ਡਾ. ਨਰੇਸ਼ ਤ੍ਰੇਹਨ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਹਤ ਸੇਵਾਵਾਂ ਤੱਕ ਵਿਆਪਕ ਪਹੁੰਚ ਹਾਸਲ ਕਰਨ ਦੇ ਸੁਪਨਿਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ। ਇਹ ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਜਿਊਣ ਵਾਲੇ ਮਰੀਜ਼ਾਂ ਨੂੰ ਇੱਕ ਲੱਖ ਰੁਪਏ ਤੱਕ ਦਾ ਸੁਰੱਖਿਆ ਬੀਮਾ ਉਪਲੱਬਧ ਕਰਵਾਉਣ ਵਾਲੀ ਰਾਸ਼ਟਰੀ ਬੀਮਾ ਯੋਜਨਾ ਨੂੰ ਲਾਗੂ ਕਰਵਾਉਣ ਲਈ ਉਠਾਏ ਗਏ ਸਖ਼ਤ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ, ਜਿਸ ਨਾਲ ਉਹ ਇਸ ਬੀਮੇ ਦਾ ਸਨਮਾਨ ਕਰਨ ਲਈ ਰਾਜ਼ੀ ਹੋਏ ਉਨ੍ਹਾਂ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਵੀ ਲਾਭ ਉਠਾ ਸਕਣ।