ਇਹ ਪਹਿਲੀ ਵਾਰ ਹੈ ਕਿ ਅਸੀਂ ਇਤਨੀ ਜ਼ਿਕਰਯੋਗ ਸੰਖਿਆ ਵਿੱਚ ਮੈਡਲ ਹਾਸਲ ਕੀਤੇ ਹਨ, 100 ਦਾ ਅੰਕੜਾ ਪਾਰ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੀ 'ਖੇਲੋ ਇੰਡੀਆ' ਪਹਿਲ ਨੇ ਕਈ ਨਵੇਂ ਖਿਡਾਰੀਆਂ ਨੂੰ ਉਤਕ੍ਰਿਸ਼ਟਤਾ ਹਾਸਲ ਕਰਨ ਅਤੇ ਇਸ ਸਫ਼ਲਤਾ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।