ਇਹ ਬਜਟ ਆਧੁਨਿਕ ਭਾਰਤ ਦੇ ਵਿਕਾਸ ਦੇ ਲਈ ਇੱਕ ਮਜ਼ਬੂਤ ਨੀਂਹ ਰੱਖਦਾ ਹੈ, ਜਿਸ ਨਾਲ ਸਾਡੇ ਦੇਸ਼ ਦੇ ਲਈ ਆਲਮੀ ਮਹਾਸ਼ਕਤੀ ਦੇ ਰੂਪ ‘ਚ ਉੱਭਰਨ ਦਾ ਮਾਰਗ ਪੱਧਰਾ ਹੁੰਦਾ ਹੈ। ਮਹਾਰਾਸ਼ਟਰ ਭਾਰਤ ਨੂੰ ਇੱਕ ਵਿਕਸਿਤ ਅਤੇ ਆਰਥਿਕ ਮਹਾਸ਼ਕਤੀ ਵਿੱਚ ਬਦਲਣ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਦਾ ਸਮਰਥਨ ਕਰਨ ਦੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਪ੍ਰਧਾਨ ਮੰਤਰੀ ਦੇ ਸਮ੍ਰਿੱਧ, ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੂਰੇ ਦਿਲ ਨਾਲ ਯੋਗਦਾਨ ਦੇਵੇਗਾ।