ਪ੍ਰੋਸਸ ਦੇ ਮੁੱਖ ਕਾਰਜਕਾਰੀ ਅਧਿਕਾਰੀ, ਫੈਬ੍ਰੀਜ਼ੀਓ ਬਲੋਇਸੀ
ਅਸੀਂ 90,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ, ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਅਸੀਂ ਇਸ ਗੱਲ ‘ਤੇ ਚਰਚਾ ਕਰ ਰਹੇ ਹਾਂ ਕਿ ਅਸੀਂ ਹੋਰ ਵੀ ਜ਼ਿਆਦਾ ਵੱਡੇ ਪੱਧਰ 'ਤੇ ਨਿਵੇਸ਼ ਕਿਵੇਂ ਕਰ ਸਕਦੇ ਹਾਂ। ਅਸੀਂ ਉੱਥੇ ਏਆਈ ਮਾਡਲਾਂ ਨੂੰ ਸਿਖਲਾਈ ਦੇਣ 'ਤੇ ਕੰਮ ਕਰ ਰਹੇ ਹਾਂ, ਅਤੇ ਮੇਰਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਸ਼ਾਨਦਾਰ ਰਹੀ ਹੈ, ਜਿਸ ਨੇ ਇਹ ਯਕੀਨੀ ਬਣਾਇਆ ਹੈ ਕਿ ਭਾਰਤ ਨਾ ਸਿਰਫ਼ ਆਪਣੇ ਮੌਜੂਦਾ ਨਿਵੇਸ਼ਕਾਂ ਨੂੰ ਬਣਾਈ ਰੱਖੇ, ਬਲਕਿ ਟੈਕਨੋਲੋਜੀ ਵਿੱਚ ਨਿਵੇਸ਼ ਦੇ ਜ਼ਰੀਏ ਹੋਰ ਵਧੇਰੇ ਸਮ੍ਰਿੱਧ ਭਵਿੱਖ ਦਾ ਨਿਰਮਾਣ ਕਰੇ। ਇਹੀ ਸਾਡੀ ਵਚਨਬੱਧਤਾ ਹੈ।