ਇਸ ਬਜਟ ਵਿੱਚ ਸਮਾਜ ਦੇ ਹਰ ਵਰਗ ਅਤੇ ਦੇਸ਼ ਦੇ ਹਰ ਖੇਤਰ ਦੇ ਵਿਕਾਸ ਦਾ ਧਿਆਨ ਰੱਖਿਆ ਗਿਆ ਹੈ। ਜਿੱਥੇ ਇੱਕ ਪਾਸੇ ਇਨਫ੍ਰਾਸਟ੍ਰਕਚਰ ਅਤੇ ਗ੍ਰਾਮੀਣ ਵਿਕਾਸ 'ਤੇ ਜ਼ੋਰ ਦਿੱਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਸ਼ਹਿਰੀਕਰਨ ਅਤੇ ਸਵੈ-ਰੋਜ਼ਗਾਰ ਨੂੰ ਵੀ ਤਰਜੀਹ ਦਿੱਤੀ ਗਈ ਹੈ। ਸਰਕਾਰ ਦਾ ਮੁੱਖ ਟੀਚਾ ਦੇਸ਼ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਹੈ, ਜਿਸ ਲਈ ਸਿੱਖਿਆ, ਹੁਨਰ ਵਿਕਾਸ ਅਤੇ ਮੈਨੂਫੈਕਚਰਿੰਗ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਪ੍ਰਾਵਧਾਨ ਕੀਤੇ ਗਏ ਹਨ। ਇਸ ਨਾਲ ਨਾ ਸਿਰਫ਼ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਸਗੋਂ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਵੀ ਮਜ਼ਬੂਤੀ ਮਿਲੇਗੀ।