ਕੇਂਦਰੀ ਬਜਟ ਸਕਾਰਾਤਮਕ ਅਤੇ ਸੁਆਗਤਯੋਗ ਹੈ। ਕੇਂਦਰ ਸਰਕਾਰ ਦਾ ਇਹ ਬਜਟ ਪ੍ਰਗਤੀਸ਼ੀਲ ਅਤੇ ਭਵਿੱਖਮੁਖੀ ਹੈ। ਇਸ ਬਜਟ ਦੇ ਜ਼ਰੀਏ ਕੇਂਦਰ ਸਰਕਾਰ ਦੁਆਰਾ ਦੇਸ਼ ਦੇ ਵਿਕਾਸ ਦੀ ਗਤੀ ਨੂੰ ਹੋਰ ਵਧਾਉਣ ਦੇ ਲਈ ਕਈ ਕਦਮ ਉਠਾਏ ਗਏ ਹਨ। ਬਜਟ ਵਿੱਚ ਬਿਹਾਰ ਦੇ ਲਈ ਜੋ ਐਲਾਨ ਕੀਤੇ ਗਏ ਹਨ, ਉਨ੍ਹਾਂ ਨਾਲ ਬਿਹਾਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਮਖਾਣੇ ਦੇ ਉਤਪਾਦਨ, ਪ੍ਰੋਸੈੱਸਿੰਗ, ਵੈਲਿਊ ਐਡੀਸ਼ਨ ਅਤੇ ਮੰਡੀਕਰਣ ਵਿੱਚ ਸੁਧਾਰ ਦੇ ਲਈ ਰਾਜ ਵਿੱਚ ਇੱਕ ਮਖਾਣਾ ਬੋਰਡ ਦੀ ਸਥਾਪਨਾ ਨਾਲ ਮਖਾਣਾ ਕਿਸਾਨਾਂ ਨੂੰ ਲਾਭ ਹੋਵੇਗਾ। ਰਾਜ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਬਿਹਾਰ ਵਿੱਚ ਗ੍ਰੀਨਫੀਲਡ ਹਵਾਈ ਅੱਡਿਆਂ ਦੀ ਸੁਵਿਧਾ ਪ੍ਰਦਾਨ ਕਰਨ ਨਾਲ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਧੇਗੀ, ਜਿਸ ਨਾਲ ਇੱਥੋਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਰਾਜ ਦੇ ਆਰਥਿਕ ਵਿਕਾਸ ਨੂੰ ਵੀ ਗਤੀ ਮਿਲੇਗੀ। ਮਿਥਿਲਾਂਚਲ ਵਿੱਚ ਪੱਛਮੀ ਕੋਸੀ ਕੈਨਾਲ ਪ੍ਰੋਜੈਕਟ ਦੇ ਲਈ ਆਰਥਿਕ ਮਦਦ ਮਿਲਣ ਨਾਲ ਇੱਥੋਂ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਬਜਟ ਵਿੱਚ ਪਟਨਾ ਆਈਆਈਟੀ ਦੇ ਵਿਸਤਾਰ ਦਾ ਪ੍ਰਾਵਧਾਨ ਕੀਤਾ ਗਿਆ ਹੈ, ਇਸ ਨਾਲ ਤਕਨੀਕੀ ਸਿੱਖਿਆ ਨੂੰ ਹੁਲਾਰਾ ਮਿਲੇਗਾ। ਬਿਹਾਰ ਵਿੱਚ ਰਾਸ਼ਟਰੀ ਖੁਰਾਕ ਟੈਕਨੋਲੋਜੀ, ਉੱਦਮਤਾ ਅਤੇ ਪ੍ਰਬੰਧਨ ਸੰਸਥਾਨ ਦੀ ਸਥਾਪਨਾ ਹੋਣ ਨਾਲ ਨੌਜਵਾਨਾਂ ਨੂੰ ਕੌਸ਼ਲ, ਉੱਦਮਤਾ ਅਤੇ ਰੋਜ਼ਗਾਰ ਦੇ ਅਵਸਰ ਮਿਲਣਗੇ ਅਤੇ ਪੂਰਬੀ ਭਾਰਤ ਵਿੱਚ ਫੂਡ ਪ੍ਰੋਸੈੱਸਿੰਗ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।