ਫ੍ਰੀ ਟ੍ਰੇਡ ਐਗਰੀਮੈਂਟ (ਐੱਫਟੀਏ) 'ਤੇ ਹਸਤਾਖਰ ਕਰਨਾ ਯੂਨਾਇਟਿਡ ਕਿੰਗਡਮ (ਯੂਕੇ) ਅਤੇ ਭਾਰਤ ਦੋਵਾਂ ਲਈ ਇੱਕ ਵੱਡੀ ਪ੍ਰਾਪਤੀ ਹੈ। ਇਸ ਵਿੱਚ ਬਹੁਤ ਮਿਹਨਤ ਕੀਤੀ ਗਈ ਹੈ। ਮੈਂ ਇਸ ਇਤਿਹਾਸਿਕ ਸਮਝੌਤੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਯੂਨਾਇਟਿਡ ਕਿੰਗਡਮ (ਯੂਕੇ) ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਵਧਾਈ ਦਿੰਦਾ ਹਾਂ। ਇਹ ਕੋਈ ਅਸਾਨ ਕੰਮ ਨਹੀਂ ਸੀ। ਇਸ ਨਾਲ ਦੋਵਾਂ ਦੇਸ਼ਾਂ ਨੂੰ ਘੱਟੋ-ਘੱਟ 20 ਬਿਲੀਅਨ ਡਾਲਰ ਦਾ ਵਪਾਰ ਵਧਾਉਣ ਵਿੱਚ ਮਦਦ ਮਿਲੇਗੀ।