ਇਹ ਭਾਰਤ ਦਾ ਪਹਿਲਾ ਬਜਟ ਹੈ। ਇੱਕ ਆਸਵੰਦ ਸਰਕਾਰ ਦਾ ਇੱਕ ਆਤਮਵਿਸ਼ਵਾਸਪੂਰਨ ਬਜਟ ਜੋ ਇਹ ਸੁਨਿਸ਼ਚਿਤ ਕਰਨ ਦੇ ਉਦੇਸ਼ 'ਤੇ ਕੇਂਦ੍ਰਿਤ ਹੈ ਕਿ ਭਾਰਤ 2025 ਤੱਕ 5 ਟ੍ਰਿਲੀਅਨ ਦੀ ਅਰਥਵਿਵਸਥਾ ਅਤੇ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣ ਜਾਵੇ। ਮੈਂ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੇ ਲਈ ਵਿੱਤ ਮੰਤਰੀ ਦੀ ਸ਼ਲਾਘਾ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ 'ਤੇ ਇਨਫ੍ਰਾਸਟ੍ਰਕਚਰ ਦੇ ਖਰਚ ਵਿੱਚ ਵਾਧੇ ਦੀ ਸ਼ਲਾਘਾ ਕਰਦਾ ਹਾਂ ਜਿਸ ਦਾ ਸਾਡੀ ਅਰਥਵਿਵਸਥਾ 'ਤੇ ਕਈ ਗੁਣਾ ਪ੍ਰਭਾਵ ਪਵੇਗਾ।