ਅੱਜ, ਪ੍ਰਧਾਨ ਮੰਤਰੀ ਮੋਦੀ ਨੇ ਸਾਨੂੰ ਆਪਣੇ ਸ਼ਬਦਾਂ ਦੇ ਜ਼ਰੀਏ ਬਹੁਤ ਪ੍ਰੇਰਣਾ ਪ੍ਰਦਾਨ ਕੀਤੀ। ਉਨ੍ਹਾਂ ਨੇ ਸਾਨੂੰ ਭਾਰਤ ਦਾ ਬ੍ਰਾਂਡ ਅੰਬੈਸਡਰ ਦੱਸਿਆ, ਅਜਿਹੇ ਲੋਕ, ਜਿਨ੍ਹਾਂ ਦੀ ਯੁਵਾ ਪ੍ਰਸ਼ੰਸਾ ਕਰਦੇ ਹਨ ਅਤੇ ਆਦਰ ਕਰਦੇ ਹਨ। ਉਨ੍ਹਾਂ ਨੇ ਸਾਨੂੰ ਨਸ਼ਿਆਂ ਦੀ ਵਰਤੋਂ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਭੂਮਿਕਾ ਨਿਭਾਉਣ ਦੀ ਤਾਕੀਦ ਕੀਤੀ ਅਤੇ ਸਕਾਰਾਤਮਕ ਬਦਲਾਅ ਲਈ ਪ੍ਰੇਰਿਤ ਕਰਨ ਵਿੱਚ ਸਾਡੀ ਜ਼ਿੰਮੇਦਾਰੀ 'ਤੇ ਜ਼ੋਰ ਦਿੱਤਾ।