ਇਰਫਾਨ ਅਲੀ, ਗੁਆਨਾ ਦੇ ਰਾਸ਼ਟਰਪਤੀ
ਗੁਆਨਾ ਦੀ ਸਰਕਾਰ ਅਤੇ ਲੋਕਾਂ ਦੀ ਤਰਫ਼ੋਂ, ਪ੍ਰਧਾਨ ਮੰਤਰੀ @narendramodi ਨੂੰ ਭਾਰਤ ਦੇ ਮਹਾਨ ਰਾਸ਼ਟਰ ਦੇ ਨੇਤਾ ਦੇ ਰੂਪ ‘ਚ ਉਨ੍ਹਾਂ ਦੇ ਮੁੜ ਚੁਣੇ ਜਾਣ 'ਤੇ ਹਾਰਦਿਕ ਵਧਾਈ ਦਿੰਦਾ ਹਾਂ। ਉਨ੍ਹਾਂ ਦੀ ਜਿੱਤ ਲੋਕਾਂ ਦੁਆਰਾ ਉਨ੍ਹਾਂ ਦੀ ਅਗਵਾਈ ਵਿੱਚ ਇੱਕ ਵਾਰ ਫਿਰ ਤੋਂ ਜਤਾਏ ਗਏ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਮਾਣ ਹੈ। ਅਸੀਂ ਆਪਣੇ ਕੂਟਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਹੋਏ ਆਪਣੀ ਨਜ਼ਦੀਕੀ ਦੋਸਤੀ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ।