ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ, ਭਾਰਤੀ ਜਨਤਾ ਪਾਰਟੀ
ਲੋਕਾਂ ਦੀ ਭਲਾਈ ਲਈ ਕੰਮ ਕਰਨਾ ਪ੍ਰਧਾਨ ਮੰਤਰੀ ਮੋਦੀ ਦੀ ਆਦਤ ਹੈ ਅਤੇ ਭਗਵਾਨ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ ਉਸ ਦਾ ਇਸਤੇਮਾਲ ਕਰ ਰਹੇ ਹਨ ... ਸ਼ਹਿਰ ਅਤੇ ਪਿੰਡ ਦੇ ਵਿਕਾਸ ਵਿੱਚ ਕੋਈ ਭੇਦਭਾਵ ਨਹੀਂ ਹੋਣਾ ਚਾਹੀਦਾ ਅਤੇ ਪ੍ਰਧਾਨ ਮੰਤਰੀ ਮੋਦੀ ਇਸ ਨੂੰ ਸਿੱਧ ਕਰਕੇ ਦਿਖਾਇਆ ਹੈ। ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਰਾਜ ਦੀ ਵਿਕਾਸ ਦਰ 12 ਪ੍ਰਤੀਸ਼ਤ ਸੀ। ਅੱਜ ਉਨ੍ਹਾਂ ਨੂੰ ਵਿਸ਼ਾਲ ਜਨ ਆਦੇਸ਼ ਮਿਲਿਆ ਹੈ, ਉਹ ਉਨ੍ਹਾਂ ਦੇ ਪਿਛਲੇ 12 ਸਾਲਾਂ ਦੀ ਸਖ਼ਤ ਮਿਹਨਤ ਦੇ ਨਤੀਜਾ ਹੈ। ਨਰੇਂਦਰ ਮੋਦੀ ਜੀ ਅਜੇ ਵੀ ਉਸੇ ਤਰ੍ਹਾਂ ਹੀ ਹਨ ਜਿਵੇਂ ਉਹ ਗੁਜਰਾਤ ਦੇ ਮੁੱਖ ਮੰਤਰੀ ਦੇ ਤੌਰ `ਤੇ ਸਨ। ਇਹ ਉਨ੍ਹਾਂ ਦੀ ਸ਼ਖ਼ਸੀਅਤ, ਕਲਾ ਅਤੇ ਅਗਵਾਈ ਕੌਸ਼ਲ ਦਾ ਨਤੀਜਾ ਹੈ ਕਿ ਸਾਰੇ ਲੋਕ ਉਨ੍ਹਾਂ ਨੂੰ ਮੰਨਦੇ ਹਨ ਅਤੇ ਸਾਰਿਆਂ ਨੂੰ ਉਨ੍ਹਾਂ ਤੋਂ ਉਮੀਦਾਂ ਹਨ।