ਸ਼੍ਰੀ ਪ੍ਰਹਲਾਦ ਜੋਸ਼ੀ, ਨਵੀਂ ਅਤੇ ਅਖੁੱਟ ਊਰਜਾ ਮੰਤਰੀ
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਦੀ ਦੂਰਦਰਸ਼ੀ ਅਗਵਾਈ ਵਿੱਚ, ਰਿਕਾਰਡ ਨੌਵੀਂ ਵਾਰ ਕੇਂਦਰੀ ਬਜਟ ਪੇਸ਼ ਕਰਨ 'ਤੇ ਵਿੱਤ ਮੰਤਰੀ ਸ਼੍ਰੀਮਤੀ @nsitharaman ਜੀ ਨੂੰ ਵਧਾਈਆਂ। ਅੱਜ ਪੇਸ਼ ਕੀਤਾ ਗਿਆ ਬਜਟ #ViksitBharat ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ, ਨਾਲ ਹੀ ਭਾਰਤ ਦੇ ਲੋਕਾਂ ਦੇ ਪ੍ਰਤੀ ਸਾਡੇ ਫਰਜ਼ ਨੂੰ ਵੀ ਬਣਾਈ ਰੱਖਦਾ ਹੈ। ਇਹ ਇੱਕ ਸੰਤੁਲਿਤ, ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਬਜਟ ਹੈ ਜੋ ਮੁੱਖ ਵਿਕਾਸ ਇੰਜਣਾਂ, ਮੈਨੂਫੈਕਚਰਿੰਗ ਅਤੇ ਸਰਵਿਸ ਸੈਕਟਰ ਨੂੰ ਮਜ਼ਬੂਤ ਕਰਦਾ ਹੈ। ਕਿਸਾਨਾਂ ਦੀ ਆਮਦਨ ਵਧਾਉਣ, ਨੌਜਵਾਨਾਂ ਅਤੇ ਮਹਿਲਾਵਾਂ ਦੇ ਲਈ ਮੌਕੇ ਵਧਾਉਣ ‘ਤੇ ਫੋਕਸ ਇਸ ਦੇ ਕੇਂਦਰ ਵਿੱਚ ਹੈ।