਪ ਸਾਡੀਆਂ ਵਿਵਸਥਾਵਾਂ ਨੂੰ ਵਿਕਸਤ ਕਰਨਾ ਹੋਵੇਗਾ। ਅਸੀਂ ਬੀਤੇ ਹੋਏ ਕਾਲ ਦੇ ਨੀਤੀ-ਨਿਯਮਾਂ ਨਾਲ ਨਹੀਂ ਚੱਲ ਸਕਦੇ। ਸਾਨੂੰ ਆਉਣ ਵਾਲੇ ਸੁਪਨਿਆਂ ਦੇ ਹਿਸਾਬ ਨਾਲ ਨੀਤੀ-ਨਿਯਮਾਂ ਨੂੰ ਘੜਨਾ ਹੋਵੇਗਾ।
ਮੈਂ ਲਾਲ ਕਿਲ੍ਹੇ ਤੋਂ ਪੰਚ ਪ੍ਰਣ ਦੀ ਗੱਲ ਕਹੀ ਸੀ। ਇਸ ਪੰਚ ਪ੍ਰਣ ਨੇ ਦੇਸ਼ ਨੂੰ ਆਪਣੇ ਸਵੈ ਮਾਣ ਵੱਲ ਲੈ ਕੇ ਅੱਗੇ ਵਧਣ ਦਾ, ਟੀਚਿਆਂ ਨੂੰ ਪਾਰ ਕਰਨ ਦੀ ਸਮਰੱਥਾ ਦੇ ਨਾਲ ਅੱਗੇ ਵਧਣ ਦਾ ਇੱਕ ਬਹੁਤ ਵੱਡੀ ਸ਼ਕਤੀ ਦਿੱਤੀ ਹੈ। ਸਾਨੂੰ ਗ਼ੁਲਾਮੀ ਦੀ ਮਾਨਸਿਕਤਾ ਹਰ ਪਲ ਮਿਟਾਉਂਦੇ ਹੀ ਰਹਿਣਾ ਹੈ।
ਖ਼ੁਦ ਤੋਂ ਉੱਪਰ ਰਾਸ਼ਟਰ ਦਾ ਹਿੱਤ ਹੋਵੇ। ਖ਼ੁਦ ਤੋਂ ਉੱਪਰ ਰਾਸ਼ਟਰ ਦਾ ਹਿੱਤ ਹੋਵੇ ਅਤੇ ਜ਼ੁੰਮੇਵਾਰੀ ਹੀ ਸਾਡੀ ਪਛਾਣ ਹੋਵੇ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਕਹਾਂਗਾ ਸਮਾਂ ਸਾਡਾ ਹੈ, ਮੈਂ ਸਾਰੇ ਦੇਸ਼ ਵਾਸੀਆਂ ਨੂੰ ਕਹਾਂਗਾ ਸਮਾਂ ਸਾਡਾ ਹੈ, ਮੌਕਾ ਸਾਡਾ ਹੈ, ਸੰਕਲਪ ਸਾਡਾ ਹੈ, ਆਓ ਸੁਪਨਿਆਂ ਨੂੰ ਸੰਕਲਪ ਬਣਾਈਏ, ਸੰਕਲਪ ਨੂੰ ਸਮਰੱਥਾ ਬਣਾਈਏ ਅਤੇ ਸਮਰੱਥਾ ਨੂੰ ਸਫ਼ਲਤਾ ਵਿੱਚ ਬਦਲ ਕੇ ਰਹੀਏ।
ਆਓ ਹਰ ਕਦਮ ਨੂੰ ਵਿਕਾਸ ਦਾ ਕਦਮ ਬਣਾਈਏ, ਕਦਮ ਨਾਲ ਕਦਮ ਮਿਲਾਈਏ, ਮਨ ਨਾਲ ਮਨ ਮਿਲਾਈਏ, ਟੀਚੇ ਨਾਲ ਜੁੜੇ ਰਹੀਏ, ਇੱਕ ਦੀਵੇ ਨਾਲ ਹਜ਼ਾਰ ਦੀਵੇ ਜਗਣ, ਆਓ ਮਿਲ ਕੇ ਵਿਕਸਤ ਭਾਰਤ ਬਣਾਈਏ।
****************
ਐੱਮਜੇਪੀਐੱਸ/ਐੱਸਐੱਸ/ਵੀਜੇ