ਅਦਾਰ ਪੂਨਾਵਾਲਾ, ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸੀਰਮ ਇੰਸਟੀਟਿਊਟ ਆਵ੍ ਇੰਡੀਆ
ਸ਼੍ਰੀ ਨਰੇਂਦਰ ਮੋਦੀ ਜੀ, ਮੇਰੀਆਂ ਹਾਰਦਿਕ ਵਧਾਈਆਂ, ਕਿਉਂਕਿ ਭਾਰਤ ਨੇ ਅੱਜ ਤੁਹਾਡੀ ਮਿਸਾਲੀ ਅਗਵਾਈ ਵਿੱਚ ਕੋਵਿਡ ਵੈਕਸੀਨ ਦੀਆਂ 1 ਬਿਲੀਅਨ ਖੁਰਾਕਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੈਂ ਇਸ ਮਹਾਮਾਰੀ ਦੇ ਦੌਰਾਨ ਭਾਰਤ ਸਰਕਾਰ ਦੇ ਸਾਰੇ ਮੰਤਰਾਲਿਆਂ, ਏਜੰਸੀਆਂ ਅਤੇ ਸਿਹਤ ਕਰਮੀਆਂ ਨੂੰ ਵੀ ਉਨ੍ਹਾਂ ਦੇ ਅਣਥੱਕ ਪ੍ਰਯਤਨਾਂ ਦੇ ਲਈ ਵਧਾਈ ਦਿੰਦਾ ਹਾਂ।