ਇਹ ਬਜਟ ਸਿਰਫ਼ ਵਰਤਮਾਨ ਦੇ ਲਈ ਨਹੀਂ ਹੈ, ਸਗੋਂ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਵਾਲਾ ਰੋਡਮੈਪ ਹੈ। ਇਸ ਬਜਟ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਨਿਰੰਤਰਤਾ ਅਤੇ ਸਥਿਰਤਾ ਦੀ ਝਲਕ ਮਿਲਦੀ ਹੈ। ਇਹ ਲਗਾਤਾਰ ਨੌਵੀਂ ਵਾਰ ਹੈ ਜਦੋਂ ਇੱਕ ਹੀ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਵਿੱਤ ਮੰਤਰੀ ਜੀ ਨੇ ਬਜਟ ਪੇਸ਼ ਕੀਤਾ ਹੈ, ਜੋ ਦੇਸ਼ ਦੀਆਂ ਆਰਥਿਕ ਨੀਤੀਆਂ ਦੇ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।